
Faridkot School Bus Accident: ਡਰਾਈਵਰ ਸਣੇ ਬਾਕੀ ਬੱਚੇ ਜ਼ਖ਼ਮੀ
Faridkot School van Accident News: ਫਰੀਦਕੋਟ ਵਿਚ ਧੁੰਦ ਦਾ ਕਹਿਰ ਵੇਖਣ ਨੂੰ ਮਿਲਿਆ ਹੈ। ਇਥੇ ਸਕੂਲ ਵੈਨ ਅਤੇ ਇਕ ਨਿੱਜੀ ਬੱਸ ਦੀ ਆਪਸ ਵਿਚ ਭਿਆਨਕ ਟੱਕਰ ਹੋ ਗਈ। ਹਾਦਸੇ ਵਿਚ ਇਕ ਸਕੂਲੀ ਵਿਦਿਆਰਥਣ ਦੀ ਮੌਤ ਜਦਕਿ 10 ਸਕੂਲੀ ਬੱਚੇ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਵਿਚ ਤਿੰਨ ਵਿਦਿਆਰਥਣਾਂ ਸਮੇਤ ਡਰਾਈਵਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀਆਂ ਵਿਚ 2 ਸਕੀਆਂ ਭੈਣਾਂ ਸ਼ਾਮਲ ਹਨ। ਸਕੂਲ ਵੈਨ ਸ਼ਹੀਦ ਗੰਜ ਪਬਲਿਕ ਸਕੂਲ ਮੁਦਕੀ ਦੀ ਦੱਸੀ ਜਾ ਰਹੀ ਹੈ। ਹਾਦਸੇ ਵਿਚ ਦੋਨਾਂ ਬੱਸਾਂ ਦੇ ਪਰਖੱਚੇ ਉੱਡ ਗਏ। ਮੌਕੇ ’ਤੇ ਪਹੁੰਚੇ ਸੜਕ ਸੁਰੱਖਿਆ ਦਸਤੇ ਅਤੇ ਪੁਲਿਸ ਅਧਿਕਾਰੀਆਂ ਅਤੇ ਲੋਕਾਂ ਵਲੋਂ ਬੱਚਿਆਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਮੌਕੇ ’ਤੇ ਮੌਜੂਦ ਲੋਕਾਂ ਅਨੁਸਾਰ ਅੰਮ੍ਰਿਤਸਰ ਪਾਸੇ ਤੋਂ ਆ ਰਹੀ ਇਕ ਨਿੱਜੀ ਬੱਸ ਬਹੁਤ ਹੀ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ, ਜਿਸ ਨੇ ਸਾਹਮਣੇ ਸਕੂਲ ਵੈਨ ਨੂੰ ਟੱਕਰ ਮਾਰ ਦਿੱਤੀ। ਮੌਕੇ ’ਤੇ ਪਹੁੰਚੇ ਐਸ.ਐਸ.ਪੀ. ਫਰੀਦਕੋਟ ਵਲੋਂ ਸਥਿਤੀ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨਾਲ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਵਨੀਤ ਕੁਮਾਰ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਵਨੀਤ ਕੁਮਾਰ ਨੇ ਦੱਸਿਆ ਕਿ ਬੱਚਿਆਂ ਤੇਜ਼ ਰਫਤਾਰ ਬੱਸ ਵਾਲੇ ਡਰਾਈਵਰ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।