ਸੁਖਬੀਰ ਪੰਜਾਬ ਦਾ ਸਭ ਤੋਂ ਵੱਡਾ ਦਰਿੰਦਾ, ਜਿੰਨ੍ਹੇ ਪੰਜਾਬ ਨੂੰ ਲੁੱਟਿਆ : ਭਗਵੰਤ ਮਾਨ
Published : Jan 20, 2019, 6:37 pm IST
Updated : Jan 20, 2019, 6:37 pm IST
SHARE ARTICLE
Bhagwant Maan
Bhagwant Maan

ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਬਰਨਾਲਾ ਵਿਖੇ ਕੀਤੀ ਗਈ ਰੈਲੀ ਦੌਰਾਨ ਭਗਵੰਤ ਮਾਨ ਨੇ ਮੰਚ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਅਤੇ ਲੋਕਾਂ ਦੀਆਂ...

ਚੰਡੀਗੜ੍ਹ : ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਬਰਨਾਲਾ ਵਿਖੇ ਕੀਤੀ ਗਈ ਰੈਲੀ ਦੌਰਾਨ ਭਗਵੰਤ ਮਾਨ ਨੇ ਮੰਚ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਅਤੇ ਲੋਕਾਂ ਦੀਆਂ ਮੁਸੀਬਤਾਂ ਦੇ ਵਿਚਾਲੇ ਐਮ.ਪੀ. ਇਕ ਪੁੱਲ ਦੀ ਤਰ੍ਹਾਂ ਕੰਮ ਕਰਦਾ ਹੈ। ਇਸ ਲਈ ਉਨ੍ਹਾਂ ਦੀ ਕੋਸ਼ਿਸ਼ ਹੁੰਦੀ ਹੈ ਦਿਤੇ ਸਮੇਂ ਦੇ ਵਿਚ ਉਹ ਕਵਿਤਾ ਦੇ ਜ਼ਰੀਏ ਵੱਧ ਤੋਂ ਵੱਧ ਮੁੱਦਿਆਂ ਨੂੰ ਸੰਸਦ ਵਿਚ ਚੁੱਕ ਸਕਣ। ਇਸ ਦੌਰਾਨ ਮਾਨ ਨੇ ਅਕਾਲੀਆਂ ‘ਤੇ ਸ਼ਬਦੀ ਹਮਲਾ ਬੋਲਦਿਆਂ ਕਿਹਾ ਕਿ ਸੁਖਬੀਰ ਬਾਦਲ ਪੰਜਾਬ ਦਾ ਸਭ ਤੋਂ ਵੱਡਾ ਦਰਿੰਦਾ ਹੈ, ਜਿਸ ਨੇ ਪੰਜਾਬ ਨੂੰ ਲੁੱਟਿਆ ਤੇ ਕੁੱਟਿਆ ਹੈ।

ਮਾਨ ਨੇ ਕਿਹਾ ਕਿ ਮੈਂ ਪਹਿਲਾਂ ਜਿਹੜੀ ਅਪਣੀ ਕਲਾਕਾਰੀ ਵਾਲੀ ਲਾਈਨ ਵਿਚ ਸੀ ਉਸ ਸਮੇਂ ਕਦੇ-ਕਦੇ ਸ਼ਰਾਬ ਪੀਂਦਾ ਸੀ ਪਰ ਅਕਾਲੀਆਂ ਤੇ ਕਾਂਗਰਸੀਆਂ ਨੇ ਮਿਲ ਕੇ ਪੁਰਾਣੀਆਂ ਵੀਡੀਓ ਕੱਢ ਕੇ ਮੈਨੂੰ ਸ਼ਰਾਬ ਦੇ ਨਾਮ ‘ਤੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਇਸ ਸਬੰਧ ਵਿਚ ਕਿਹਾ ਕਿ ਉਨ੍ਹਾਂ ਨੇ ਸ਼ਰਾਬ ਪੀਣੀ ਛੱਡ ਦਿਤੀ ਹੈ ਅਤੇ ਜੇਕਰ ਹੁਣ ਵੀ ਵਿਰੋਧੀ ਉਨ੍ਹਾਂ ਦੇ ਖਿਲਾਫ਼ ਪੁਰਾਣੀਆਂ ਵੀਡੀਓ ਕੱਢ ਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਤਾਂ ਇੱਥੋਂ ਲੋਕਾਂ ਨੂੰ ਸਮਝ ਜਾਣਾ ਚਾਹੀਦਾ ਹੈ ਕਿ ਇਹ ਝੂਠ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਤਨ, ਮਨ ਤੇ ਧਨ ਸਿਰਫ਼ ਪੰਜਾਬ ਦੇ ਲਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement