
ਬਰਾਮਦ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ 5 ਕਰੋੜ ਰੁਪਏ ਦੱਸੀ ਜਾ ਰਹੀ ਹੈ।
Punjab News: ਅੰਮ੍ਰਿਤਸਰ ਵਿਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਦੋ ਡਰੋਨ ਅਤੇ ਕਰੀਬ ਇਕ ਕਿਲੋ ਹੈਰੋਇਨ ਜ਼ਬਤ ਕੀਤੀ ਗਈ ਹੈ। ਸੀਮਾ ਸੁਰੱਖਿਆ ਬਲ (BSF) ਦੇ ਬੁਲਾਰੇ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿਤੀ। ਬਰਾਮਦ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ 5 ਕਰੋੜ ਰੁਪਏ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਅੰਮ੍ਰਿਤਸਰ ਦੇ ਪਿੰਡ ਧਨੋਏ ਖੁਰਦ ਨੇੜੇ ਇਕ ਡਰੋਨ ਦੇਖਿਆ ਗਿਆ।
ਬੀਐਸਐਫ ਦੇ ਨੇ ਪੰਜਾਬ ਪੁਲਿਸ ਦੇ ਨਾਲ ਸਰਚ ਅਭਿਆਨ ਦੌਰਾਨ ਇਕ ਖੇਤ ਵਿਚੋਂ ਚੀਨ ਦਾ ਬਣਿਆ ਡਰੋਨ ਅਤੇ 430 ਗ੍ਰਾਮ ਹੈਰੋਇਨ ਦਾ ਇਕ ਪੈਕੇਟ ਵੀ ਜ਼ਬਤ ਕੀਤਾ ਗਿਆ ਹੈ। ਪੈਕਟ ਦੇ ਨਾਲ ਇਕ ਨਾਈਲੋਨ ਰਿੰਗ ਅਤੇ ਇਕ ਛੋਟੀ ਟਾਰਚ ਵੀ ਬਰਾਮਦ ਹੋਈ ਹੈ।
ਉਨ੍ਹਾਂ ਦਸਿਆ ਕਿ ਇਸ ਤੋਂ ਪਹਿਲਾਂ ਬੀਐਸਐਫ ਦੇ ਜਵਾਨਾਂ ਨੇ ਸੋਮਵਾਰ ਸ਼ਾਮ ਨੂੰ ਪਿੰਡ ਧਨੋਏ ਖੁਰਦ ਤੋਂ ਇਕ ਹੋਰ ਡਰੋਨ ਵੀ ਬਰਾਮਦ ਕੀਤਾ ਸੀ। ਤਲਾਸ਼ੀ ਮੁਹਿੰਮ ਦੌਰਾਨ ਚੀਨ ਦਾ ਬਣਿਆ ਡਰੋਨ ਅਤੇ 540 ਗ੍ਰਾਮ ਹੈਰੋਇਨ ਦਾ ਇਕ ਪੈਕੇਟ ਵੀ ਬਰਾਮਦ ਕੀਤਾ ਗਿਆ।
(For more news apart from BSF, Punjab police recover drone, contraband items in Amritsar, stay tuned to Rozana Spokesman)