ਕੈਪਟਨ-ਬਾਜਵਾ ਦੀ ਜੰਗ ਵਿਚ ਬੀਬੀ ਭੱਠਣ ਦੀ ਹੋਈ ਐਂਟਰੀ, ਦੇਖੋ ਕੀ ਹੈ ਪੂਰਾ ਮਾਮਲਾ!
Published : Jan 20, 2020, 1:00 pm IST
Updated : Jan 20, 2020, 1:00 pm IST
SHARE ARTICLE
Captain amarinder singh congress partap singh bajwa
Captain amarinder singh congress partap singh bajwa

ਕੈਪਟਨ ਨੇ ਬਾਜਵਾ ਨੂੰ ਠੋਕਵਾ ਜਵਾਬ ਦਿੰਦਿਆ ਕਿਹਾ ਕਿ ਮੇਰੀ ਸਰਕਾਰ ਦੇ ਕੰਮ ਤੋਂ ਦੂਰ ਰਹੋ...

ਲੁਧਿਆਣਾ: ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਉਸ ਦੇ ਅਹੁਦੇ ਤੋਂ ਹਟਾਉਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਸ਼ਬਦੀ ਜੰਗ ਛਿੜੀ ਹੋਈ ਹੈ। ਦਰਅਸਲ ਪ੍ਰਤਾਪ ਸਿੰਘ ਬਾਜਵਾ ਨੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਉਸ ਦੇ ਅਹੁਦੇ ਤੋਂ ਹਟਾਉਣ ਲਈ ਕੈਪਟਨ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਸੀ, ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਸਖਤ ਸ਼ਬਦਾਂ 'ਚ ਜਵਾਬ ਦਿੱਤਾ।

PhotoPhoto

ਕੈਪਟਨ ਨੇ ਬਾਜਵਾ ਨੂੰ ਠੋਕਵਾ ਜਵਾਬ ਦਿੰਦਿਆ ਕਿਹਾ ਕਿ ਮੇਰੀ ਸਰਕਾਰ ਦੇ ਕੰਮ ਤੋਂ ਦੂਰ ਰਹੋ, ਜਿਸ ਤੋਂ ਤੁਸੀਂ ਪੂਰੀ ਤਰ੍ਹਾਂ ਅਣਜਾਣ ਹੋ। ਮੈਨੂੰ ਏ. ਜੀ 'ਤੇ ਪੂਰਾ ਭਰੋਸਾ ਹੈ। ਪਰ ਹੁਣ ਇਸ ਜੰਗ ਵਿਚ ਰਾਜਿੰਦਰ ਕੌਰ ਭੱਠਲ ਦੀ ਐਂਟਰੀ ਹੋਈ ਹੈ। ਬੀਬੀ ਭੱਠਲ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਜੋ ਵੀ ਬਿਆਨਬਾਜ਼ੀ ਕਰ ਰਹੇ ਹਨ, ਉਹ ਕਿੱਥੇ ਅਤੇ ਕਿਸ ਵੇਲੇ ਕਰਨੀ ਚਾਹੀਦੀ ਹੈ ਇਹ ਜ਼ਿਆਦਾ ਮਾਇਨੇ ਰੱਖਦਾ ਹੈ।

Partap Singh Bajwa Partap Singh Bajwa

ਉਨ੍ਹਾਂ ਕਿਹਾ ਕਿ ਪਾਰਟੀ ਵਿਚ ਹਰ ਕਿਸੇ ਦੀ ਆਪਣੀ ਵਿਚਾਰਧਾਰਾ ਹੋ ਸਕਦੀ ਹੈ ਪਰ ਕਿਹੜਾ ਬਿਆਨ ਕਿੱਥੇ ਦੇਣਾ ਹੈ ਇਹ ਵੱਡੀ ਗੱਲ ਹੈ। ਇਸ ਦੇ ਨਾਲ ਹੀ ਬੀਬੀ ਭੱਠਲ ਨੇ ਕਿਹਾ ਕਿ ਨਾਗਰਿਕਤਾ ਸੋਧ ਐਕਟ ਵਿਚ ਕਈ ਖਾਮੀਆਂ ਸਨ ਪਰ ਉਸ ਦੇ ਬਾਵਜੂਦ ਕੇਂਦਰ ਸਰਕਾਰ ਨੇ ਪੂਰੇ ਦੇਸ਼ ਵਿਚ ਇਸ ਨੂੰ ਲਾਗੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਨਰਿੰਦਰ ਮੋਦੀ ਨੂੰ ਜੋ ਵੀ ਕਹਿੰਦਾ ਹੈ ਉਹ ਬਿਨਾਂ ਸੋਚੇ ਸਮਝੇ ਉਸ 'ਤੇ ਮੋਹਰ ਲਾ ਦਿੰਦੇ ਹਨ ਜਦਕਿ ਇਸ ਬਾਰੇ ਕਿਸੇ ਵੀ ਤਰ੍ਹਾਂ ਦੀ ਵਿਰੋਧੀ ਪਾਰਟੀਆਂ ਨਾਲ ਚਰਚਾ ਤਕ ਨਹੀਂ ਕੀਤੀ ਗਈ।

Partap Singh Bajwa Partap Singh Bajwa

 ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਚੱਲ ਰਹੀ ਸ਼ਬਦੀ ਜੰਗ ਕਿਸੇ ਤੋਂ ਲੁਕੀ ਨਹੀਂ ਹੈ। ਬਾਜਵਾ ਨੇ ਸਰਕਾਰ ਖਿਲਾਫ ਬਿਆਨਬਾਜ਼ੀ ਕੀਤੀ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਤਿੱਖਾ ਪਲਟਵਾਰ ਕੀਤਾ। ਇਹ ਸ਼ਬਦੀ ਜੰਗ ਇਥੇ ਹੀ ਨਹੀਂ ਰੁਕੀ, ਨੰਦਾ ਦੇ ਮਸਲੇ 'ਤੇ ਵੀ ਕੈਪਟਨ ਤੇ ਬਾਜਵਾ ਆਹਮੋ-ਸਾਹਮਣੇ ਹੋ ਗਏ।

Rajinder Kaur BattalRajinder Kaur Battal

ਕੈਪਟਨ-ਬਾਜਵਾ ਵਿਚਾਲੇ ਚੱਲ ਰਹੀ ਸ਼ਬਦੀ ਜੰਗ ਨਾਲ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ। ਕਾਂਗਰਸੀ ਮੰਤਰੀਆਂ ਨੇ ਵੀ ਇਕ ਸੁਰ ਹੋ ਕੇ ਬਾਜਵਾ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਦਿੱਲੀ ਦਰਬਾਰ ਪਹੁੰਚ ਚੁੱਕੇ ਹਨ। ਚਰਚਾ ਹੈ ਕਿ ਕੈਪਟਨ ਸੋਨੀਆ ਗਾਂਧੀ ਕੋਲ ਬਾਜਵਾ ਦੀ ਸ਼ਿਕਾਇਤ ਕਰ ਸਕਦੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab, Ludhiana

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement