
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ’ਤੇ ਲੱਗੇ ਇਲਜ਼ਾਮਾਂ ਦੀ ਪੜਤਾਲ ਲਈ ਗਠਿਤ ਕੀਤੀ ਤਿੰਨ ਮੈਂਬਰੀ ਕਮੇਟੀ
Harjinder Dhami Organized High-level meeting of Interim Committee Latest News in Punjabi: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਉਚੇਚੀ ਇਕੱਤਰਤਾ ਅੱਜ ਗੁਰਦੁਆਰਾ ਦੇਗਸਰ ਸਾਹਿਬ ਕਟਾਣਾ (ਲੁਧਿਆਣਾ) ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ, ਜਿਸ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਰੁਧ ਗੁਰਪ੍ਰੀਤ ਸਿੰਘ ਸਪੁੱਤਰ ਗੁਰਦੇਵ ਸਿੰਘ ਸ੍ਰੀ ਮੁਕਤਸਰ ਸਾਹਿਬ ਵਲੋਂ ਕੀਤੀ ਸ਼ਿਕਾਇਤ ਵਿਚ ਲਾਏ ਗਏ ਸੰਗੀਨ ਦੋਸ਼ਾਂ `ਤੇ ਡੂੰਘਾ ਵਿਚਾਰ ਵਟਾਂਦਰਾ ਕੀਤਾ ਗਿਆ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਇਕੱਤਰਤਾ ਵਿਚ ਹਾਜ਼ਰ ਮੈਂਬਰਾਂ ਦੀ ਰਾਇ ਤੋਂ ਬਾਅਦ ਫ਼ੈਸਲਾ ਹੋਇਆ ਕਿ ਜਥੇਦਾਰ ਦੇ ਅਹੁਦੇ ਦੇ ਮਾਣ-ਸਨਮਾਨ ਨੂੰ ਮੁੱਖ ਰਖਦਿਆਂ ਲੱਗੇ ਦੋਸ਼ਾਂ ਦੀ ਪੜਤਾਲ ਬਹੁਤ ਜ਼ਰੂਰੀ ਹੈ। ਇਕੱਤਰਤਾ ਦੌਰਾਨ ਪਾਸ ਕੀਤੇ ਮਤੇ ਰਾਹੀਂ ਪੜਤਾਲ ਵਾਸਤੇ ਇਕ ਸਬ ਕਮੇਟੀ ਦਾ ਗਠਿਨ ਕੀਤਾ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਅਤੇ ਅੰਤ੍ਰਿਗ ਮੈਂਬਰ ਦਲਜੀਤ ਸਿੰਘ ਭਿੰਡਰ ਨੂੰ ਸ਼ਾਮਲ ਕੀਤਾ ਗਿਆ। ਇਹ ਸਬ ਕਮੇਟੀ ਮੁਕੰਮਲ ਪੜਤਾਲ ਕਰ ਕੇ 15 ਦਿਨਾਂ ਵਿਚ ਅਪਣੀ ਰਿਪੋਰਟ ਪੇਸ਼ ਕਰੇਗੀ।
ਅੰਤ੍ਰਿੰਗ ਕਮੇਟੀ ਵਿਚ ਇਹ ਵੀ ਫ਼ੈਸਲਾ ਹੋਇਆ ਕਿ ਪੜਤਾਲ ਦੀ ਰਿਪੋਰਟ ਆਉਣ ਤਕ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਧਿਕਾਰ ਖੇਤਰ ਵਾਲੀਆਂ ਸੇਵਾਵਾਂ ਨਿਭਾਉਣਗੇ।
ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ, ਸੁਰਜੀਤ ਸਿੰਘ ਤੁਗਲਵਾਲ, ਪਰਮਜੀਤ ਸਿੰਘ ਖ਼ਾਲਸਾ, ਸੁਰਜੀਤ ਸਿੰਘ ਗੜ੍ਹੀ, ਦਲਜੀਤ ਸਿੰਘ ਭਿੰਡਰ, ਰਵਿੰਦਰ ਸਿੰਘ ਖ਼ਾਲਸਾ, ਜਸਵੰਤ ਸਿੰਘ ਪੁੜੈਣ, ਪਰਮਜੀਤ ਸਿੰਘ ਰਾਏਪੁਰ, ਸਕੱਤਰ ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਨਿੱਜੀ ਸਕੱਤਰ ਸ਼ਾਹਬਾਜ ਸਿੰਘ, ਇੰਚਾਰਜ ਆਜ਼ਾਦਦੀਪ ਸਿੰਘ ਆਦਿ ਹਾਜ਼ਰ ਸਨ।
(For more Punjabi news apart from Harjinder Dhami Organized High-level meeting of Interim Committee Latest News in Punjabi stay tuned to Rozana Spokesman)