ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਦਾ ਨਾਮ ਬਦਲਵਾਉਣ ਲਈ ਸੰਸਦ ਮੈਂਬਰਾਂ ਨੂੰ ਲਿਖੀ ਚਿੱਠੀ 'ਤੇ ਚੁੱਕੇ ਸਵਾਲ
ਮੋਹਾਲੀ: ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਚਿੱਠੀ ਲਿਖੀ। ਉਨ੍ਹਾਂ ਕਿਹਾ ਕਿ ਕੀ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਆਵਾਜ਼ ਇੰਨੀ ਕਮਜ਼ੋਰ ਅਤੇ ਬੇਵੱਸ ਹੋ ਗਈ ਹੈ, ਜਿਹੜੀ ਦੇਸ਼ ਦੀ ਸੰਸਦ ਅਤੇ ਹੁਕਮਰਾਨਾਂ ਤੱਕ ਵੀ ਨਹੀਂ ਪਹੁੰਚਦੀ? ਉਨ੍ਹਾਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਦਾ ਨਾਮ ਬਦਲਵਾਉਣ ਲਈ ਜਥੇਦਾਰ ਗੜਗੱਜ ਵੱਲੋਂ ਸੰਸਦ ਮੈਂਬਰਾਂ ਨੂੰ ਲਿਖੀ ਚਿੱਠੀ ’ਤੇ ਸਵਾਲ ਵੀ ਚੁੱਕੇ। ਬਲਵੰਤ ਸਿੰਘ ਰਾਜੋਆਣਾ ਨੇ ਕਿਹਾ ਕਿ ਖਾਲਸਾ ਪੰਥ ਲਈ ‘ਵੀਰ ਬਾਲ ਦਿਵਸ’ ਦੇ ਨਾਂ ’ਤੇ ਕੀਤੇ ਜਾ ਰਹੇ ਕਿਸੇ ਵੀ ਸਮਾਗਮ ’ਚ ਸ਼ਾਮਲ ਨਾ ਹੋਣ ਦਾ ਆਦੇਸ਼ ਜਾਰੀ ਕੀਤਾ ਜਾਵੇ।
