ਕੰਵਰ ਸੰਧੂ ਵਲੋਂ ਗ਼ੈਰ ਕਾਂਗਰਸੀ ਹਲਕਿਆਂ ਲਈ ਵੀ 5 ਕਰੋੜ ਸਲਾਨਾ ਫ਼ੰਡ ਦੀ ਮੰਗ
Published : Jan 20, 2019, 7:01 pm IST
Updated : Jan 20, 2019, 7:01 pm IST
SHARE ARTICLE
Kanwar Sandhu
Kanwar Sandhu

ਖਰੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਪੱਤਰਕਾਰ ਕੰਵਰ ਸੰਧੂ ਨੇ ਪੰਜਾਬ ਦੇ ਗ਼ੈਰ ਕਾਂਗਰਸੀ ਵਿਧਾਨ ਸਭਾ ਹਲਕਿਆਂ ਲਈ ਵੀ ਪੰਜ...

ਚੰਡੀਗੜ੍ਹ (ਨੀਲ ਭਲਿੰਦਰ ਸਿੰਘ) : ਖਰੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਪੱਤਰਕਾਰ ਕੰਵਰ ਸੰਧੂ ਨੇ ਪੰਜਾਬ ਦੇ ਗ਼ੈਰ ਕਾਂਗਰਸੀ ਵਿਧਾਨ ਸਭਾ ਹਲਕਿਆਂ ਲਈ ਵੀ ਪੰਜ ਕਰੋੜ ਰੁਪੈ ਸਲਾਨਾ ਫ਼ੰਡ ਦੀ ਮੰਗ ਕੀਤੀ ਹੈ। ਉਹਨਾਂ ਅੱਜ ਇਸ ਬਾਬਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿਠੀ ਲਿਖ ਅਜਿਹਾ ਨਾ ਹੋਣ ਦੀ ਸੂਰਤ ਵਿਚ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਚੁੱਕਣ ਦੀ ਚਿਤਾਵਨੀ ਵੀ ਦਿਤੀ ਹੈ।

ਦੱਸਣਯੋਗ ਹੈ ਕਿ ਮੁੱਖ ਮੰਤਰੀ, ਕਾਂਗਰਸ ਹਾਈਕਮਾਨ ਅਤੇ ਪਾਰਟੀ ਪ੍ਰਧਾਨ ਸੁਨੀਲ ਜਾਖੜ ਵਲੋਂ ਅਪਣੀ ਪਾਰਟੀ ਦੇ ਵਿਧਾਇਕਾਂ ਨਾਲ ਇਸ ਹਫਤੇ 'ਪ੍ਰੀ-ਬਜਟ' ਬੈਠਕਾਂ ਦਾ ਇਕ ਦੌਰ ਚਲਾਇਆ ਗਿਆ, ਜਿਸ ਦੌਰਾਨ ਕਾਂਗਰਸੀ ਵਿਧਾਇਕਾਂ ਨੂੰ ਉਹਨਾਂ ਦੇ ਹਲਕਿਆਂ ਦੇ ਵਿਕਾਸ ਲਈ ਇਹ ਵਿਸ਼ੇਸ਼ ਫੰਡ ਮੁਹੱਈਆ ਕਰਵਾਇਆ ਜਾਣ ਦਾ ਵਾਅਦਾ ਕੀਤਾ ਗਿਆ ਹੈ। ਕੰਵਰ ਸੰਧੂ ਨੇ ਕੇਵਲ ਕਾਂਗਰਸ ਪਾਰਟੀ ਦੇ ਹੀ ਵਿਧਾਇਕਾਂ ਨਾਲ 'ਪ੍ਰੀ-ਬਜਟ' ਬੈਠਕਾਂ ਕੀਤੇ ਜਾਣ ਨੂੰ ਵੀ ਇਕ ਪਾਸੜ ਪਹੁੰਚ ਕਰਾਰ ਦਿਤਾ ਹੈ।

ਸੰਧੂ ਨੇ ਕਿਹਾ ਕਿ ਅਜਿਹਾ ਕਰਕੇ ਮੁੱਖ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲੀ-ਭਾਜਪਾ ਵਿਧਾਇਕਾਂ ਉਤੇ ਅਧਾਰਤ ਸੰਗਤ-ਦਰਸ਼ਨ ਪ੍ਰੋਗਰਾਮਾਂ ਦੀ ਰੀਤ ਹੀ ਅੱਗੇ ਤੋਰ ਲਿਆ ਹੈ। ਸੰਧੂ ਨੇ ਕਿਹਾ ਕਿ ਉਹਨਾਂ ਦੀ ਜਾਣਕਾਰੀ ਮੁਤਾਬਕ ਸਰਕਾਰ ਕਾਂਗਰਸ ਪਾਰਟੀ ਦੇ 78 ਵਿਧਾਇਕਾਂ ਦੇ ਹਲਕਿਆਂ ਲਈ 400 ਕਰੋੜ ਰੁਪੈ ਦਾ ਪ੍ਰਬੰਧ ਕਰ ਰਹੀ ਹੈ, ਜਦਕਿ ਪੰਜਾਬ ਦੇ ਸਾਰੇ 117 ਹਲਕਿਆਂ ਲਈ 585 ਕਰੋੜ ਰੁਪੈ ਦਾ ਪ੍ਰਬੰਧ ਕਰਨ ਦੀ ਲੋੜ ਹੈ।

ਸੰਧੂ ਨੇ ਮੁੱਖ ਮੰਤਰੀ ਨੂੰ ਇਹ ਵੀ ਸ਼ਿਕਾਇਤ ਕੀਤੀ ਹੈ ਕਿ ਵਿਰੋਧੀ ਪਾਰਟੀਆਂ ਦੇ ਵਿਧਾਇਕਾਂ ਦੀਆਂ ਚਿਠੀਆਂ 'ਮੁੱਖ ਮੰਤਰੀ ਦਫ਼ਤਰ' ਵਲੋਂ ਜਾਣਬੁਝ ਅਨਖੋਲਿਆਂ ਹੀ ਫਾੜ ਕੇ ਰੱਦੀ ਦੀ ਟੋਕਰੀ ਚ ਸੁੱਟ ਦਿਤੀਆਂ ਜਾਂਦੀਆਂ ਹਨ ਤੇ ਨਾ ਹੀ ਉਹਨਾਂ ਦੀ ਕੋਈ ਪੁਸ਼ਟੀ ਜਾਂ ਜਵਾਬ ਹੀ ਦਿਤਾ ਜਾਂਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement