
22 ਦਸੰਬਰ ਅਤੇ ਉਸ ਤੋਂ ਬਾਅਦ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ
Punjab Weather Update: ਪੰਜਾਬ ਵਿਚ ਅੱਜ ਦਿਨ ਦੀ ਸ਼ੁਰੂਆਤ ਧੁੰਦ ਨਾਲ ਹੋਈ। ਅੱਜ ਵੀ ਪੰਜਾਬ ਦੇ ਛੇ ਜ਼ਿਲ੍ਹੇ ਧੁੰਦ ਦੀ ਲਪੇਟ ਵਿਚ ਰਹੇ, ਜਿੱਥੇ ਵਿਜ਼ੀਬਿਲਟੀ 50 ਮੀਟਰ ਦੇ ਕਰੀਬ ਦਰਜ ਕੀਤੀ ਗਈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 21 ਦਸੰਬਰ ਤੱਕ ਸੰਘਣੀ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਵੀ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 22 ਦਸੰਬਰ ਅਤੇ ਉਸ ਤੋਂ ਬਾਅਦ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਹ ਧੁੰਦ ਅਗਲੇ ਕੁਝ ਦਿਨਾਂ ਵਿਚ ਸਵੇਰ ਵੇਲੇ ਹੋਰ ਸੰਘਣੀ ਹੋਣ ਵਾਲੀ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਸਵੇਰੇ ਅੰਮ੍ਰਿਤਸਰ, ਗੁਰਦਾਸਪੁਰ, ਲੁਧਿਆਣਾ, ਫਰੀਦਕੋਟ, ਮੋਗਾ ਅਤੇ ਬਠਿੰਡਾ ਵਿਚ ਸੰਘਣੀ ਧੁੰਦ ਦੇਖਣ ਨੂੰ ਮਿਲੀ। ਮੌਸਮ ਵਿਭਾਗ ਅਨੁਸਾਰ 22 ਦਸੰਬਰ ਤੋਂ ਬਾਅਦ ਪੰਜਾਬ ਵਿਚ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 23 ਦਸੰਬਰ ਤੋਂ ਬਾਅਦ ਸੂਬੇ ਦੇ ਕੁਝ ਇਲਾਕਿਆਂ ਵਿਚ ਮੀਂਹ ਪੈਣ ਦੀ ਵੀ ਸੰਭਾਵਨਾ ਹੈ।
ਦੱਸਿਆ ਜਾ ਰਿਹਾ ਹੈ ਕਿ ਅਜਿਹਾ ਵੈਸਟਰਨ ਡਿਸਟਰਬੈਂਸ ਕਾਰਨ ਹੋਇਆ ਹੈ। ਇਸ ਦੇ ਨਾਲ ਹੀ ਕੁਝ ਸਮੇਂ ਤੋਂ ਪਹਾੜਾਂ 'ਤੇ ਤਾਜ਼ਾ ਬਰਫ਼ਬਾਰੀ ਵੀ ਹੋਈ ਹੈ। ਮੈਦਾਨੀ ਇਲਾਕਿਆਂ 'ਚ ਸੁੱਕੀ ਠੰਡ ਕਾਰਨ ਪੈਦਾ ਹੋਏ ਦਬਾਅ ਕਾਰਨ ਪੰਜਾਬ ਦੇ ਸ਼ਹਿਰਾਂ 'ਚ ਠੰਡੀਆਂ ਹਵਾਵਾਂ ਚੱਲਣ ਨਾਲ ਤਾਪਮਾਨ 'ਚ ਗਿਰਾਵਟ ਆਵੇਗੀ।
(For more news apart from Punjab Weather Update, stay tuned to Rozana Spokesman)