ਡਿਊਟੀ ਦੌਰਾਨ ਵਿਗੜੀ ਸੀ ਸਿਹਤ, ਹਸਪਤਾਲ ਲਿਜਾਂਦੇ ਸਮੇਂ ਦਰੱਖ਼ਤ ਨਾਲ ਟਕਰਾਈ ਐਂਬੂਲੈਂਸ
ਗੁਰਦਾਸਪੁਰ: ਥਾਣਾ ਧਾਰੀਵਾਲ ਦੇ ਐਡੀਸ਼ਨਲ ਐਸਐਚਓ ਸੁਲੱਖਣ ਰਾਮ ਦੀ ਸੜਕ ਹਾਦਸੇ ’ਚ ਮੌਤ ਹੋਣ ਦੀ ਖਬਰ ਹੈ। ਡਿਊਟੀ ਦੌਰਾਨ ਐਸਐਚਓ ਦੀ ਅਚਾਨਕ ਸਿਹਤ ਖਰਾਬ ਹੋ ਗਈ ਸੀ। ਇਸ ਕਾਰਨ ਉਨ੍ਹਾਂ ਨੂੰ ਤੁਰੰਤ ਗੁਰਦਾਸਪੁਰ ਦੇ ਇੱਕ ਨਿਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਹਾਲਤ ਗੰਭੀਰ ਹੋਣ ਕਾਰਨ ਪਰਿਵਾਰ ਵੱਲੋਂ ਉਨ੍ਹਾਂ ਨੂੰ ਅੰਮ੍ਰਿਤਸਰ ਲਿਜਾਣ ਦਾ ਫੈਸਲਾ ਕੀਤਾ ਗਿਆ।
ਅੰਮ੍ਰਿਤਸਰ ਜਾਣ ਵੇਲੇ ਸੰਘਣੀ ਧੁੰਦ ਕਾਰਨ ਐਂਬੂਲੈਂਸ ਇੱਕ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿਚ ਐਡੀਸ਼ਨਲ ਐਸਐਚਓ ਸੁਲੱਖਣ ਰਾਮ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦੌਰਾਨ ਐਂਬੂਲੈਂਸ ਡਰਾਈਵਰ ਵੀ ਜ਼ਖਮੀ ਹੋ ਗਿਆ।
