
ਗੁਰਦੁਆਰਾ ਪੰਜਾ ਸਾਹਿਬ ਦੇ ਕਰਨਗੇ ਦਰਸ਼ਨ
ਨਵੀਂ ਦਿੱਲੀ- ਇਸ ਸਾਲ 'ਵਿਸਾਖੀ' ਦੇ ਮੌਕੇ 'ਤੇ ਪੂਰੇ ਦੇਸ਼ 'ਚੋਂ 3 ਹਜ਼ਾਰ ਸਿੱਖ ਸ਼ਰਧਾਲੂ ਪਾਕਿਸਤਾਨ ਦੇ ਗੁਰਦੁਆਰਾ ਪੰਜਾ ਸਾਹਿਬ ਦੇ ਦਰਸ਼ਨ ਅਤੇ ਅਰਦਾਸ ਕਰਨਗੇ। ਇਨ੍ਹਾਂ 'ਚ ਪੰਜਾਬ ਦੇ ਸਭ ਤੋਂ ਜ਼ਿਆਦਾ 1800 ਅਤੇ ਦਿੱਲੀ ਦੇ 550 ਸਿੱਖ ਸ਼ਰਧਾਲੂ ਸ਼ਾਮਲ ਹੋਣਗੇ।
File Photo
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਿੱਲੀ ਤੋਂ 550 ਸਿੱਖ ਸ਼ਰਧਾਲੂਆਂ ਦਾ ਜੱਥਾ 11 ਅਪ੍ਰੈਲ ਨੂੰ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਅੰਮ੍ਰਿਤਸਰ ਪੁੱਜੇਗਾ।
File Photo
ਅਗਲੇ ਦਿਨ 12 ਅਪ੍ਰੈਲ ਨੂੰ ਅਟਾਰੀ ਬਾਰਡਰ ਹੁੰਦੇ ਹੋਏ ਵਿਸ਼ੇਸ਼ ਟਰੇਨ ਰਾਹੀਂ ਗੁਰਦੁਆਰਾ ਪੰਜਾ ਸਾਹਿਬ ਪਹੁੰਚ ਜਾਵੇਗਾ, ਜਿੱਥੇ 13 ਅਤੇ 14 ਅਪ੍ਰੈਲ ਨੂੰ ਵਿਸਾਖੀ ਦਾ ਤਿਉਹਾਰ ਮਨਾਉਣ ਤੋਂ ਬਾਅਦ ਇਹ ਜੱਥਾ 15 ਅਪ੍ਰੈਲ ਨੂੰ ਗੁਰਦੁਆਰਾ ਨਨਕਾਣਾ ਸਾਹਿਬ ਦੇ ਦਰਸ਼ਨ ਕਰਨਗੇ।
File Photo
ਗੁਰਦੁਆਰਾ ਸੱਚਾ ਸੌਦਾ, ਗੁਰਦੁਆਰਾ ਡੇਰਾ ਸਾਹਿਬ ਲਾਹੌਰ, ਗੁਰਦੁਆਰਾ ਰੋੜੀ ਸਾਹਿਬ ਅਮੀਨਾਬਾਦ, ਗੁਰਦੁਆਰਾ ਕਰਤਾਰਪੁਰ ਸਾਹਿਬ ਨਾਰੋਵਾਲ, ਜਨਮ ਅਸਥਾਨ ਗੁਰੂ ਰਾਮ ਦਾਸ ਜੀ, ਸ਼ਾਹੀ ਕਿਲਾ ਤੇ ਮਹਾਰਾਜਾ ਰਣਜੀਤ ਸਿੰਘ ਜੀ ਦੀ ਸਮਾਧੀ ਦੇ ਦਰਸ਼ਨ ਕਰਦੇ ਹੋਏ 21 ਅਪ੍ਰੈਲ ਨੂੰ ਲਾਹੌਰ ਤੋਂ ਹੁੰਦੇ ਹੋਏ ਅੰਮ੍ਰਿਤਸਰ ਵਾਪਸ ਪਰਤੇਗਾ।
File Photo