
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਡੀ.ਪੀ.ਆਰ.ਓ ਸ੍ਰੀ ਇਸ਼ਵਿੰਦਰ ਸਿੰਘ ਗਰੇਵਾਲ ਦੇ ਪਿਤਾ...
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਡੀ.ਪੀ.ਆਰ.ਓ ਸ੍ਰੀ ਇਸ਼ਵਿੰਦਰ ਸਿੰਘ ਗਰੇਵਾਲ ਦੇ ਪਿਤਾ ਮਨਜੀਤ ਸਿੰਘ ਗਰੇਵਾਲ (84) ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕਈ ਹੋਰ ਪ੍ਰਸਿੱਧ ਆਗੂਆਂ ਤੇ ਪਤਵੰਤਿਆਂ ਤੋਂ ਇਲਾਵਾ ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ ਵੀ ਅੰਤਿਮ ਸੰਸਕਾਰ ਮੌਕੇ ਬੀਰ ਜੀ ਸ਼ਮਸ਼ਾਨਘਾਟ ਵਿਖੇ ਪਹੁੰਚੇ। ਮਨਜੀਤ ਸਿੰਘ ਗਰੇਵਾਲ ਦਾ ਲੰਬੀ ਬੀਮਾਰੀ ਤੋਂ ਬਾਅਦ ਅੱਜ ਸਵੇਰ ਪਟਿਆਲਾ ਵਿਖੇ ਦੇਹਾਂਤ ਹੋ ਗਿਆ ਸੀ।
ਉਹ ਅਪਣੇ ਪਰਵਾਰ ਵਿਚ ਪਤਨੀ, ਦੋ ਪੁੱਤਰ ਤੇ ਦੋ ਧੀਆਂ ਛੱਡ ਗਏ ਹਨ। ਅਪਣੇ ਸੋਗ ਸੰਦੇਸ਼ ਵਿਚ ਮੁੱਖ ਮੰਤਰੀ ਨੇ ਇਸ ਮੌਤ ਨੂੰ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਅਤੇ ਦਿਲੋਂ ਹਮਦਰਦੀ ਪ੍ਰਗਟਾਈ। ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਰੂਹ ਨੂੰ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ ਨੇ ਵੀ ਮਨਜੀਤ ਸਿੰਘ ਗਰੇਵਾਲ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟਾਇਆ।