ਲਖੀਮਪੁਰ ਮਾਮਲਾ : ਆਸ਼ੀਸ਼ ਮਿਸ਼ਰਾ ਨੂੰ ਅਦਾਲਤ ਦਾ ਝਟਕਾ, ਦੂਜੀ ਜ਼ਮਾਨਤ ਅਰਜ਼ੀ ਵੀ ਹੋਈ ਰੱਦ
Published : Dec 19, 2021, 12:35 am IST
Updated : Dec 19, 2021, 12:35 am IST
SHARE ARTICLE
image
image

ਲਖੀਮਪੁਰ ਮਾਮਲਾ : ਆਸ਼ੀਸ਼ ਮਿਸ਼ਰਾ ਨੂੰ ਅਦਾਲਤ ਦਾ ਝਟਕਾ, ਦੂਜੀ ਜ਼ਮਾਨਤ ਅਰਜ਼ੀ ਵੀ ਹੋਈ ਰੱਦ

ਲਖੀਮਪੁਰ, 18 ਦਸੰਬਰ : ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਤੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਅਦਾਲਤ ਵਲੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਉਸ ਦੀ ਦੂਜੀ ਜ਼ਮਾਨਤ ਅਰਜ਼ੀ ਵੀ ਰੱਦ ਕਰ ਦਿਤੀ ਹੈ। ਆਸ਼ੀਸ਼ ਮਿਸ਼ਰਾ ਵਲੋਂ ਬਦਲੀਆਂ ਧਾਰਾਵਾਂ ਨੂੰ ਲੈ ਕੇ ਲਖੀਮਪੁਰ ਸੀਜੇਐੱਮ ਕੋਰਟ ’ਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ’ਤੇ ਸੁਣਵਾਈ ਤੋਂ ਬਾਅਦ ਅਦਾਲਤ ਨੇ ਇਸ ਅਰਜ਼ੀ ਨੂੰ ਵੀ ਰੱਦ ਕਰ ਦਿਤਾ ਹੈ।
ਮਾਮਲੇ ਦੀ ਜਾਂਚ ਕਰ ਰਹੇ ਐਸ.ਆਈ.ਟੀ. ਦੇ ਇੰਸਪੈਕਟਰ ਨੇ ਅਦਾਲਤ ਦੇ ਹੁਕਮਾਂ ’ਤੇ ਹਾਲ ਹੀ ਵਿਚ ਆਸ਼ੀਸ਼ ਮਿਸਰਾ ਸਣੇ ਸਾਰੇ 13 ਮੁਲਜ਼ਮਾਂ ਨੂੰ ਲਾਪਰਵਾਹੀ ਨਾਲ ਡਰਾਈਵਿੰਗ ਕਰਨ ਦੇ ਨਾਲ-ਨਾਲ ਇਕ ਸੋਚੀ-ਸਮਝੀ ਸਾਜ਼ਸ਼ ਤਹਿਤ ਕਤਲ ਅਤੇ ਕਤਲ ਦੀ ਕੋਸ਼ਿਸ਼ ਦੀਆਂ ਧਾਰਾਵਾਂ ਨੂੰ ਜੋੜਿਆ ਸੀ। ਅਦਾਲਤ ਨੇ ਜਾਂਚ ਅਧਿਕਾਰੀ ਦੀ ਅਰਜ਼ੀ ’ਤੇ ਸੁਣਵਾਈ ਤੋਂ ਬਾਅਦ ਇਨ੍ਹਾਂ ਨਵੀਆਂ ਧਾਰਾਵਾਂ ਤਹਿਤ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਸਣੇ ਸਾਰੇ 13 ਮੁਲਜ਼ਮਾਂ ਦਾ ਰਿਮਾਂਡ ਦਿਤਾ ਸੀ।
ਹੁਣ ਆਸ਼ੀਸ਼ ਮਿਸ਼ਰਾ ਖ਼ਿਲਾਫ਼ ਨਵੀਆਂ ਧਾਰਾਵਾਂ ’ਚ ਜਮਾਨਤ ਦੀ ਅਰਜ਼ੀ ਦਾਖ਼ਲ ਕੀਤੀ ਗਈ ਸੀ, ਜਿਸ ਨੂੰ ਅਦਾਲਤ ਨੇ ਖ਼ਾਰਜ ਕਰ ਦਿਤਾ ਹੈ। ਸ਼ੁਕਰਵਾਰ ਨੂੰ ਜਮਾਨਤ ਅਰਜ਼ੀ ’ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਜਾਂਚਕਰਤਾ ਦੀ ਰਿਪੋਰਟ ਦੇ ਆਧਾਰ ’ਤੇ ਵਿਚਾਰ ਕੀਤਾ ਕਿ ਇਹ ਮਾਮਲਾ ਜਮਾਨਤਯੋਗ ਨਹੀਂ ਹੈ। ਇਸ ਤੋਂ ਬਾਅਦ ਜ਼ਮਾਨਤ ਦੀ ਅਰਜ਼ੀ ਖ਼ਾਰਜ ਕਰ ਦਿਤੀ ਗਈ।         (ਏਜੰਸੀ)

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement