
ਅੱਜ ਬਰਨਾਲਾ ਵਿਖੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਰਵਿੰਦ ਕੇਜਰੀਵਾਲ ਵਲੋਂ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ...
ਤਪਾ ਮੰਡੀ : ਅੱਜ ਬਰਨਾਲਾ ਵਿਖੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਰਵਿੰਦ ਕੇਜਰੀਵਾਲ ਵਲੋਂ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਵੱਖ-ਵੱਖ ਥਾਵਾਂ ‘ਤੇ ਪੋਸਟਰ ਅਤੇ ਬੈਨਰ ਲਗਾਏ ਗਏ ਹਨ। ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਨੇੜਲੇ ਪਿੰਡ ਵਿਚ ਲੱਗੇ ‘ਤੇ ਬੀਤੀ ਰਾਤ ਸ਼ਰਾਰਤ ਅਨਸਰਾਂ ਵਲੋਂ ਬੈਨਰ ਉੱਪਰ ਲੱਗੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਤਸਵੀਰ ‘ਤੇ ਕਾਲਖ਼ ਮਲ ਦਿਤੀ ਗਈ,
ਜਿਸ ਕਾਰਨ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਇਸ ਗੱਲ ਨੂੰ ਲੈ ਕੇ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਗੱਲਬਾਤ ਕਰਦਿਆਂ ਪਾਰਟੀ ਸੂਬਾ ਸਕੱਤਰ ਜਸਵਿੰਦਰ ਸਿੰਘ ਚੱਠਾ ਨੇ ਕਿਹਾ ਕਿ ਲੋਕਤੰਤਰ ਵਿਚ ਸਭ ਨੂੰ ਰੈਲੀਆਂ ਕਰਨ ਤੇ ਚੋਣ ਲੜਨ ਦਾ ਅਧਿਕਾਰ ਹੈ ਪਰ ਇਹ ਅਧਿਕਾਰ ਨਹੀਂ ਕਿ ਉਹ ਕਿਸੇ ਪਾਰਟੀ ਦੇ ਪੋਸਟਰ ਪਾੜ ਕੇ ਜਾਂ ਤਸਵੀਰਾਂ ‘ਤੇ ਕਾਲਖ਼ ਮਲ ਕੇ ਪਾਰਟੀ ਨੂੰ ਨੀਵਾਂ ਦਿਖਾਵੇ।