ਪੰਜਾਬ ’ਚ ਝੁੱਲੀ ਪਾਸਪੋਰਟਾਂ ਦੀ ਹਨੇਰੀ: ਪਾਸਪੋਰਟ ਬਣਾਉਣ 'ਚ ਪੰਜਾਬੀ ਤੋੜ ਰਹੇ ਰਿਕਾਰਡ
Published : Dec 19, 2022, 9:06 am IST
Updated : Dec 19, 2022, 9:20 am IST
SHARE ARTICLE
The storm of fake passports in Punjab: Punjabis are breaking records in making passports
The storm of fake passports in Punjab: Punjabis are breaking records in making passports

ਹਾਸਲ ਜਾਣਕਾਰੀ ਅਨੁਸਾਰ 2017 ਤੋਂ ਸਟੱਡੀ ਵੀਜ਼ੇ ’ਤੇ ਜਾਣ ਵਾਲਿਆਂ ਦਾ ਅੰਕੜਾ ਤੇਜ਼ੀ ਨਾਲ ਵਧਿਆ ਹੈ।

 

ਮੁਹਾਲੀ: ਪੰਜਾਬ ਵਿਚ ਪਾਸਪੋਰਟ ਬਣਾਵਾਉਣ ਵਾਲਿਆਂ ਦੀ ਹਨੇਰੀ ਆ ਗਈ ਹੈ ਤੇ ਇਸ ਕੰਮ ਵਿਚ ਪੰਜਾਬ ਨੇ ਵੱਡੇ-ਵੱਡੇ ਸੂਬਿਆਂ ਨੂੰ ਵੀ ਪਛਾੜ ਦਿੱਤਾ ਹੈ। 
ਤਿੰਨ ਕਰੋੜ ਦੀ ਆਬਾਦੀ ਵਾਲੇ ਇਸ ਸੂਬੇ ਵਿੱਚ 77.17 ਲੱਖ ਲੋਕਾਂ ਨੇ ਪਾਸਪੋਰਟ ਬਣਵਾਏ ਹੋਏ ਹਨ। ਉਂਝ ਪੰਜਾਬ ਵਿੱਚ ਸ਼ੁਰੂ ਤੋਂ ਹੀ ਵਿਦੇਸ਼ਾਂ ਵਿੱਚ ਸੈਟਲ ਹੋਣ ਦੀ ਪ੍ਰਵਿਰਤੀ ਵੱਧ ਹੈ ਪਰ ਪਿਛਲੇ ਕੁਝ ਸਮੇਂ ਵਿੱਚ ਇਹ ਰੁਝਾਨ ਸ਼ਿਖਰਾਂ 'ਤੇ ਹੈ।

ਪੰਜਾਬ ਦੇ ਹਾਲਾਤ ਅਜੇ ਬਣਦੇ ਜਾ ਰਹੇ ਹਨ ਕਿ ਇੱਥੋਂ ਦਾ ਹਰ ਸ਼ਖਸ ਬਾਹਰ ਜਾਣ ਲਈ ਕਾਹਲਾ ਜਾਪਦਾ ਹੈ। ਇਸ ਗੱਲ ਦਾ ਅੰਦਾਜ਼ਾ ਇਸ ਤੋਂ ਲਾਇਆ ਜਾ ਸਕਦਾ ਹੈ ਕਿ ਲਗਪਗ ਤਿੰਨ ਕਰੋੜ ਦੀ ਆਬਾਦੀ ਵਾਲੇ ਇਸ ਸੂਬੇ ਵਿੱਚ 77.17 ਲੱਖ ਲੋਕਾਂ ਨੇ ਪਾਸਪੋਰਟ ਬਣਵਾਏ ਹੋਏ ਹਨ। ਉਂਝ ਪੰਜਾਬ ਵਿੱਚ ਸ਼ੁਰੂ ਤੋਂ ਹੀ ਵਿਦੇਸ਼ਾਂ ਵਿੱਚ ਸੈਟਲ ਹੋਣ ਦੀ ਪ੍ਰਵਿਰਤੀ ਵੱਧ ਹੈ ਪਰ ਪਿਛਲੇ ਕੁਝ ਸਮੇਂ ਵਿੱਚ ਇਹ ਰੁਝਾਨ ਸ਼ਿਖਰਾਂ 'ਤੇ ਹੈ। 

ਕੇਂਦਰੀ ਵਿਦੇਸ਼ ਮੰਤਰਾਲੇ ਵੱਲੋਂ ਦਿੱਤੇ ਗਏ ਤਾਜ਼ਾ ਵੇਰਵਿਆਂ ਅਨੁਸਾਰ ਦੇਸ਼ ਭਰ ਵਿੱਚ 9.58 ਕਰੋੜ ਪਾਸਪੋਰਟ ਹੋਲਡਰ ਹਨ ਤੇ ਪੰਜਾਬ ਇਸ ਸੂਚੀ ਵਿੱਚ ਸਮੁੱਚੇ ਦੇਸ਼ ’ਚੋਂ ਚੌਥੇ ਨੰਬਰ ’ਤੇ ਆਉਂਦਾ ਹੈ। ਪਹਿਲੇ ਨੰਬਰ ’ਤੇ 1.12 ਕਰੋੜ ਪਾਸਪੋਰਟਾਂ ਨਾਲ ਕੇਰਲਾ ਹੈ, ਜਦਕਿ ਦੂਸਰਾ ਨੰਬਰ 1.04 ਕਰੋੜ ਪਾਸਪੋਰਟਾਂ ਨਾਲ ਮਹਾਰਾਸ਼ਟਰ ਦਾ ਹੈ। ਉੱਤਰ ਪ੍ਰਦੇਸ਼ ਵਿੱਚ 87.03 ਲੱਖ ਪਾਸਪੋਰਟ ਬਣੇ ਹਨ, ਜੋ ਤੀਜੇ ਨੰਬਰ ’ਤੇ ਹੈ। ਇਸੇ ਤਰ੍ਹਾਂ ਪੰਜਾਬ 67.26 ਲੱਖ ਪਾਸਪੋਰਟਾਂ ਨਾਲ ਚੌਥੇ ਸਥਾਨ ’ਤੇ ਹੈ। ਦਿੱਲੀ ’ਚ 39.06 ਲੱਖ ਤੇ ਚੰਡੀਗੜ੍ਹ ਵਿਚ 3.16 ਲੱਖ ਪਾਸਪੋਰਟ ਹਨ। 

ਹਾਸਲ ਜਾਣਕਾਰੀ ਅਨੁਸਾਰ 2017 ਤੋਂ ਸਟੱਡੀ ਵੀਜ਼ੇ ’ਤੇ ਜਾਣ ਵਾਲਿਆਂ ਦਾ ਅੰਕੜਾ ਤੇਜ਼ੀ ਨਾਲ ਵਧਿਆ ਹੈ। 2022 ਦੇ ਨਵੰਬਰ ਮਹੀਨੇ ਤੱਕ 7.40 ਲੱਖ ਪਾਸਪੋਰਟ ਬਣ ਚੁੱਕੇ ਹਨ, ਜਦਕਿ 2021 ਵਿੱਚ 6.44 ਲੱਖ ਪਾਸਪੋਰਟ ਬਣਾਏ ਗਏ ਸਨ। ਜੇਕਰ ਜ਼ਿਲ੍ਹਾ ਵਾਰ ਨਜ਼ਰ ਮਾਰੀਏ ਤਾਂ ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿੱਚ ਸਭ ਤੋਂ ਵੱਧ 9.58 ਲੱਖ ਪਾਸਪੋਰਟ ਹਨ ਜਦਕਿ ਲੁਧਿਆਣਾ ਜ਼ਿਲ੍ਹੇ ਵਿੱਚ 7.28 ਲੱਖ, ਹੁਸ਼ਿਆਰਪੁਰ ਵਿੱਚ 5.67 ਲੱਖ, ਪਟਿਆਲਾ ਜ਼ਿਲ੍ਹੇ ਵਿੱਚ 4.88 ਲੱਖ, ਸੰਗਰੂਰ ਜ਼ਿਲ੍ਹੇ ਵਿੱਚ 3.20 ਲੱਖ, ਬਠਿੰਡਾ ਜ਼ਿਲ੍ਹੇ ਵਿੱਚ 2.47 ਲੱਖ ਤੇ ਮਾਨਸਾ ਜ਼ਿਲ੍ਹੇ ਵਿੱਚ 86,352 ਪਾਸਪੋਰਟ ਮੌਜੂਦ ਹਨ।

SHARE ARTICLE

ਏਜੰਸੀ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement