ਖ਼ਬਰਾਂ |

ਤਾਜ਼ਾ |

ਪਾਰਦਰਸ਼ਿਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਪਛਾਣ: ਲਾਲ ਚੰਦ ਕਟਾਰੂਚੱਕ
Published : Dec 19, 2023, 8:56 pm IST
Updated : Dec 19, 2023, 8:56 pm IST
SHARE ARTICLE
 Transparency biggest hallmark of Chief Minister Bhagwant Singh Mann led Punjab Government: Lal Chand Kataruchak
Transparency biggest hallmark of Chief Minister Bhagwant Singh Mann led Punjab Government: Lal Chand Kataruchak

ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਨੇ ਝੋਨੇ ਦਾ ਖਰੀਦ ਸੀਜ਼ਨ ਸਫ਼ਲਤਾਪੂਰਵਕ ਮੁਕੰਮਲ ਹੋਣ ‘ਤੇ ਵਿਭਾਗ ਨੂੰ ਦਿੱਤੀ ਵਧਾਈ 

 

ਚੰਡੀਗੜ੍ਹ :  ਝੋਨੇ ਦਾ ਖਰੀਦ ਸੀਜ਼ਨ ਸਫ਼ਲ ਅਤੇ ਨਿਰਵਿਘਨ ਢੰਗ ਨਾਲ ਮੁਕੰਮਲ ਹੋਣ 'ਤੇ ਵਿਭਾਗ ਨੂੰ ਵਧਾਈ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਗਾਮੀ ਸੀਜ਼ਨਾਂ 'ਚ ਵੀ ਇਸੇ ਰੁਝਾਨ ਨੂੰ ਬਰਕਰਾਰ ਰੱਖਣ ਲਈ ਕਿਹਾ ਕਿਉਂਕਿ ਇਹ ਵਿਭਾਗ ਖੇਤੀਬਾੜੀ ਸੈਕਟਰ ਨਾਲ ਨੇੜਿਓਂ ਜੁੜਿਆ ਹੋਇਆ ਹੈ ਜੋ ਕਿ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ।

ਅੱਜ ਇੱਥੇ ਸੈਕਟਰ 39 ਦੇ ਅਨਾਜ ਭਵਨ ਵਿਖੇ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਟੈਂਡਰ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾਣਾ ਚਾਹੀਦਾ ਹੈ ਅਤੇ ਸਾਰੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਬਾਅਦ ਵਿੱਚ ਕਿਸੇ ਵੀ ਉਲਝਣ ਤੋਂ ਬਚਿਆ ਜਾ ਸਕੇ।

ਮੰਤਰੀ ਨੇ ਕਿਹਾ ਕਿ ਮਿੱਲ ਮਾਲਕਾਂ ਵੱਲੋਂ ਐਫ.ਸੀ.ਆਈ. ਨੂੰ ਚੌਲਾਂ ਦੀ ਡਿਲਿਵਰੀ ਹੋਣ ਦੇ ਨਾਲ ਹੀ ਬਿੱਲ ਜਮ੍ਹਾਂ ਕਰਾਏ ਜਾਣੇ ਚਾਹੀਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਤੁਰੰਤ ਭੁਗਤਾਨ ਨੂੰ ਯਕੀਨੀ ਬਣਾਉਣ ਲਈ ਲਾਜ਼ਮੀ ਹੈ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਈ-ਪੌਸ ਮਸ਼ੀਨਾਂ ਦੀ ਖਰੀਦ ਸਬੰਧੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਹੋਣੀ ਚਾਹੀਦੀ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਅਪਣਾਈ ਗਈ ਹੈ ਅਤੇ ਪਾਰਦਰਸ਼ਤਾ ਇਸਦੀ ਸਭ ਤੋਂ ਵੱਡੀ ਪਛਾਣ ਹੈ। 

ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਮੰਤਰੀ ਨੇ ਕਿਹਾ ਕਿ ਕਰਮਚਾਰੀ ਦੇ ਕੈਰੀਅਰ ਵਿੱਚ ਤਰੱਕੀ ਇੱਕ ਵੱਡੀ ਪ੍ਰੇਰਣਾ ਵਜੋਂ ਕੰਮ ਕਰਦੀ ਹੈ ਜੋ ਉਸਨੂੰ ਬਿਹਤਰ ਕਾਰਗੁਜ਼ਾਰੀ ਲਈ ਉਤਸ਼ਾਹਿਤ ਕਰਦੀ ਹੈ। ਮੰਤਰੀ ਨੇ ਅੱਗੇ ਕਿਹਾ ਕਿ ਅਦਾਲਤਾਂ ਵਿੱਚ ਚੱਲ ਰਹੇ ਵਿਭਾਗ ਦੇ ਕੇਸਾਂ ਵਿੱਚ ਬਿਹਤਰ ਤੇ ਪ੍ਰਭਾਵਸ਼ਾਲੀ ਢੰਗ ਨਾਲ ਦਲੀਲਬਾਜ਼ੀ ਕੀਤੀ ਜਾਣੀ ਚਾਹੀਦੀ ਹੈ ਅਤੇ ਮੁਕੱਦਮੇ ਸਬੰਧੀ ਕੇਸਾਂ ਨੂੰ ਘੱਟ ਤੋਂ ਘੱਟ ਕਰਨ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ।

ਕੈਬਨਿਟ ਮੰਤਰੀ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਲੇਬਰ ਅਤੇ ਕਾਰਟੇਜ ਟੈਂਡਰਾਂ ਦੇ ਸਬੰਧ ਵਿੱਚ ਇੱਕ ਮਜ਼ਬੂਤ ਪ੍ਰਣਾਲੀ ਵਿਕਸਿਤ ਕੀਤੀ ਜਾਣੀ ਚਾਹੀਦੀ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਪੁਨੀਤ ਗੋਇਲ ਸਮੇਤ ਉੱਚ ਅਧਿਕਾਰੀ ਹਾਜ਼ਿਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM
Advertisement