
Jagjit Singh Dallewal latest Health Update: ਖਨੌਰੀ ਮੋਰਚੇ 'ਤੇ ਸਟੇਜ ਕੀਤੀ ਗਈ ਬੰਦ
Jagjit Singh Dallewal latest Health Update: ਖਨੌਰੀ ਬਾਰਡਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ ਗਈ ਹੈ। ਡੱਲੇਵਾਲ ਦਾ ਇਕਦਮ ਬਲੱਡ ਪ੍ਰੈਸ਼ਰ ਘੱਟ ਗਿਆ ਹੈ। ਡਾਕਟਰਾਂ ਦੀ ਟੀਮ ਡੱਲੇਵਾਲ ਕੋਲ ਪਹੁੰਚ ਗਈ। ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਡੱਲੇਵਾਲ ਦੀ ਸਿਹਤ ਨੂੰ ਵੇਖਦੇ ਹੋਏ ਖਨੌਰੀ ਮੋਰਚੇ 'ਤੇ ਸਟੇਜ ਬੰਦ ਕਰ ਦਿੱਤੀ ਗਈ ਹੈ। ਸੰਗਤ ਵੱਲੋਂ ਵਾਹਿਗੁਰੂ ਦਾ ਜਾਪ ਕੀਤਾ ਜਾ ਰਿਹਾ ਹੈ।