ਖ਼ਬਰਾਂ |

ਤਾਜ਼ਾ |

ਸੁਖਬੀਰ ਬਾਦਲ ਦੀ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ ਹੋਰ ਹੋਵੇਗਾ ਮਜਬੂਤ: ਲੌਂਗੋਵਾਲ
Published : Jan 20, 2020, 6:20 pm IST
Updated : Jan 20, 2020, 6:20 pm IST
SHARE ARTICLE
Gobind Longowal
Gobind Longowal

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ...

ਲਹਿਰਾਗਾਗਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋਵੇਗਾ, ਸੂਬੇ ਦੇ ਲੋਕ ਅੱਜ ਵੀ ਸੁਖਬੀਰ ਨਾਲ ਚੱਟਾਨ ਵਾਂਗ ਖੜ੍ਹੇ ਹਨ। ਲਾਗਲੇ ਪਿੰਡ ਸੰਗਤਪੁਰਾ ਵਿਖੇ ਤੀਜੇ ਪਿਆਰੇ ਭਾਈ ਹਿੰਮਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਇਕ ਧਾਰਮਿਕ ਸਮਾਗਮ ਦੌਰਾਨ ਲੋਕਾਂ ਨੂੰ ਸੰਬੋਧਨ ਕੀਤਾ।

Sukhbir Singh Badal Sukhbir Singh Badal

ਉਨ੍ਹਾਂ ਨੇ ਕਿਹਾ ਤੀਜੇ ਪਿਆਰੇ ਭਾਈ ਹਿੰਮਤ ਸਿੰਘ ਇਕ ਮਹਾਨ ਯੋਧੇ ਹੋਏ ਹਨ ਅਤੇ ਪੰਜ ਪਿਆਰਿਆਂ ਚੋਂ ਇਕ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ 2 ਫਰਵਰੀ ਨੂੰ ਸੰਗਰੂਰ ਵਿਖੇ ਰੱਖੀ ਰੈਲੀ ਸਾਰੇ ਰਿਕਾਰਡ ਤੋੜ ਦੇਵੇਗੀ।

Shiromani Akali DalShiromani Akali Dal

ਇਸ ਮੌਕੇ ਉਨ੍ਹਾਂ ਵਿਰੋਧੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹੋਣ ਦੇ ਨਾਲ-ਨਾਲ ਸਿਆਸਤ ਵਿਚ ਹਿੱਸਾ ਲੈਣ ਦੇ ਚੁੱਕੇ ਸਵਾਲ 'ਤੇ ਕਿਹਾ ਕਿ ਸਮੇਂ ਸਮੇਂ 'ਤੇ ਜੋ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਰਹੇ ਹਨ ਉਹ ਸਿਆਸਤ ਵਿਚ ਵੀ ਸਰਗਰਮ ਰਹੇ ਹਨ।

Gobind Singh LongowalGobind Singh Longowal

ਜਦੋਂ ਉਨ੍ਹਾਂ ਕੋਲੋਂ ਪੁੱਛਿਆ ਗਿਆ ਕਿ ਢੀਂਡਸਾ ਪਰਿਵਾਰ ਨੂੰ ਪਾਰਟੀ 'ਚੋਂ ਮੁਅੱਤਲ ਕਰਨ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਕੀ ਫਰਕ ਪਏਗਾ, ਇਸ 'ਤੇ ਉਨ੍ਹਾਂ ਕਿਹਾ ਕਿ ਢੀਂਡਸਾ ਪਰਿਵਾਰ ਦੇ ਬਾਗੀ ਹੋਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਕੋਈ ਫਰਕ ਨਹੀਂ ਪਏਗਾ। ਸਗੋਂ ਸ਼੍ਰ੍ਰੋਮਣੀ ਅਕਾਲੀ ਦਲ ਆਉਣ ਵਾਲੇ ਸਮੇਂ ਵਿਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚੋਂ ਹੋਰ ਵੀ ਮਜ਼ਬੂਤ ਹੋਵੇਗਾ।

Bhai Gobind Singh LongowalBhai Gobind Singh Longowal

ਇਸ ਮੌਕੇ ਉਨ੍ਹਾਂ ਤੀਜਾ ਪਿਆਰਾ ਭਾਈ ਹਿੰਮਤ ਸਿੰਘ ਜੀ ਦੀ ਯਾਦਗਾਰ ਬਣਾਉਣ ਲਈ 3 ਲੱਖ ਰੁਪਏ ਸ਼੍ਰੋਮਣੀ ਕਮੇਟੀ ਵੱਲੋਂ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਇੰਦਰਮੋਹਨ ਸਿੰਘ ਲਖਮੀਰਵਾਲਾ ਅੰਤ੍ਰਿੰਗ ਕਮੇਟੀ ਮੈਬਰ, ਪੀ.ਆਰ ਟੀ.ਸੀ ਦੇ ਸਾਬਕਾ ਵਾਈਸ ਚੇਅਰਮੈਨ ਵਿਨਰਜੀਤ ਗੋਲਡੀ, ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਪ੍ਰੀਤਮਹਿੰਦਰ ਸਿੰਘ ਪਿਸ਼ੋਰ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡੇਢ ਲੱਖ 'ਚ ਵੇਚੀ ਸੀ ਕੁੜੀ, ਕਿੱਥੋਂ ਮਿਲੇਗਾ ਇਨਸਾਫ਼ ?

22 Jul 2026 3:00 PM

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

ਰਾਜੋਆਣਾ ਵੱਲੋਂ ਭਾਜਪਾ ਆਗੂਆਂ ਨੂੰ ਤਲਬ ਕਰਨ ਦੀ ਮੰਗ

22 Jul 2026 2:57 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM
Advertisement