ਲੋੜਵੰਦ ਔਰਤਾਂ ਲਈ ਵਰਦਾਨ ਸਾਬਿਤ ਹੋ ਰਹੇ ਸਖੀ ਵਨ ਸਟਾਪ ਸੈਂਟਰ: ਡਾ.ਬਲਜੀਤ ਕੌਰ
Published : Dec 19, 2022, 2:03 pm IST
Updated : Dec 26, 2022, 3:54 pm IST
SHARE ARTICLE
Dr Baljit Kaur
Dr Baljit Kaur

ਕਿਹਾ, ਹੁਣ ਤੱਕ 11,500 ਲੋੜਵੰਦ ਔਰਤਾਂ ਤੇ ਲੜਕੀਆਂ ਨੂੰ ਮੁਹੱਈਆ ਕਰਵਾਈ ਜਾ ਚੁੱਕੀ ਹੈ ਸਹਾਇਤਾ

 

ਚੰਡੀਗੜ੍ਹ-  ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਤੇ ਲੜਕੀਆਂ ਦੀ ਭਲਾਈ ਲਈ ਚਲਾਈਆ ਜਾ ਰਹੀਆਂ ਯੋਜਨਾਵਾਂ ਵਿਚ ਸਖੀ ਵਨ ਸਟਾਪ  ਸੈਂਟਰ ਇੱਕ ਬਿਹਤਰੀਨ ਉਪਰਾਲਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਸਖੀ ਵਨ ਸਟਾਪ ਸੈਟਰਾਂ ਵਿੱਚ  11,500 ਲੋੜਵੰਦ ਔਰਤਾਂ ਅਤੇ ਲੜਕੀਆਂ ਨੂੰ ਮੁਫ਼ਤ ਕਾਨੂੰਨੀ, ਮੈਡੀਕਲ, ਪੁਲਿਸ ਤੇ ਮਨੋਵਿਗਿਆਨਕ ਕਾਉਂਸਲਿੰਗ ਦੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਵਨ ਸਟਾਪ ਸੈਂਟਰ ਸਕੀਮ ਅਧੀਨ ਪੰਜਾਬ ਦੇ ਹਰ ਜਿਲ੍ਹੇ ਵਿਚ ਇੱਕ ਵਨ ਸਟਾਪ ਸੈਂਟਰ ਖੋਲਿਆ ਗਿਆ ਹੈ। ਜਿਥੇ ਕਿਸੇ ਵੀ ਤਰਾਂ ਦੀ ਹਿੰਸਾ ਨਾਲ ਪੀੜਤ ਔਰਤਾਂ ਨੂੰ ਅਪਾਤਕਾਲੀਨ ਸਮੇਂ ਵਿਚ ਇੱਕ ਹੀ ਛੱਤ ਥੱਲੇ ਵੱਖ-ਵੱਖ ਤਰ੍ਹਾਂ ਦੀ ਮੁਫਤ ਸੇਵਾਵਾਂ ਜਿਵੇਂ ਕਿ ਡਾਕਟਰੀ ਸਹਾਇਤਾ, ਪੁਲਿਸ ਸਹਾਇਤਾ, ਕਾਨੂੰਨੀ ਸਹਾਇਤਾ, ਮਨੋਵਿਗਿਆਨਿਕ ਅਤੇ ਕਾਉਂਸਲਿੰਗ ਆਦਿ ਦੀ ਸਹਾਇਤਾ ਮੁਹੱਈਆ ਕਰਵਾਈਆਂ ਜਾਂਦੀਆਂ ਹਨ। 

 

ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਮਹਿਲਾਵਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਅਤੇ ਹੁਣ ਤੱਕ ਸੂਬੇ ਦੇ ਸੈਟਰਾਂ ਵਿੱਚ  11,500 ਲੋੜਵੰਦ ਔਰਤਾਂ ਅਤੇ ਲੜਕੀਆਂ ਨੂੰ ਮੁਫ਼ਤ ਕਾਨੂੰਨੀ, ਮੈਡੀਕਲ, ਪੁਲਿਸ ਤੇ ਮਨੋਵਿਗਿਆਨਕ ਕਾਉਂਸਲਿੰਗ ਦੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵਨ ਸਟਾਪ ਸੈਂਟਰ ਹਿੰਸਾ, ਸ਼ੋਸ਼ਣ ਜਾਂ ਕਿਸੇ ਵੀ ਹੋਰ ਸਮੱਸਿਆ ਨਾਲ ਪ੍ਰਭਾਵਿਤ ਮਹਿਲਾਵਾਂ ਨੂੰ ਇਕੱਠੀਆਂ ਸੇਵਾਵਾਂ ਇੱਕ ਛੱਤ ਹੇਠ ਮੁਹੱਈਆ ਕਰਦਾ ਹੈ।

 ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਸੈਂਟਰ ਵਿਚ ਸਹਾਇਤਾ ਪ੍ਰਾਪਤ ਕਰਨ ਵਾਲੀਆਂ ਔਰਤਾਂ ਅਤੇ ਲੜਕੀਆਂ ਦੀ ਕਾਉਂਸਲਿੰਗ ਕਰਕੇ ਉਨ੍ਹਾਂ ਦੇ ਪੁਨਰਵਾਸ ਲਈ ਵੀ ਉਪਰਾਲੇ ਕੀਤੇ ਜਾਂਦੇ ਹਨ। ਸਖੀ ਵਨ ਸਟਾਪ ਸੈਂਟਰ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਦੇ ਸਿਵਲ ਹਸਪਤਾਲਾਂ ਵਿੱਚ ਚੱਲ ਰਹੇ ਹਨ।

ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਮਹਿਲਾ ਵਰਗ ਦੀ ਹਰ ਤਰ੍ਹਾਂ ਨਾਲ ਸੁਰੱਖਿਆ ਕਰਨਾ ਹੈ। ਕੋਈ ਵੀ ਲੋੜਵੰਦ ਔਰਤ ਜਾਂ ਲੜਕੀ ਆਪਣੀ ਸਮੱਸਿਆ ਦੱਸਣ ਲਈ ਜ਼ਿਲ੍ਹਾ ਦਫ਼ਤਰਾਂ ਦੇ ਫੋਨ ਨੰਬਰਾਂ ਤੇ ਸੰਪਰਕ ਕਰ ਸਕਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement
Advertisement

Tirth Yatra 'ਤੇ ਚੱਲੇ ਬਜ਼ੁਰਗਾਂ ਨੇ ਰੱਜ-ਰੱਜ ਕੀਤੀਆਂ CM ਦੀਆਂ ਤਾਰੀਫ਼ਾਂ, ਤੁਸੀਂ ਵੀ ਸੁਣੋ CM ਤੋਂ ਕੀ ਕੀਤੀ ਮੰਗ..

30 Nov 2023 10:08 AM

Gangster Kali Shooter ਦੀ ਸਿਹਤ ਵਿਗੜੀ, Chandigarh PGI ਲੈ ਕੇ ਪੁੱਜੀ Police, ਲਾਰੈਂਸ ਦਾ ਬੇਹੱਦ ਕਰੀਬੀ....

30 Nov 2023 9:47 AM

ਕੌਣ ਕਰਦਾ ਹੈ ਅਸ਼ਲੀਲ ਵੀਡੀਓ ਵਾਇਰਲ ? ਕਿਸ ਨੂੰ ਹੁੰਦਾ ਹੈ ਫਾਇਦਾ ਤੇ ਕਿਸ ਦਾ ਨੁਕਸਾਨ ?

29 Nov 2023 1:05 PM

Uttarkashi Tunnel Rescue Update: ਸੁਰੰਗ 'ਚੋਂ ਬਾਹਰ ਆ ਰਹੇ 41 ਮਜ਼ਦੂਰ, ਦੇਖੋ EXCLUSIVE ਤਸਵੀਰਾਂ...

29 Nov 2023 12:37 PM

Mohali ’ਚ Jagtar Singh Hawara ਦੇ ਪਿਤਾ ਨੂੰ ਕਿਸਾਨ ਜਥੇਬੰਦੀਆਂ ਨੇ Stage ਤੋਂ ਉਤਾਰਿਆ ਥੱਲੇ! ਹੁਣ ਪੈ ਗਿਆ ਰੌਲਾ

29 Nov 2023 12:27 PM