ਪੰਜਾਬ ਸਮੇਤ ਕਈ ਸੂਬਿਆਂ 'ਚ ਵਿਛੀ ਧੁੰਦ ਦੀ ਚਿੱਟੀ ਚਾਦਰ
Published : Jan 20, 2020, 10:42 am IST
Updated : Jan 20, 2020, 10:42 am IST
SHARE ARTICLE
File Photo
File Photo

ਉੱਤਰੀ ਭਾਰਤ 'ਚ ਐਤਕੀਂ ਪੈ ਰਹੀ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨੇ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ। ਧੁੰਦ ਕਾਰਨ ਜਿੱਥੇ ਵਾਹਨਾਂ ਦੀ ਰਫਤਾਰ...

ਚੰਡੀਗੜ੍ਹ- ਉੱਤਰੀ ਭਾਰਤ 'ਚ ਐਤਕੀਂ ਪੈ ਰਹੀ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨੇ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ। ਧੁੰਦ ਕਾਰਨ ਜਿੱਥੇ ਵਾਹਨਾਂ ਦੀ ਰਫਤਾਰ ਹੌਲੀ ਹੋ ਗਈ ਹੈ, ਉੱਥੇ ਹੀ ਠਰੂੰ-ਠਰੂੰ ਕਰਦੇ ਪਾਲੇ ਨੇ ਆਮ ਲੋਕਾਂ ਲਈ ਮੁਸ਼ਕਿਲਾਂ ਖੜ੍ਹੀਆਂ ਕੀਤੀਆਂ ਹੋਈਆਂ ਹਨ। ਠੰਢ ਦਾ ਆਲਮ ਇਹ ਹੈ ਕਿ ਲੋਕ ਧੁੱਪ ਦਾ ਨਿੱਘ ਮਾਨਣ ਲਈ ਸੂਰਜ ਅੱਗੇ ਬੱਦਲਾਂ 'ਚੋਂ ਬਾਹਰ ਨਿਕਲਣ ਦੀ ਪ੍ਰਾਰਥਨਾ ਕਰਨ ਲੱਗੇ ਹਨ ਤਾਂ ਜੋ ਠੰਢ ਦੇ ਕਹਿਰ ਤੋਂ ਥੋੜ੍ਹੀ ਨਿਜਾਤ ਮਿਲ ਸਕੇ।

File PhotoFile Photo

ਜਾਣਕਾਰੀ ਅਨੁਸਾਰ ਪਿਛਲੇ ਕਈ ਦਿਨਾਂ ਤੋਂ ਧੁੰਦ ਦਾ ਕਹਿਰ ਜਾਰੀ ਰਹਿਣ ਕਾਰਨ ਆਉਣ-ਜਾਣ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਧੁੰਦ ਕਾਰਨ ਪੂਰੀ ਰਫ਼ਤਾਰ ਨਾਲ ਚੱਲ ਰਹੀ ਆਵਾਜਾਈ 'ਤੇ ਬਰੇਕਾਂ ਲੱਗ ਰਹੀਆਂ ਹਨ। ਧੁੰਦ ਦੇ ਕਹਿਰ ਕਾਰਨ ਸੜਕੀ ਹਾਦਸਿਆਂ ਵਿੱਚ ਵੀ ਵਾਧਾ ਹੋ ਰਿਹਾ ਹੈ। ਪਟਿਆਲਾ, ਮੋਹਾਲੀ, ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ ਸਮੇਤ ਹੋਰਨਾਂ ਜ਼ਿਲ੍ਹਿਆਂ ਵਿੱਚ ਰਾਤ 9 ਵਜੇ ਤੋਂ ਬਾਅਦ ਹੀ ਧੁੰਦ ਪੈਣੀ ਸ਼ੁਰੂ ਹੋ ਜਾਂਦੀ ਹੈ ਅਤੇ ਇਹ ਧੁੰਦ ਦੂਜੇ ਦਿਨ ਸਵੇਰੇ 10-11 ਵਜੇ ਤੱਕ ਜਾਰੀ ਰਹਿੰਦੀ ਹੈ।

File PhotoFile Photo

ਠੰਢ ਅਤੇ ਧੁੰਦ ਕਾਰਨ ਅਨੇਕਾਂ ਕੰਮਕਾਜ ਠੱਪ ਹੋ ਕੇ ਰਹਿ ਗਏ ਹਨ, ਜਿਸ ਕਾਰਨ ਦਿਹਾੜੀਦਾਰ ਮਜ਼ਦੂਰਾਂ ਲਈ ਨਵੀਂ ਬਿਪਤਾ ਪੈਦਾ ਹੋ ਗਈ ਹੈ। ਉਹ ਸਾਰਾ-ਸਾਰਾ ਦਿਨ ਕੰਮ ਦੀ ਭਾਲ 'ਚ ਸ਼ਹਿਰ ਦੇ ਵੱਖ-ਵੱਖ ਟਿਕਾਣਿਆਂ ’ਤੇ ਠੰਢ ਦੀ ਮਾਰ ਝੱਲਦਿਆਂ ਵਾਪਸ ਘਰਾਂ ਨੂੰ ਪਰਤ ਰਹੇ ਹਨ, ਜਿਸ ਕਾਰਨ ਉਨ੍ਹਾਂ ਦੇ ਚੁੱਲੇ ਠੰਢੇ ਹੋ ਰਹੇ ਹਨ। ਠੰਢ ਤੋਂ ਰਾਹਤ ਪਾਉਣ ਲਈ ਲੋਕ ਅੱਗ ਦਾ ਸਹਾਰਾ ਲੈ ਰਹੇ ਹਨ।

Punjab Weather UpdatePunjab 

ਸੋਮਵਾਰ ਸਵੇਰੇ ਘੱਟੋ-ਘੱਟ ਤਾਪਮਾਨ ਅੰਮ੍ਰਿਤਸਰ, ਚੰਡੀਗੜ੍ਹ, ਮੋਹਾਲੀ, ਤਰਨਤਾਰਨ, ਸੰਗਰੂਰ, ਮੋਗਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ 9 ਡਿਗਰੀ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਕਪੂਰਥਲਾ 8 ਡਿਗਰੀ, ਰੋਪੜ 6 ਡਿਗਰੀ, ਫਾਜਿਲਕਾ 'ਚ 7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

punjab weatherpunjab weather

ਉੱਧਰ ਪਹਾੜਾਂ 'ਤੇ ਬਰਫਬਾਰੀ ਦਾ ਪ੍ਰਭਾਵ ਦਿੱਲੀ ਐਨਸੀਆਰ 'ਚ ਸਾਫ ਵਿਖਾਈ ਦੇ ਰਿਹਾ ਹੈ। ਰਾਜਧਾਨੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਬਰਫੀਲੀ ਹਵਾਵਾਂ ਚੱਲ ਰਹੀਆਂ ਹਨ। ਉੱਤਰ ਭਾਰਤ ਦੇ ਬਹੁਤੇ ਇਲਾਕਿਆਂ 'ਚ ਐਤਵਾਰ ਨੂੰ ਤਾਪਮਾਨ 'ਚ ਗਿਰਾਵਟ ਆਈ। ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ 'ਚ ਹੱਡ ਚੀਰਵੀਂ ਠੰਢ ਪੈ ਰਹੀ ਹੈ। 

File PhotoFile Photo

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸਨਿੱਚਰਵਾਰ (25 ਜਨਵਰੀ) ਤੋਂ ਬਾਅਹ ਹੀ ਬਰਫੀਲੀ ਹਵਾਵਾਂ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਦਿੱਲੀ 'ਚ ਅੱਜ ਸਵੇਰੇ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਅਤੇ ਧੁੰਦ ਵੀ ਛਾਈ ਰਹੀ। ਅਗਲੇ ਦੋ-ਤਿੰਨ ਦਿਨਾਂ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ ਵਿੱਚ ਸੰਘਣੀ ਧੁੰਦ ਛਾਈ ਰਹੇਗੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Mohali News: ਕਾਰ ਨੂੰ ਹਾਰਨ ਮਾਰਨ ਕਰਕੇ ਚੱਲੇ ਘਸੁੰਨ..ਪਾੜ ਦਿੱਤੀ ਟੀ-ਸ਼ਰਟ, ਦੇਖੋ ਕਿਵੇਂ ਪਿਆ ਪੰਗਾ

20 Apr 2024 11:42 AM

Pathankot News: ਬਹੁਤ ਵੱਡਾ ਹਾਦਸਾ! ਤੇਜ਼ ਹਨ੍ਹੇਰੀ ਨੇ ਤੋੜ ਦਿੱਤੇ ਬਿਜਲੀ ਦੇ ਖੰਭੇ, ਲਪੇਟ 'ਚ ਆਈ ਬੱਸ, ਦੇਖੋ ਮੌਕੇ

20 Apr 2024 11:09 AM

ਪਟਿਆਲਾ ਦੇ ਬਾਗੀ ਕਾਂਗਰਸੀਆਂ ਲਈ Dharamvir Gandhi ਦਾ ਜਵਾਬ

20 Apr 2024 10:43 AM

ਕੀ Captain Amarinder Singh ਕਰਕੇ ਨਹੀਂ ਦਿੱਤੀ ਟਕਸਾਲੀ ਕਾਂਗਰਸੀਆਂ ਨੂੰ ਟਿਕਟ?

20 Apr 2024 10:00 AM

ਚਮਕੀਲਾ ਗੰਦੇ ਗੀਤਾਂ ਕਾਰਨ ਮਰਿਆ, ਪਰ ਬਾਕੀ ਕਿਵੇਂ ਬੱਚ ਗਏ? ਪਾਸ਼ ਦਾ ਕੀ ਕਸੂਰ ਸੀ...

20 Apr 2024 9:49 AM
Advertisement