ਦਰਬਾਰ ਸਾਹਿਬ ਦੇ ਬਾਹਰ ਸਿੱਖ ਕੌਮ ਦੇ ਜਰਨੈਲਾਂ ਦੇ ਬੁੱਤ ਲਾਉਣੇ ਚਾਹੀਦੇ ਹਨ: ਬੈਂਸ ਭਰਾ
Published : Jan 20, 2020, 3:36 pm IST
Updated : Jan 20, 2020, 3:36 pm IST
SHARE ARTICLE
File Photo
File Photo

ਵਿਧਾਇਕ ਬੈਂਸ ਭਰਾ ਅੱਜ ਲੁਧਿਆਣਾ ਵਿਖੇ ਆਪਣੇ ਮੁੱਖ ਦਫਤਰ ਕੋਟ ਮੰਗਲ ਸਿੰਘ ਨਗਰ ਵਿਖੇ ਵਿਸ਼ੇਸ਼ ਤੌਰ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਲੁਧਿਆਣਾ- ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਪਾਰਟੀ ਦੇ ਸਰਪ੍ਰਸਤ ਅਤੇ ਵਿਧਾਇਕ ਜਥੇ. ਬਲਵਿੰਦਰ ਸਿੰਘ ਬੈਂਸ ਨੇ ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ਦੀ ਹੈਰੀਟੇਜ ਸਟਰੀਟ ’ਚ ਲੱਗੇ ਬੁੱਤਾਂ ਨੂੰ ਤੋੜਨ ਵਾਲਿਆਂ ’ਤੇ ਮਾਮਲਾ ਦਰਜ ਕਰਨ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦੇ ਹੋਏ ਮੰਗ ਕੀਤੀ ਹੈ

File PhotoFile Photo

ਕਿ ਇਹ ਮਾਮਲਾ ਤੁਰੰਤ ਰੱਦ ਕੀਤਾ ਜਾਵੇ ਅਤੇ ਬੁੱਤ ਤੋੜਨ ਵਾਲਿਆਂ ਨੂੰ ਬਿਨ੍ਹਾਂ ਸ਼ਰਤ ਰਿਹਾਅ ਕਰਦੇ ਹੋਏ ਸਿੱਖ ਕੌਮ ਦੇ ਬਹਾਦਰ ਜਰਨੈਲਾਂ ਦੇ ਬੁੱਤ ਲਾਏ ਜਾਣ ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਸਾਡੇ ਗੌਰਵਮਈ ਸਿੱਖ ਇਤਿਹਾਸ ਨੂੰ ਯਾਦ ਕਰਦੇ ਹੋਏ ਮਾਣ ਮਹਿਸੂਸ ਕਰ ਸਕੇ। ਵਿਧਾਇਕ ਬੈਂਸ ਭਰਾ ਅੱਜ ਲੁਧਿਆਣਾ ਵਿਖੇ ਆਪਣੇ ਮੁੱਖ ਦਫਤਰ ਕੋਟ ਮੰਗਲ ਸਿੰਘ ਨਗਰ ਵਿਖੇ ਵਿਸ਼ੇਸ਼ ਤੌਰ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

SGPC SGPC

ਇਸ ਦੌਰਾਨ ਵਿਧਾਇਕ ਬੈਂਸ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਦੇਸ਼ ਹੀ ਨਹੀਂ ਸਗੋਂ ਵਿਦੇਸ਼ਾਂ ਤੋਂ ਵੀ ਸਿੱਖ ਸੰਗਤਾਂ ਦੇ ਨਾਲ-ਨਾਲ ਹਰ ਧਰਮ ਦੇ ਲੋਕ ਆ ਕੇ ਸਿਜਦਾ ਕਰਦੇ ਹਨ ਅਤੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਲੱਗੇ ਬੁੱਤਾਂ ਨੂੰ ਤੋੜ ਕੇ ਉਹਨਾਂ ਨੇ ਕੋਈ ਗਲਤ ਕੰਮ ਨਹੀਂ ਕੀਤਾ। ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਮੇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੋਂ ਮੰਗ ਕੀਤੀ

Darbar Sahib Darbar Sahib

ਕਿ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਹੈਰੀਟੇਜ ਸਟਰੀਟ ਵਿਖੇ ਭੰਗੜਾ ਪਾਉਣ ਵਾਲਿਆਂ ਦੀ ਥਾਂ ਸਿੱਖ ਕੌਮ ਦੇ ਉਨ੍ਹਾਂ ਜਰਨੈਲ ਯੋਧਿਆਂ ਦੇ ਬੁੱਤ ਲਾਏ ਜਾਣੇ ਚਾਹੀਦੇ ਹਨ, ਜਿਸ ਤੋਂ ਸਿੱਖ ਕੌਮ ਅਤੇ ਲੋਕਾਂ ਨੂੰ ਸੇਧ ਮਿਲ ਸਕੇ। ਉਨ੍ਹਾਂ ਦੱਸਿਆ ਕਿ ਸਿੱਖ ਕੌਮ ਦੇ ਮਹਾਨ ਜਰਨੈਲਾਂ ’ਚ ਬਾਬਾ ਬੰਦਾ ਸਿੰਘ ਬਹਾਦਰ, ਮਹਾਰਾਜਾ ਰਣਜੀਤ ਸਿੰਘ,

Bains BrothersBains Brothers

ਹਰੀ ਸਿੰਘ ਨਲੂਆ, ਜੱਸਾ ਸਿੰਘ ਰਾਮਗੜ੍ਹੀਆ, ਅਕਾਲੀ ਫੂਲਾ ਸਿੰਘ, ਸ਼ਾਮ ਸਿੰਘ ਅਟਾਰੀ ਵਰਗੇ ਅਨੇਕਾਂ ਅਜਿਹੇ ਜਰਨੈਲਾਂ ਦੇ ਨਾਲ-ਨਾਲ ਸਿੱਖ ਕੌਮ ’ਚ ਅਜਿਹੇ ਹਜ਼ਾਰਾਂ ਸਿੱਖ ਯੋਧੇ ਪੈਦਾ ਹੋਏ ਹਨ, ਜਿਨ੍ਹਾਂ ਸਿੱਖ ਕੌਮ ਲਈ ਆਪਣੀਆਂ ਜਾਨਾਂ ਦੀ ਪਰਵਾਹ ਤੱਕ ਨਹੀਂ ਕੀਤੀ।
  

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Mohali News: ਕਾਰ ਨੂੰ ਹਾਰਨ ਮਾਰਨ ਕਰਕੇ ਚੱਲੇ ਘਸੁੰਨ..ਪਾੜ ਦਿੱਤੀ ਟੀ-ਸ਼ਰਟ, ਦੇਖੋ ਕਿਵੇਂ ਪਿਆ ਪੰਗਾ

20 Apr 2024 11:42 AM

Pathankot News: ਬਹੁਤ ਵੱਡਾ ਹਾਦਸਾ! ਤੇਜ਼ ਹਨ੍ਹੇਰੀ ਨੇ ਤੋੜ ਦਿੱਤੇ ਬਿਜਲੀ ਦੇ ਖੰਭੇ, ਲਪੇਟ 'ਚ ਆਈ ਬੱਸ, ਦੇਖੋ ਮੌਕੇ

20 Apr 2024 11:09 AM

ਪਟਿਆਲਾ ਦੇ ਬਾਗੀ ਕਾਂਗਰਸੀਆਂ ਲਈ Dharamvir Gandhi ਦਾ ਜਵਾਬ

20 Apr 2024 10:43 AM

ਕੀ Captain Amarinder Singh ਕਰਕੇ ਨਹੀਂ ਦਿੱਤੀ ਟਕਸਾਲੀ ਕਾਂਗਰਸੀਆਂ ਨੂੰ ਟਿਕਟ?

20 Apr 2024 10:00 AM

ਚਮਕੀਲਾ ਗੰਦੇ ਗੀਤਾਂ ਕਾਰਨ ਮਰਿਆ, ਪਰ ਬਾਕੀ ਕਿਵੇਂ ਬੱਚ ਗਏ? ਪਾਸ਼ ਦਾ ਕੀ ਕਸੂਰ ਸੀ...

20 Apr 2024 9:49 AM
Advertisement