ਕਾਂਗਰਸ ਨੂੰ 13 ਸਾਲ ਤੇ BJP ਨੂੰ 12 ਸਾਲ ਦੇ ਕੇ ਦੇਖ ਲਏ, ਆਪ ਨੂੰ 5 ਸਾਲ ਦੇ ਕੇ ਦੇਖੋ: ਕੇਜਰੀਵਾਲ
Published : Dec 19, 2021, 7:24 pm IST
Updated : Dec 19, 2021, 7:24 pm IST
SHARE ARTICLE
Arvind Kejriwal
Arvind Kejriwal

'ਚੰਡੀਗੜ੍ਹ ਕਦੇ ਏਸ਼ੀਆ ਦਾ ਸਭ ਤੋਂ ਖੂਬਸੂਰਤ ਸ਼ਹਿਰ ਸੀ, ਭਾਜਪਾ ਤੇ ਕਾਂਗਰਸ ਨੇ ਮਿਲ ਕੇ ਇਸ ਸ਼ਹਿਰ ਦਾ ਕੀਤਾ ਬੇੜਾ ਗਰਕ'

 

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪ੍ਰਮੁੱਖ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਐਤਵਾਰ ਨੂੰ ਚੰਡੀਗੜ੍ਹ ਪੁੱਜੇ ਅਤੇ ਆਉਣ ਵਾਲੀ 24 ਦਸੰਬਰ ਨੂੰ ਚੰਡੀਗੜ੍ਹ 'ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦੇ ਪ੍ਰਚਾਰ ਲਈ ਇਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕੀਤਾ। ਆਪਣੇ ਭਾਸ਼ਣ ਦੌਰਾਨ ਉਨ੍ਹਾਂ ਕਾਂਗਰਸ ਅਤੇ ਭਾਜਪਾ 'ਤੇ ਨਿਸ਼ਾਨਾ ਸਾਧਿਆ। ਲੋਕਾਂ ਨੂੰ ਅਪੀਲ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ 1996 'ਚ ਚੰਡੀਗੜ੍ਹ ਨਗਰ ਨਿਗਮ ਬਣਨ ਤੋਂ ਬਾਅਦ ਉਹਨਾਂ (ਚੰਡੀਗੜ੍ਹ ਵਾਸੀਆਂ) ਨੇ ਕਾਂਗਰਸ ਨੂੰ 13 ਸਾਲ ਅਤੇ ਭਾਜਪਾ ਨੂੰ 12 ਸਾਲ ਰਾਜ ਕਰਨ ਦਾ ਮੌਕਾ ਦਿੱਤਾ ਸੀ, ਪਰ ਇਨ੍ਹਾਂ ਨੇ ਮਿਲ ਕੇ ਚੰਡੀਗੜ੍ਹ ਦਾ ਬੇੜਾ ਗਰਕ ਕਰ ਦਿੱਤਾ, ਹੁਣ ਪੰਜ ਸਾਲ ਲਈ ਇਕ ਮੌਕਾ ਆਮ ਆਦਮੀ ਪਾਰਟੀ ਨੂੰ ਦਿਓ, ਅਸੀਂ ਤੁਹਾਨੂੰ ਵਿਕਾਸ ਕਰਕੇ ਦਿਖਾਵਾਂਗੇ।

 

Arvind KejriwalArvind Kejriwal

 

ਕਾਂਗਰਸ ਅਤੇ ਭਾਜਪਾ 'ਤੇ ਚੁਟਕੀ ਲੈਂਦਿਆਂ ਕੇਜਰੀਵਾਲ ਨੇ ਕਿਹਾ ਕਿ ਕਦੇ ਚੰਡੀਗੜ੍ਹ ਏਸ਼ੀਆ ਦਾ ਸਭ ਤੋਂ ਖੂਬਸੂਰਤ ਸ਼ਹਿਰ ਹੁੰਦਾ ਸੀ। ਪਰ ਦੋਵਾਂ ਪਾਰਟੀਆਂ ਨੇ ਸ਼ਹਿਰ ਨੂੰ ਗੰਦਾ ਕਰ ਦਿੱਤਾ। ਅੱਜ ਚੰਡੀਗੜ੍ਹ ਸਫ਼ਾਈ ਦੇ ਮਾਮਲੇ ਵਿੱਚ 66ਵੇਂ ਸਥਾਨ ’ਤੇ ਪਹੁੰਚ ਗਿਆ ਹੈ। ਭਾਜਪਾ 'ਤੇ ਹਮਲਾ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਕਹਿੰਦੀ ਹੈ ਕਿ ਵਿਕਾਸ ਲਈ ਡਬਲ ਇੰਜਣ ਵਾਲੀ ਸਰਕਾਰ ਹੋਣੀ ਜ਼ਰੂਰੀ ਹੈ। ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ ਦੌਰਾਨ ਭਾਜਪਾ ਨੇਤਾਵਾਂ ਤੋਂ ਪੁੱਛਿਆ ਕਿ ਚੰਡੀਗੜ੍ਹ ਦਾ ਸੰਸਦ ਮੈਂਬਰ ਭਾਜਪਾ ਦਾ ਹੈ, ਮੇਅਰ ਭਾਜਪਾ ਦਾ ਹੈ, ਰਾਜਪਾਲ ਭਾਜਪਾ ਦਾ ਹੈ ਅਤੇ ਇਥੋਂ ਤੱਕ ਕੇਂਦਰ ਸਰਕਾਰ ਵੀ ਭਾਜਪਾ ਦੀ ਹੈ, ਫਿਰ ਵੀ ਅੱਜ ਤੱਕ ਕੁਝ ਕਿਉਂ ਨਹੀਂ ਕੀਤਾ।

 

Arvind KejriwalArvind Kejriwal

 

ਕੇਜਰੀਵਾਲ ਨੇ ਚੰਡੀਗੜ੍ਹ ਵਾਸੀਆਂ ਨਾਲ ਸ਼ਹਿਰ ਦੇ ਵਿਕਾਸ ਅਤੇ ਸਹੂਲਤਾਂ ਨਾਲ ਸਬੰਧਤ ਪੰਜ ਵਾਅਦੇ ਵੀ ਕੀਤੇ। ਉਹਨਾਂ ਕਿਹਾ ਕਿ ਸਭ ਤੋਂ ਪਹਿਲਾਂ ਅਸੀਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਾਂਗੇ।  ਜੋ ਪੈਸਾ ਪਹਿਲਾਂ ਨਗਰ ਨਿਗਮ ਦੇ ਭਾਜਪਾ ਅਤੇ ਕਾਂਗਰਸੀ ਆਗੂ ਖਾ ਜਾਂਦੇ ਸਨ, ਉਹ ਪੈਸੇ ਹੁਣ ਲੋਕਾਂ ਦੇ ਵਿਕਾਸ 'ਤੇ ਖਰਚ ਕੀਤੇ ਜਾਣਗੇ। 'ਆਪ' ਦੀ ਸਰਕਾਰ ਆਉਣ 'ਤੇ ਦਿੱਲੀ ਵਾਂਗ ਚੰਡੀਗੜ੍ਹ ਦੇ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਨਗਰ ਨਿਗਮ ਦਫ਼ਤਰ ਜਾਣ ਦੀ ਲੋੜ ਨਹੀਂ ਪਵੇਗੀ। ਨਗਰ ਨਿਗਮ ਦੇ ਕਰਮਚਾਰੀ ਖੁਦ ਲੋਕਾਂ ਦੇ ਘਰ ਆ ਕੇ ਉਨ੍ਹਾਂ ਦਾ ਸਾਰਾ ਕੰਮ ਜਿਵੇਂ ਕਿ ਰਾਸ਼ਨ ਕਾਰਡ ਬਣਾਉਣਾ ਹੋਵੇ ਜਾਂ ਬਿਜਲੀ-ਪਾਣੀ ਦਾ ਕੁਨੈਕਸ਼ਨ ਲੈਣਾ ਆਦਿ, ਕੀਤੇ ਜਾਣਗੇ। ਦੂਸਰਾ ਅਸੀਂ ਡੱਡੂ ਮਾਜਰਾ ਡੰਪਿੰਗ ਗਰਾਊਂਡ ਵਿੱਚ ਕੂੜੇ ਦੇ ਪਹਾੜ ਨੂੰ ਖਤਮ ਕਰਾਂਗੇ। ਚੰਡੀਗੜ੍ਹ ਵਿੱਚ ਕਿਤੇ ਵੀ ਕੂੜਾ ਦੇਖਣ ਨੂੰ ਨਹੀਂ ਮਿਲੇਗਾ। ਤੀਸਰਾ, ਦਿੱਲੀ ਵਾਂਗ ਚੰਡੀਗੜ੍ਹ ਵਿੱਚ ਵੀ ਪਾਣੀ ਮੁਫ਼ਤ ਮਿਲੇਗਾ। ਚੌਥਾ, ਸ਼ਹਿਰ ਦੀਆਂ ਸੜਕਾਂ ਬਣਾਉਣ, ਸਫ਼ਾਈ ਅਤੇ ਰੱਖ-ਰਖਾਅ ਦਾ ਸਾਰਾ ਕੰਮ ਹੁਣ ਨਗਰ ਨਿਗਮ ਵੱਲੋਂ ਕੀਤਾ ਜਾਵੇਗਾ।  ਪੰਜਵਾਂ, ਔਰਤਾਂ ਦੀ ਸੁਰੱਖਿਆ ਲਈ ਦਿੱਲੀ ਵਾਂਗ ਚੰਡੀਗੜ੍ਹ ਸ਼ਹਿਰ ਵਿੱਚ ਵੱਖ-ਵੱਖ ਥਾਵਾਂ 'ਤੇ ਸੀਸੀਟੀਵੀ ਕੈਮਰੇ ਅਤੇ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ।

 

Arvind KejriwalArvind Kejriwal

 

ਲੋਕਾਂ ਨੂੰ ਭਰੋਸਾ ਦਿੰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਜੋ ਵਾਅਦੇ ਅਸੀਂ ਇੱਥੇ ਕੀਤੇ ਹਨ, ਉਹ ਸਾਰੇ ਦਿੱਲੀ ਵਿੱਚ ਕੀਤੇ ਸਨ । ਜੇਕਰ ਤੁਹਾਡਾ ਕੋਈ ਰਿਸ਼ਤੇਦਾਰ ਜਾਂ ਦੋਸਤ ਦਿੱਲੀ ਵਿੱਚ ਰਹਿੰਦਾ ਹੈ ਤਾਂ ਤੁਸੀਂ ਉਨ੍ਹਾਂ ਨੂੰ ਫ਼ੋਨ ਕਰਕੇ ਪੁੱਛ ਸਕਦੇ ਹੋ।  ਜੇਕਰ ਉਹ ਕਹਿੰਦੇ ਹਨ ਕਿ ਕੇਜਰੀਵਾਲ ਨੇ ਦਿੱਲੀ ਵਿੱਚ ਕੰਮ ਨਹੀਂ ਕੀਤਾ ਤਾਂ ਮੈਨੂੰ ਵੋਟ ਨਾ ਦਿਓ।  ਕੇਜਰੀਵਾਲ ਨੇ ਆਮ ਆਦਮੀ ਪਾਰਟੀ ਨੂੰ ਨੌਜਵਾਨਾਂ ਦੀ ਪਾਰਟੀ ਦੱਸਦਿਆਂ ਕਿਹਾ ਕਿ ਸਾਡੀ ਪਾਰਟੀ ਵਿੱਚ ਜ਼ਿਆਦਾਤਰ ਆਗੂ ਨੌਜਵਾਨ ਹਨ।  ਚੰਡੀਗੜ੍ਹ ਵਿੱਚ ਵੀ ਸਾਡੇ ਜ਼ਿਆਦਾਤਰ ਉਮੀਦਵਾਰ 40 ਸਾਲ ਤੋਂ ਘੱਟ ਉਮਰ ਦੇ ਹਨ।  ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਲਈ ਕੰਮ ਕਰਨ ਅਤੇ ਆਮ ਆਦਮੀ ਪਾਰਟੀ ਦਾ ਸਾਥ ਦੇਣ। 

 

 

Arvind KejriwalArvind Kejriwal

ਇੱਕ ਅਫਵਾਹ ਦਾ ਹਵਾਲਾ ਦਿੰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਉਹਨਾਂ ਨੂੰ ਖਬਰ ਮਿਲੀ ਹੈ ਕਿ ਕੇਂਦਰ ਸਰਕਾਰ ਜਲਦ ਹੀ ਚੰਡੀਗੜ੍ਹ ਪੰਜਾਬ ਨੂੰ ਸੌਂਪਣ ਦੀ ਯੋਜਨਾ ਬਣਾ ਰਹੀ ਹੈ। ਜੇਕਰ ਇਹ ਖ਼ਬਰ ਸੱਚ ਹੈ ਤਾਂ ਕੁਝ ਮਹੀਨਿਆਂ ਬਾਅਦ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ ਅਤੇ ਚੰਡੀਗੜ੍ਹ ਪੰਜਾਬ ਦਾ ਹਿੱਸਾ ਹੋਵੇਗਾ। ਫਿਰ ਭਾਜਪਾ ਅਤੇ ਕਾਂਗਰਸ ਨੂੰ ਵੋਟ ਦੇਣਾ ਬੇਕਾਰ ਹੋਵੇਗਾ। ਇਸ ਮੌਕੇ ਸੰਬੋਧਨ ਕਰਦਿਆਂ ‘ਆਪ’ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਅਸਲੀ ਨਾਂ ਭਾਰਤੀ ਜੁਮਲਾ ਪਾਰਟੀ ਹੈ। ਭਾਜਪਾ ਆਗੂ ਸਿਰਫ਼ ਬਿਆਨਬਾਜ਼ੀ ਕਰਦੇ ਹਨ। ਉਨ੍ਹਾਂ ਚੰਡੀਗੜ੍ਹ ਵਾਸੀਆਂ ਨੂੰ ਕਿਹਾ ਕਿ ਝਾੜੂ ਦਾ ਬਟਨ ਤੁਹਾਡੀ ਕਿਸਮਤ ਦਾ ਬਟਨ ਹੈ, ਇਹ ਤੁਹਾਡੇ ਬੱਚਿਆਂ ਦੇ ਭਵਿੱਖ ਦਾ ਬਟਨ ਹੈ। ਇਸ ਲਈ ਜਦੋਂ ਤੁਸੀਂ 24 ਤਰੀਕ ਨੂੰ ਵੋਟ ਪਾਉਣ ਲਈ ਘਰੋਂ ਬਾਹਰ ਨਿਕਲਦੇ ਹੋ ਤਾਂ ਸੋਚੋ ਕਿ ਅੱਜ ਤਬਦੀਲੀ ਦਾ ਦਿਨ ਹੈ। । ਚੰਡੀਗੜ੍ਹ ਦਾ 24 ਦਸੰਬਰ 2021 ਦਿਨ ਇਤਿਹਾਸ ਵਿੱਚ ਇੱਕ ਤਬਦੀਲੀ ਵਜੋਂ ਦਰਜ ਹੋਵੇਗਾ। 

 

 

Arvind KejriwalArvind Kejriwal

'ਆਪ' ਦੇ ਕੋ-ਇੰਚਾਰਜ ਪ੍ਰਦੀਪ ਛਾਬੜਾ ਨੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਚੰਡੀਗੜ੍ਹ ਦੇ ਲੋਕ ਭਾਜਪਾ ਅਤੇ ਕਾਂਗਰਸ ਦੀ ਰਾਜਨੀਤੀ ਤੋਂ ਤੰਗ ਆ ਚੁਕੀ ਹੈ। ਕਿਸੀ ਸਮੇਂ ਸਵੱਛਤਾ ਦੇ ਮਾਮਲੇ ਵਿੱਚ ਇੱਕ ਨੰਬਰ ਤੇ ਮੋਹਰੀ ਰਹਿਣ ਵਾਲਾ ਚੰਡੀਗੜ੍ਹ ਸ਼ਹਿਰ ਇਸ ਸਾਲ ਪਛੜ ਕੇ 66ਵੇਂ ਸਥਾਨ ਤੇ ਆ ਗਿਆ ਹੈ। ਪਿਛਲੇ 6 ਸਾਲ ਵਿੱਚ ਅਜਿਹਾ ਕੋਈ ਟੈਕਸ ਨਹੀਂ ਜੋ ਸ਼ਹਿਰ ਦੀ ਜਨਤਾ ਤੇ ਨਾ ਥੋਪਿਆ ਗਿਆ ਹੋਵੇ। ਨਗਰ ਨਿਗਮ ਨੇ ਪ੍ਰਾਪਰਟੀ ਟੈਕਸ ਅਤੇ ਪਾਰਕਿੰਗ ਫੀਸ ਵਧਾਉਣ ਤੋਂ ਬਾਅਦ ਹੁਣ ਪਾਣੀ ਦੇ ਬਿਲਾਂ ਵਿੱਚ ਵਾਧਾ ਕਰਕੇ ਸ਼ਹਿਰ ਵਾਸੀਆਂ ਦੀ ਜੇਬ 'ਤੇ ਡਾਕਾ ਮਾਰਿਆ ਹੈ। ਨਗਰ ਨਿਗਮ ਦਾ ਪੈਸੇ ਭਾਜਪਾ ਦੇ ਕੁੱਝ ਚੁਨਿੰਦਾ ਕੌਂਸਲਰਾਂ ਦੀ ਜੇਬ ਵਿੱਚ ਜਾ ਰਿਹਾ ਹੈ।

ਪ੍ਰਦੀਪ ਛਾਬੜਾ ਨੇ ਅੱਗੇ ਕਿਹਾ ਕਿ ਚੰਡੀਗੜ੍ਹ ਵਿੱਚ ਲਗਪਗ 150 ਕਰੋੜ ਰੁਪਏ ਦੇ ਮੁਨਾਫ਼ੇ ਵਿੱਚ ਜਾ ਰਹੇ ਬਿਜਲੀ ਮਹਿਕਮੇਂ ਤੋਂ ਬਾਅਦ ਹੁਣ ਸੀਟੀਯੂ ਨੂੰ ਵੀ ਨਿਜੀ ਹੱਥਾਂ ਵਿੱਚ ਸੌਂਪਣ ਦੀ ਤਿਆਰੀ ਕੀਤੀ ਜਾ ਰਹੀ ਹੈ। ਅੱਜ ਸ਼ਹਿਰ ਦਾ ਵਿਦਿਆਰਥੀ ਅਤੇ ਕਰਮਚਾਰੀ ਵਰਗ ਦੁਖੀ ਹੈ। ਪ੍ਰਸ਼ਾਸਨ ਵਲੋਂ ਇਥੇ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਕਿਸਾਨਾਂ 'ਤੇ ਲਾਠੀ ਚਾਰਜ ਕਰਕੇ ਪਰਚੇ ਦਰਜ ਕੀਤੇ ਗਏ, ਪਰ ਪ੍ਰਸ਼ਾਸਨ ਵਿੱਚ ਕਿਸੀ ਨੇ ਵੀ ਉਹਨਾਂ ਦੀ ਸੁਣਵਾਈ ਨਹੀਂ ਕੀਤੀ।ਪ੍ਰਦੀਪ ਛਾਬੜਾ ਨੇ ਅਰਵਿੰਦ ਕੇਜਰੀਵਾਲ ਨੂੰ ਇਸ ਰੈਲੀ ਦੌਰਾਨ ਵਾਅਦਾ ਕੀਤਾ ਕਿ ਉਹ ਚੰਡੀਗੜ੍ਹ ਨਗਰ ਨਿਗਮ ਦੀਆਂ 35 ਵਿਚੋਂ 35 ਸੀਟਾਂ ਜਿੱਤ ਕੇ ਉਹਨਾਂ ਦੀ ਝੋਲੀ ਵਿੱਚ ਪਾਉਣਗੇ ਅਤੇ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਦਾ ਮੇਅਰ ਬਣਾਉਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚਰਚਾ ਦੌਰਾਨ ਆਹਮੋ-ਸਾਹਮਣੇ ਹੋ ਗਏ ਬੀਜੇਪੀ ਤੇ ਕਾਂਗਰਸ ਦੇ ਵੱਡੇ ਲੀਡਰ "ਗ਼ਰੀਬੀ ਤਾਂ ਹਟੀ ਨਹੀਂ, ਗ਼ਰੀਬ ਹੀ ਹਟਾ ਦਿੱਤੇ"

16 May 2024 9:42 AM

ਚੋਣਾਂ ਤੋਂ ਪਹਿਲਾਂ ਮੈਦਾਨ ਛੱਡ ਗਏ ਅਕਾਲੀ, ਨਹੀਂ ਮਿਲਿਆ ਨਵਾਂ ਉਮੀਦਵਾਰ?

16 May 2024 9:28 AM

Today Punjab News: ਪੁਲਿਸ ਤੋਂ ਹੱਥ ਛੁੱਡਾਕੇ ਭੱਜੇ ਮੁਲਜ਼ਮ ਦੇ ਪਿੱਛੇ ਪੈ ਗਈ ਪੁਲਿਸ, ਬਹਾਦਰੀ ਨਾਲ ਇਸ ਪੁਲਿਸ...

15 May 2024 4:20 PM

Chandigarh News: ਢਾਬੇ ਵਾਲਾ ਦੇ ਰਿਹਾ ਸਫ਼ਾਈਆਂ - 'ਮੈਂ ਨਹੀਂ ਬਣਾਉਂਦਾ Diesel ਨਾਲ Parantha, ਢਾਬਾ ਹੋਇਆ ਵੀਡਿਓ

15 May 2024 4:00 PM

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM
Advertisement