ਪ੍ਰਸਿੱਧ ਨਾਟਕਕਾਰ ਤਾਰਾ ਸਿੰਘ ਸੰਧੂ ਨਹੀਂ ਰਹੇ
Published : Jan 20, 2021, 6:23 pm IST
Updated : Jan 20, 2021, 6:23 pm IST
SHARE ARTICLE
Tara Singh Sandhu
Tara Singh Sandhu

ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਸਾਬਕਾ ਜਨਰਲ ਸਕੱਤਰ...

ਚੰਡੀਗੜ੍ਹ: ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਸਾਬਕਾ ਜਨਰਲ ਸਕੱਤਰ, ਪ੍ਰਸਿਧ ਨਾਟਕਕਾਰ, ਸਫ਼ਰਨਾਮਾ ਲੇਖਕ ਅਤੇ ਖੋਜੀ ਤਾਰਾ ਸਿੰਘ ਸੰਧੂ ਸਦੀਵੀ ਵਿਛੋੜਾ ਦੇ ਗਏ ਹਨ। ਤਾਰਾ ਸਿੰਘ ਸੰਧੂ ਬਹੁ-ਪੱਖੀ ਪ੍ਰਤਿਭਾ ਦਾ ਸਵਾਮੀ ਸੀ। ਸਾਹਿਤ ਸਿਰਜਣਾ ਅਤੇ ਰਾਜਨੀਤੀ ਦੇ ਖੇਤਰ ਵਿਚ ਉਸ ਨੇ ਆਪਣੀ ਵੱਖਰੀ ਪਛਾਣ ਬਣਾਈ। ਉਹ ਸਰਬ ਭਾਰਤ ਨੌਜਵਾਨ ਫੈਡਰੇਸ਼ਨ ਅਤੇ ਸਰਬ ਭਾਰਤ ਵਿਦਿਆਰਥੀ ਸਭਾ ਦਾ ਕੌਮੀ ਪੱਧਰ ਉਤੇ ਪ੍ਰਧਾਨ ਅਤੇ ਜਨਰਲ ਸਕੱਤਰ ਦੇ ਅਹੁਦਿਆਂ ਉਤੇ ਕਾਰਜਸ਼ੀਲ ਰਿਹਾ।

ਉਸ ਨੇ ਪੰਜਾਬ ਦੀ ਖੱਬੇ-ਪੱਖੀ ਰਾਜਨੀਤੀ ਵਿਚ ਸਰਗਰਮ ਭਾਗੀਦਾਰੀ ਕੀਤੀ। ਬਾਅਦ ਵਿਚ ਉਹ ਕਾਂਗਰਸ ਵਿਚ ਸ਼ਾਮਲ ਹੋ ਗਿਆ। ਲੇਖਕ ਵੱਜੋਂ ਉਸ ਦੀ ਪਛਾਣ ਉਸ ਦੇ ਨਾਟਕ ‘ਚੌਰਸ ਕਿੱਲ’, ‘ਬਾਬਰ’, ‘ਬਾਰ ਪਰਾਇ ਬੈਸਣਾ’, ‘ਗੂੰਗੇ ਬੋਲ’, ‘ਦੁੱਖ ਦਰਿਆਵਾਂ ਦੇ’ ਅਤੇ ‘ਰਤਨਾ ਕੁਮਾਰੀ’ ਆਦਿ ਨਾਟਕਾਂ ਨਾਲ ਬਣੀ। ਉਸ ਨੇ ਹੀਰ ਵਾਰਸ ਦਾ ਲੋਕ-ਧਾਰਾ ਦੀ ਦ੍ਰਿਸ਼ਟੀ ਤੋਂ ਅਧਿਅਨ ਕਰਕੇ ਪੀ. ਐੱਚ. ਡੀ. ਦੀ ਉਪਾਧੀ ਹਾਸਲ ਕੀਤੀ। 

ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਜਨਰਲ ਸਕੱਤਰ ਵੱਜੋਂ ਉਸ ਨੇ ਅਤਿਵਾਦ ਦੇ ਦਿਨਾਂ ਵਿਚ ਸ਼ਾਨਦਾਰ ਭੂਮਿਕਾ ਨਿਭਾਈ। ਅੱਜ ਸਵੇਰੇ 10 ਵਜੇ ਲੁਧਿਆਣਾ ਦੇ ਇਕ ਹਸਪਤਾਲ ਵਿਚ ਉਨ੍ਹਾਂ ਆਖਰੀ ਸਾਹ ਲਿਆ।

ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਪ੍ਰਧਾਨ ਦਰਸ਼ਨ ਬੁੱਟਰ ਅਤੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ ਨੇ ਤਾਰਾ ਸਿੰਘ ਸੰਧੂ ਦੇ ਸੁਰਗਵਾਸ ਹੋ ਜਾਣ ਉਤੇ ਉਨ੍ਹਾਂ ਦੇ ਪਰਿਵਾਰ ਅਤੇ ਸਨੇਹੀਆਂ ਨਾਲ ਹਾਰਦਿਕ ਸੰਵੇਦਨਾ ਪ੍ਰਗਟ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement