Mohali Stunt Viral Video: ਜਾਨ ਨੂੰ ਖ਼ਤਰੇ ਵਿਚ ਪਾ ਕੇ ਨੌਜਵਾਨ ਨੇ ਜੀਪ ਦੇ ਬੋਨਟ 'ਤੇ ਬੈਠ ਕੇ ਲਗਾਈ ਗੇੜੀ, ਹੁਣ ਪੁਲਿਸ ਨੇ ਲਿਆ ਐਕਸ਼ਨ
Published : Dec 19, 2024, 10:24 am IST
Updated : Dec 19, 2024, 10:24 am IST
SHARE ARTICLE
Mohali Stunt  Viral Video News
Mohali Stunt Viral Video News

ਪੁਲਿਸ ਨੇ ਵੀ ਕਾਰਵਾਈ ਕਰਦੇ ਹੋਏ ਕੱਟਿਆ ਮੋਟਾ ਚਲਾਨ

Mohali Stunt  Viral Video News: ਮੋਹਾਲੀ 'ਚ ਇਕ ਨੌਜਵਾਨ ਨੂੰ ਖੁੱਲ੍ਹੀ ਜੀਪ 'ਤੇ ਸਟੰਟ ਕਰਨਾ ਅਤੇ ਵੀਡੀਓ ਸੋਸ਼ਲ ਮੀਡੀਆ 'ਤੇ ਪੋਸਟ ਕਰਨਾ ਮਹਿੰਗਾ ਸਾਬਤ ਹੋਇਆ। ਮੋਹਾਲੀ ਟ੍ਰੈਫਿਕ ਪੁਲਸ ਨੇ ਵੀਡੀਓ ਦੇ ਆਧਾਰ 'ਤੇ ਜੀਪ ਚਾਲਕ ਦਾ ਪਤਾ ਲਗਾ ਕੇ 10 ਹਜ਼ਾਰ ਰੁਪਏ ਦਾ ਚਲਾਨ ਕੀਤਾ ਅਤੇ ਜੀਪ ਨੂੰ ਜ਼ਬਤ ਕਰ ਲਿਆ।

ਘਟਨਾ ਖਰੜ ਦੀ ਹੈ। ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਇਕ ਨੌਜਵਾਨ ਜੀਪ ਦੇ ਬੋਨਟ 'ਤੇ ਲੇਟਿਆ ਹੋਇਆ ਹੈ ਅਤੇ ਡਰਾਈਵਰ ਜੀਪ ਨੂੰ ਤੇਜ਼ ਰਫਤਾਰ ਨਾਲ ਚਲਾ ਰਿਹਾ ਹੈ। ਜੀਪ ਵਿੱਚ 5 ਨੌਜਵਾਨ ਸਵਾਰ ਸਨ ਅਤੇ ਉਹ ਉੱਚੀ-ਉੱਚੀ ਗਾਣੇ ਵਜਾ ਰਹੇ ਸਨ। ਬੋਨਟ ਉੱਤੇ ਬੈਠੇ ਨੌਜਵਾਨ ਦੇ ਹੱਥ ਵਿੱਚ ਕੋਈ ਤਿੱਖੀ ਚੀਜ਼ ਸੀ।

ਪੁਲਿਸ ਨੇ ਜੀਪ ਚਾਲਕ ਨੂੰ ਭਵਿੱਖ ਵਿੱਚ ਅਜਿਹੀ ਹਰਕਤ ਨਾ ਕਰਨ ਦੀ ਚਿਤਾਵਨੀ ਦਿੱਤੀ ਅਤੇ ਚਲਾਨ ਕੱਟ ਕੇ ਉਸ ਨੂੰ ਰਿਹਾਅ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ ਵੀਡੀਓ 2 ਮਹੀਨੇ ਪੁਰਾਣੀ ਹੈ। ਪੁਲਿਸ ਨੇ ਲੋਕਾਂ ਨੂੰ ਅਜਿਹੇ ਖ਼ਤਰਨਾਕ ਸਟੰਟ ਨਾ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਇਸ ਨਾਲ ਨਾ ਸਿਰਫ਼ ਉਨ੍ਹਾਂ ਦੀ ਜਾਨ ਖਤਰੇ 'ਚ ਪੈ ਸਕਦੀ ਹੈ ਸਗੋਂ ਹੋਰ ਲੋਕਾਂ ਦੀ ਸੁਰੱਖਿਆ ਵੀ ਪ੍ਰਭਾਵਿਤ ਹੋ ਸਕਦੀ ਹੈ।


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement