
ਕੀ ਕੇਜਰੀਵਾਲ ਦਿੱਲੀ ਵਿਚ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਕਰਨ ਵਾਲਾ ਪਹਿਲਾ ਬੰਦਾ ਨਹੀਂ ਸੀ ?
ਚੰਡੀਗੜ੍ਹ : ਕਾਲੇ ਖੇਤੀ ਕਾਨੂੰਨਾਂ ਦੇ ਮੁੱਦੇ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਵਰ੍ਹਦਿਆਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਲੋਕ ਕੇਜਰੀਵਾਲ ਨੂੰ ਚੰਗੀ ਤਰ੍ਹਾਂ ਜਾਣਦੇ ਹਨ, ਉਹ ਜੋ ਵੀ ਕਹਿੰਦੇ ਨੇ ਉਹ ਸਿਰਫ ਝੂਠ ਦਾ ਪੁਲੰਦਾ ਹੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਾ ਅਸਲੀ ਚਿਹਰਾ ਹੁਣ ਜੱਗ ਜਾਹਰ ਹੈ।
Sadhu Singh Dharamsot
ਕੇਜਰੀਵਾਲ ਉਤੇ ਕਾਲੇ ਖੇਤੀ ਕਾਨੂੰਨਾਂ ਪ੍ਰਤੀ ਦੋਹਰੇ ਮਾਪਦੰਡ ਅਪਨਾਉਣ ਦਾ ਦੋਸ਼ ਲਗਾਉਂਦਿਆਂ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਨਾ ਤਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਾ ਹੀ ਉਨ੍ਹਾਂ ਦੇ ਮੰਤਰੀ ਮੰਤਰੀ ਦੇ ਕਿਸੇ ਸਹਿਯੋਗੀ ਅਤੇ ਪਾਰਟੀ ਨੇਤਾ ਨੂੰ ਇੰਫ਼ੋਰਸਮੈਂਟ ਡਾਇਰੈਕਟੋਰੇਟ ਦਾ ਕੋਈ ਡਰ ਨਹੀਂ ਹੈ। ਉਨ੍ਹਾਂ ਸਵਾਲ ਕੀਤਾ ਕੀ ਕੇਜਰੀਵਾਲ ਉਹ ਪਹਿਲਾ ਵਿਅਕਤੀ ਨਹੀਂ ਸੀ ਜਿਸਨੇ ਨੇ ਇਨਾਂ ਕਾਨੂੰਨਾਂ ਨੂੰ ਦਿੱਲੀ ਵਿਚ ਲਾਗੂ ਕੀਤਾ ਸੀ?
Sadhu Singh Dharmsot
ਧਰਮਸੋਤ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਇਹ ਵੀ ਯਾਦ ਦਿਵਾਇਆ ਕਿ ਕੌਮੀ ਰਾਜਧਾਨੀ ਵਿਚ ਕੀਤੇ ਗਏ ਇਸ ਕੰਮ ਦੇ ਉਲਟ ਕੈਪਟਨ ਅਮਰਿੰਦਰ ਸਿੰਘ ਪੂਰੇ ਭਾਰਤ ਵਿਚ ਅਜਿਹੇ ਪਹਿਲੇ ਮੁੱਖ ਮੰਤਰੀ ਸਨ ਜਿਨਾਂ ਨੇ ਪੰਜਾਬ ਵਿਚ ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ ਕਾਨੂੰਨ ਪਾਸ ਕੀਤੇ ਸਨ। ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਪਿਛੋਕੜ ਤੇ ਝਾਤ ਮਾਰੀਏ ਤਾਂ ਪਤਾ ਲਗਦਾ ਹੈ ਕਿ ਉਹ ਕਿਸੇ ਚਿੰਤਾ ਜਾਂ ਅਹੁਦਾ ਖੁੱਸਣ ਦੇ ਡਰ ਦੀ ਪਰਵਾਹ ਕੀਤੇ ਬਿਨਾਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਹੱਕਾਂ ਅਤੇ ਹਿਤਾਂ ਦੀ ਰਾਖੀ ਲਈ ਹਮੇਸ਼ਾਂ ਸਭ ਤੋਂ ਅੱਗੇ ਰਹੇ ਹਨ।
Sadhu Singh Dharamsot
ਦੂਜੇ ਪਾਸੇ ਐਸਵਾਈਐਲ ਮੁੱਦੇ ਤੇ ਕੇਜਰੀਵਾਲ ਦਾ ਦੋਹਰਾ ਚਿਹਰਾ ਸਾਹਮਣੇ ਆਇਆ ਹੈ। ਧਰਮਸੋਤ ਨੇ ਕਿਹਾ ਕਿ ਕੇਜਰੀਵਾਲ ਲਈ ਪੰਜਾਬ ਸਿਰਫ ਰਾਜਨੀਤਿਕ ਖੇਡ ਹੈ ਪਰ ਦੂਜੇ ਪਾਸੇ ਇਹ ਕੈਪਟਨ ਅਤੇ ਸਾਡੇ ਸਾਰਿਆਂ ਲਈ ਮਾਤ ਭੂਮੀ ਹੈ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਅਸੀਂ ਪੂਰੀ ਵਾਹ ਲਾਉਣ ਨੂੰ ਤਿਆਰ ਹਾਂ।