Ludhiana News: ਲੁਧਿਆਣਾ 'ਚ ਯੂਰੀਆ ਨਾਲ ਭਰੇ ਟਰਾਲੇ ਨੂੰ ਲੱਗੀ ਅੱਗ
Published : Dec 19, 2024, 2:10 pm IST
Updated : Dec 19, 2024, 2:18 pm IST
SHARE ARTICLE
Ludhiana Trolley Caught Fire on Highway Accident News in Punjabi
Ludhiana Trolley Caught Fire on Highway Accident News in Punjabi

ਰੇਲਿੰਗ ਨਾਲ ਟਕਰਾ ਕੇ ਪਲਟਿਆ ਟਰਾਲਾ, ਡਰਾਈਵਰ ਤੇ ਸਾਥੀ ਫ਼ਰਾਰ

Ludhiana Trolley Caught Fire on Highway Accident News in Punjabi: ਲੁਧਿਆਣਾ 'ਚ ਅੱਜ ਯੂਰੀਆ ਨਾਲ ਭਰਿਆ ਟਰਾਲਾ ਦਿੱਲੀ ਨੈਸ਼ਨਲ ਹਾਈਵੇ 'ਤੇ ਬਣੇ ਪੁਲ 'ਤੇ ਰੇਲਿੰਗ ਨਾਲ ਟਕਰਾਉਣ ਤੋਂ ਬਾਅਦ ਬੇਕਾਬੂ ਹੋ ਕੇ ਪਲਟ ਗਿਆ, ਜਿਸ ਤੋਂ ਬਾਅਦ ਟਰਾਲੇ ਨੂੰ ਅੱਗ ਲੱਗ ਗਈ। ਚਸ਼ਮਦੀਦਾਂ ਨੇ ਦੱਸਿਆ ਕਿ ਟਰਾਲਾ ਪਲਟਦਿਆਂ ਹੀ ਇੰਜਣ ਵਿਚ ਧਮਾਕਾ ਹੋ ਗਿਆ ਤੇ ਟਰਾਲੇ ਨੂੰ ਅੱਗ ਲੱਗ ਗਈ। ਟਰਾਲੇ ਦਾ ਡਰਾਈਵਰ ਤੇ ਉਸ ਦਾ ਸਾਥੀ ਮੌਕੇ ਤੋਂ ਫ਼ਰਾਰ ਹੋ ਗਏ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਬੇਕਾਬੂ ਹੋ ਕੇ ਪਲਟਿਆ ਟਰਾਲਾ:

ਜਾਣਕਾਰੀ ਅਨੁਸਾਰ ਟਰਾਲਾ ਦਿੱਲੀ ਤੋਂ ਅੰਮ੍ਰਿਤਸਰ ਵੱਲ ਜਾ ਰਿਹਾ ਸੀ। ਟਰਾਂਸਪੋਰਟ ਨਗਰ ਕੱਟ ਦੇ ਸਾਹਮਣੇ ਪੁਲ 'ਤੇ ਅਚਾਨਕ ਟਰਾਲਾ ਬੇਕਾਬੂ ਹੋ ਕੇ ਪਲਟ ਗਿਆ। ਟਰਾਲਾ ਕਰੀਬ 20 ਤੋਂ 25 ਫ਼ੁਟ ਤਕ ਰਿੜਦਾ ਗਿਆ।

ਖ਼ੁਸ਼ਕਿਸਮਤੀ ਇਹ ਰਹੀ ਕਿ ਟਰਾਲਾ ਪੁਲ ਤੋਂ ਨਹੀਂ ਡਿੱਗਿਆ, ਨਹੀਂ ਤਾਂ ਪੁਲ ਦੇ ਹੇਠਾਂ ਜਾ ਰਹੇ ਵਾਹਨਾਂ ਨੂੰ ਵੱਡਾ ਨੁਕਸਾਨ ਹੋ ਸਕਦਾ ਸੀ। ਟਰਾਲੇ ਨੂੰ ਅੱਗ ਲੱਗਦੀ ਦੇਖ ਲੋਕਾਂ ਨੇ ਤੁਰਤ ਫ਼ਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਫ਼ਾਇਰ ਬ੍ਰਿਗੇਡ ਦੀਆਂ 2 ਤੋਂ 3 ਗੱਡੀਆਂ ਮੌਕੇ 'ਤੇ ਪਹੁੰਚੀਆਂ ਤੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।

ਫ਼ਾਇਰ ਅਫ਼ਸਰ ਆਤਿਸ਼ ਰਾਏ ਨੇ ਦਸਿਆ ਕਿ ਟਰਾਲੇ ਨੂੰ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਤੁਰਤ ਗੱਡੀਆਂ ਨੂੰ ਰਵਾਨਾ ਕਰ ਦਿਤਾ ਗਿਆ ਸੀ। ਫ਼ਿਲਹਾਲ ਟਰਾਲਾ ਚਾਲਕ ਜਾਂ ਉਸ ਦੇ ਸਾਥੀ ਦਾ ਕੋਈ ਸੁਰਾਗ਼ ਨਹੀਂ ਮਿਲਿਆ ਹੈ।

(For more Punjabi news apart from Ludhiana Trolley Caught Fire on Highway Accident News in Punjabi: stay tuned to Rozana Spokesman)

Location: India, Punjab

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement