1 ਕਰੋੜ ਤੋਂ ਵੱਧ ਪ੍ਰਵਾਸੀਆਂ ਲਈ ਬਾਈਡਨ ਦਾ ਤੋਹਫ਼ਾ
Published : Jan 20, 2021, 12:47 am IST
Updated : Jan 20, 2021, 12:47 am IST
SHARE ARTICLE
image
image

1 ਕਰੋੜ ਤੋਂ ਵੱਧ ਪ੍ਰਵਾਸੀਆਂ ਲਈ ਬਾਈਡਨ ਦਾ ਤੋਹਫ਼ਾ


ਗ਼ੈਰ-ਕਾਨੂੰਨੀ ਪ੍ਰਵਾਸੀਆਂ ਲਈ ਅੱਠ ਸਾਲ ਦੀ ਨਾਗਰਿਕਤਾ ਸਬੰਧੀ ਬਿਲ ਕਰਨਗੇ ਪੇਸ਼


ਵਾਸ਼ਿੰਗਟਨ, 19 ਜਨਵਰੀ : ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਈਡੇਨ ਅਪਣੇ ਕਾਰਜਕਾਲ ਦੇ ਪਹਿਲੇ ਦਿਨ ਇਕ ਇਮੀਗ੍ਰੇਸ਼ਨ ਬਿੱਲ ਪੇਸ਼ ਕਰਨ ਦੀ ਯੋਜਨਾ ਬਣਾ ਰਹੇ ਹਨ | ਇਸ ਬਿਲ ਵਿਚ ਦੇਸ਼ ਵਿਚ ਕਾਨੂੰਨੀ ਦਰਜੇ ਦੇ ਬਿਨਾਂ ਰਹਿ ਰਹੇ ਕਰੀਬ 1 ਕਰੋੜ 10 ਲੱਖ ਲੋਕਾਂ ਨੂੰ 8 ਸਾਲ ਲਈ ਨਾਗਰਿਕਤਾ ਦੇਣ ਦੀ ਵਿਵਸਥਾ ਹੋਵੇਗੀ | ਇਹ ਇਮੀਗ੍ਰੇਸ਼ਨ ਬਿਲ ਬਾਹਰ ਜਾ ਰਹੇ ਟਰੰਪ ਪ੍ਰਸ਼ਾਸਨ ਦੀਆਂ ਸਖ਼ਤ ਇਮੀਗ੍ਰੇਸ਼ਨ ਨੀਤੀਆਂ ਦੇ ਉਲਟ ਹੋਵੇਗਾ | ਬਿਲ ਸਬੰਧੀ ਜਾਣਕਾਰੀ ਰੱਖਣ ਵਾਲੇ ਇਕ ਅਧਿਕਾਰੀ ਨੇ ਅਪਣੀ ਪਛਾਣ ਗੁਪਤ ਰੱਖਣ ਦੀ ਸ਼ਰਤ 'ਤੇ ਦਸਿਆ ਕਿ ਬਾਈਡੇਨ ਦੇ ਬੁਧਵਾਰ ਨੂੰ ਸਹੁੰ ਚੁੱਕਣ ਦੇ ਬਾਅਦ ਇਹ ਬਿੱਲ ਪੇਸ਼ ਕੀਤਾ ਜਾ ਸਕਦਾ ਹੈ | 
ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਵਿਚ ਡੈਮੋਕ੍ਰੈਟਿਕ ਉਮੀਦਵਾਰ ਦੇ ਤੌਰ 'ਤੇ ਬਾਈਡੇਨ ਨੇ ਇਮੀਗ੍ਰੇਸ਼ਨ 'ਤੇ ਟਰੰਪ ਦੇ ਕਦਮਾਂ ਨੂੰ ਅਮਰੀਕੀ ਕਦਰਾਂ ਕੀਮਤਾਂ 'ਤੇ ਸਖ਼ਤ ਹਮਲਾ ਕਰਾਰ ਦਿਤਾ ਸੀ ਅਤੇ ਕਿਹਾ ਸੀ ਕਿ ਉਹ ਇਸ ਨੁਕਸਾਨ ਨੂੰ ਪੂਰਾ ਕਰਨਗੇ | ਇਸ ਬਿਲ ਤਹਿਤ 1 ਜਨਵਰੀ, 2021 ਤਕ ਅਮਰੀਕਾ ਵਿਚ ਕਿਸੇ ਕਾਨੂੰਨੀ ਦਰਜੇ ਦੇ ਬਿਨਾਂ ਰਹਿ ਰਹੇ ਲੋਕਾਂ ਦੀ ਪਿੱਠਭੂਮੀ 
ਦੀ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਉਹ ਟੈਕਸ ਜਮਾਂ ਕਰਵਾਉਾਦੇ ਹਨ ਅਤੇ ਹੋਰ ਬੁਨਿਆਦੀ ਲੋੜਾਂ ਪੂਰੀਆਂ ਕਰਦੇ ਹਨ ਤਾਂ ਉਹਨਾਂ ਲਈ 5 ਸਾਲ ਦਾ ਅਸਥਾਈ ਕਾਨੂੰਨੀ ਦਰਜਾ ਮਿਲਣ ਦਾ ਰਸਤਾ ਖੁੱਲ੍ਹੇਗਾ ਜਾਂ ਉਹਨਾਂ ਨੂੰ ਗ੍ਰੀਨ ਕਾਰਡ ਮਿਲ ਜਾਵੇਗਾ | ਇਸ ਮਗਰੋਂ ਉਹਨਾਂ ਨੂੰ ਹੋਰ ਤਿੰਨ ਸਾਲ ਲਈ ਨਾਗਰਿਕਤਾ ਮਿਲ ਸਕਦੀ ਹੈ | ਕਈ ਮੁਸਲਿਮ ਦੇਸ਼ਾਂ ਤੋਂ ਲੋਕਾਂ ਦੇ ਆਉਣ 'ਤੇ ਰੋਕ ਸਮੇਤ ਇਮੀਗ੍ਰੇਸ਼ਨ ਸਬੰਧੀ ਟਰੰਪ ਦੇ ਕਦਮਾਂ ਨੂੰ ਪਲਟਣ ਲਈ ਬਾਈਡਨ ਵਲੋਂ ਤੁਰੰਤ ਕਦਮ ਚੁੱਕੇ ਜਾਣ ਦੀ ਸੰਭਾਵਨਾ ਹੈ |     (ਪੀਟੀਆਈ)

SHARE ARTICLE

ਏਜੰਸੀ

Advertisement

Ludhiana 'ਚ ਦੇਰ ਰਾਤ ਤੱਕ Hotel ਖੋਲ੍ਹਣ ਵਾਲਿਆਂ ਨੂੰ MP SanjeevArora ਨੇ ਦਵਾ 'ਤੀ ਮਨਜ਼ੂਰੀ

15 Apr 2025 8:20 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 15/04/2025

15 Apr 2025 8:18 AM

ਮੁੰਡਾ-ਕੁੜੀ ਦੀ ਕੁੱਟਮਾਰ ਕਰਨ ਵਾਲੇ ਸਸਪੈਂਡ ਪੁਲਿਸ ਮੁਲਾਜ਼ਮ ਦੀ ਪੱਤਰਕਾਰ ਨਾਲ ਬਦਸਲੂਕੀ

09 Apr 2025 5:43 PM

Rana Gurjit Singh ਤੇ Raja Warring ਨੂੰ ਲੈ ਕੇ ਕੀ ਬੋਲੇ Brinder Singh Dhillon

09 Apr 2025 5:42 PM

ਚਿੱਟੇ ਵਾਲੀ ਮਹਿਲਾ ਤਸਕਰ ਮਾਮਲੇ 'ਚ ਸਿਆਸੀ ਐਂਟਰੀ, ਆਪ-ਕਾਂਗਰਸ ਤੇ ਇੱਕ ਦੂਜੇ ਤੇ ਇਲਜ਼ਾਮ, LIVE

05 Apr 2025 5:52 PM
Advertisement