
ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਕਾਰਨ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ
Ludhiana School Holiday Ahead of MC Elections 2024 Latest News in Punjabi: ਪੰਜਾਬ ਸਰਕਾਰ ਨੇ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਨੂੰ ਧਿਆਨ ਵਿਚ ਰਖਦਿਆਂ ਲੁਧਿਆਣਾ ਦੇ ਸਕੂਲਾਂ ਵਿਚ 2 ਦਿਨ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਚੋਣਾਂ ਕਾਰਨ ਜ਼ਿਲ੍ਹਾ ਚੋਣ ਅਫ਼ਸਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਲੋਂ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਸਕੂਲਾਂ ਵਿਚ ਛੁੱਟੀਆਂ ਦਾ ਐਲਾਨ:
ਹੁਕਮ ਪੱਤਰ ਅਨੁਸਾਰ ਪੰਜਾਬ ਵਿਚ 20 ਅਤੇ 21 ਦਸੰਬਰ ਨੂੰ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ 21 ਦਸੰਬਰ ਨੂੰ ਲੁਧਿਆਣਾ ਦੇ ਸਕੂਲਾਂ ਵਿਚ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਫ਼ੈਸਲਾ ਜ਼ਿਲ੍ਹਾ ਚੋਣ ਅਫ਼ਸਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਲੋਂ ਲਿਆ ਗਿਆ ਹੈ ਕਿਉਂਕਿ ਸਕੂਲੀ ਬੱਸਾਂ ਚੋਣ ਸਮੱਗਰੀ ਅਤੇ ਪੋਲਿੰਗ ਸਟਾਫ਼ ਨੂੰ ਲੈ ਕੇ ਜਾਣਗੀਆਂ। ਇਸ ਨਾਲ ਬੱਚਿਆਂ ਨੂੰ ਸਕੂਲ ਲਿਆਉਣ ਦੀ ਕਮੀ ਹੋ ਸਕਦੀ ਹੈ। ਇਸ ਨੂੰ ਧਿਆਨ ਵਿਚ ਰਖਦਿਆਂ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਚੋਣਾਂ ਸਬੰਧੀ ਪ੍ਰਬੰਧ:
ਇਸ ਦੇ ਨਾਲ ਹੀ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਲੁਧਿਆਣਾ ਦੇ ਵੱਖ-ਵੱਖ ਸਕੂਲਾਂ ਤੋਂ ਚੋਣ ਸਮੱਗਰੀ ਅਤੇ ਪੋਲਿੰਗ ਸਟਾਫ਼ ਨੂੰ ਲਿਜਾਣ ਲਈ ਬਸਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਦੱਸ ਦੇਈਏ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸਰਦੀ ਨੂੰ ਧਿਆਨ ਵਿਚ ਰਖਦਿਆਂ ਛੁੱਟੀਆਂ ਦਾ ਐਲਾਨ ਕੀਤਾ ਸੀ। ਇਸ ਵਾਰ 24 ਦਸੰਬਰ ਤੋਂ 31 ਦਸੰਬਰ ਤਕ ਸਰਦੀਆਂ ਦੀਆਂ ਛੁੱਟੀਆਂ ਹੋਣਗੀਆਂ। ਜਦਕਿ 1 ਜਨਵਰੀ 2025 ਤੋਂ ਸਕੂਲ ਪਹਿਲਾਂ ਵਾਂਗ ਅਪਣੇ ਨਿਰਧਾਰਤ ਸਮੇਂ 'ਤੇ ਖੁੱਲ੍ਹਣਗੇ।
(For more Punjabi news apart from Punjab School Holiday Ahead of MC Elections 2024 Latest News in Punjabi stay tuned to Rozana Spokesman)