
ਠੰਢੀਆਂ ਹਵਾਵਾਂ ਕਾਰਨ ਘੱਟੋ-ਘੱਟ ਤਾਪਮਾਨ ਵਿਚ ਚਾਰ ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।
Punjab Weather News: ਪੰਜਾਬ 'ਚ ਸੰਘਣੀ ਧੁੰਦ ਨਾਲ ਸੀਤ ਲਹਿਰ ਸ਼ੁਰੂ ਹੋ ਗਈ ਹੈ। ਸੀਜ਼ਨ ਵਿਚ ਪਹਿਲੀ ਵਾਰ ਠੰਢੀਆਂ ਹਵਾਵਾਂ ਕਾਰਨ ਘੱਟੋ-ਘੱਟ ਤਾਪਮਾਨ ਵਿਚ ਚਾਰ ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਮੌਸਮ ਵਿਭਾਗ ਅਨੁਸਾਰ ਸੂਬੇ ਵਿਚ ਚੰਡੀਗੜ੍ਹ, ਅੰਮ੍ਰਿਤਸਰ ਸ਼ਿਮਲਾ ਨਾਲੋਂ ਵੀ ਠੰਢਾ ਰਿਹਾ। ਇਥੇ ਘੱਟੋ-ਘੱਟ ਤਾਪਮਾਨ 3.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਫਰੀਦਕੋਟ ਦਾ ਘੱਟੋ-ਘੱਟ ਤਾਪਮਾਨ 4.4, ਗੁਰਦਾਸਪੁਰ ਦਾ 4.6, ਰੋਪੜ ਦਾ 5.5, ਬਠਿੰਡਾ ਦਾ 5.8, ਲੁਧਿਆਣਾ ਦਾ 9.8, ਪਟਿਆਲਾ ਦਾ 7.6 ਅਤੇ ਚੰਡੀਗੜ੍ਹ ਦਾ 7.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਮੁਤਾਬਕ ਸੂਬੇ 'ਚ 21 ਦਸੰਬਰ ਤਕ ਸੀਤ ਲਹਿਰ ਜਾਰੀ ਰਹੇਗੀ। ਇਸ ਕਾਰਨ ਘੱਟੋ-ਘੱਟ ਤਾਪਮਾਨ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਹੇਠਾਂ ਆ ਸਕਦਾ ਹੈ। ਇਸ ਦੌਰਾਨ ਸੰਘਣੀ ਧੁੰਦ ਵੀ ਵਧੇਗੀ। ਇਸ ਦੌਰਾਨ ਵਿਜ਼ੀਬਿਲਟੀ ਵੀ ਪੰਜਾਹ ਫ਼ੀ ਸਦੀ ਤੋਂ ਘੱਟ ਰਹਿ ਸਕਦੀ ਹੈ।
ਇਸ ਤੋਂ ਇਲਾਵਾ ਬੀਤੇ ਸਾਲਾ ਦੌਰਾਨ ਮੌਸਮ ਵਿਚ ਕਾਫ਼ੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਮਾਹਿਰ ਡਾ: ਪਵਨੀਤ ਕੌਰ ਕਿੰਗਰਾ ਨੇ ਮੌਸਮ ਵਿਚ ਆਈ ਤਬਦੀਲੀ ਦਾ ਖ਼ੁਲਾਸਾ ਕਰਦਿਆਂ ਦਸਿਆ ਕਿ ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ 20.8 ਡਿਗਰੀ ਸੈਲਸੀਅਸ ਰਿਹਾ, ਜਦਕਿ ਆਮ ਤਾਪਮਾਨ 19.9 ਡਿਗਰੀ ਸੈਲਸੀਅਸ ਰਿਹਾ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਅਤੇ ਗਲੋਬਲ ਵਾਰਮਿੰਗ ਕਾਰਨ ਮੌਸਮ ਬਹੁਤ ਬਦਲ ਗਿਆ ਹੈ। ਹਾਲਾਂਕਿ, ਆਉਣ ਵਾਲੇ ਦਿਨਾਂ ਵਿਚ ਤਾਪਮਾਨ ਵਿਚ ਭਾਰੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ ਅਤੇ ਮੌਸਮ ਵਿਭਾਗ ਵਲੋਂ 20 ਅਤੇ 21 ਦਸੰਬਰ ਨੂੰ ਸੰਘਰੀ ਧੁੰਦ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ।
(For more news apart from Alert issued regarding dense fog in Punjab, stay tuned to Rozana Spokesman)