ਪੇਂਡੂ ਵਿਕਾਸ ਫ਼ੰਡ ’ਚ ਕਟੋਤੀ ਕਰ ਕੇ ਲੋਕਾਂ ਨਾਲ ਧੱਕਾ ਕਰ ਰਹੀ ਹੈ ਮੋਦੀ ਸਰਕਾਰ : ਆਪ
Published : Jan 20, 2021, 10:41 pm IST
Updated : Jan 20, 2021, 10:41 pm IST
SHARE ARTICLE
Bhagwant mann
Bhagwant mann

ਕਿਹਾ ਮੋਦੀ ਸਰਕਾਰ ਕੇਂਦਰੀ ਸੱਤਾ ਦੀ ਸ਼ਕਤੀ ਦੀ ਦੁਰਵਰਤੋਂ ਕਰਕੇ ਵਿਰੋਧ ਕਰਨ ਵਾਲੇ ਲੋਕਾਂ ਨੂੰ ਦਬਾਉਣਾ ਚਾਹੁੰਦੀ ਹੈ।

ਚੰਡੀਗੜ੍ਹ, 20 ਜਨਵਰੀ (ਸੁਰਜੀਤ ਸਿੰਘ ਸੱਤੀ) : ਕੇਂਦਰ ਸਰਕਾਰ ਵਲੋਂ ਪੰਜਾਬ ਦੇ ਆਰਡੀਐਫ ’ਚ 2 ਫ਼ੀ ਸਦੀ ਦੀ ਕਟੌਤੀ ਕੀਤੇ ਜਾਣ ਉੱਤੇ ਪ੍ਰਤੀਕਿਰਿਆ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਮੋਦੀ ਸਰਕਾਰ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਫੰਡ (ਆਰਡੀਐਫ) ਵਿਚ ਜਾਣਬੁੱਝ ਕੇ 2 ਫ਼ੀ ਸਦੀ ਕਟੌਤੀ ਕਰ ਕੇ ਪੰਜਾਬ ਦੇ ਲੋਕਾਂ ਤੋਂ ਕਿਸਾਨ ਅੰਦੋਲਨ ਦਾ ਬਦਲਾ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਸਰਕਾਰ ਦੇ ਮਾਲੀਆ  ਵਿਚ ਲਗਭਗ 800 ਕਰੋੜ ਰੁਪਏ ਦੀ ਕਮੀ ਆਵੇਗੀ ਅਤੇ ਪੇਂਡੂ ਖੇਤਰ ਵਿਚ ਹੋਣ ਵਾਲੇ ਲੋਕ ਕਲਿਆਣ ਦੇ ਕੰਮਾਂ ਵਿਚ ਰੁਕਾਵਟਾਂ ਪੈਦਾ ਹੋਣਗੀਆਂ।

All countrymen must fulfil their duties as Indians and take part in the ‘Bharat Bandh’: AAP AAPਭਗਵੰਤ ਮਾਨ ਨੇ ਕਿਹਾ ਕਿ 1987 ਤੋਂ ਚਲੇ ਆ ਰਹੇ ਆਰਡੀਐਫ ਵਿਚ ਕਟੌਤੀ ਕਰ ਕੇ ਮੋਦੀ ਸਰਕਾਰ ਨੇ ਭਾਰਤ ਦੀ ਸੰਘੀ ਵਿਵਸਥਾ ਉੱਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਜਿਸ ਪੈਸੇ ਨਾਲ ਪੰਜਾਬ ਸਰਕਾਰ ਕਿਸਾਨਾਂ ਨੂੰ ਫਸਲਾਂ ਵਿੱਚ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਦਾ ਭਰੋਸਾ ਦਿੰਦੀ ਸੀ ਅਤੇ ਪੰਜਾਬ ਦੇ ਪੇਂਡੂ ਖੇਤਰ ਵਿੱਚ ਗਲੀ ਵਿੱਚ ਲਾਈਟਾਂ, ਧਰਮਸ਼ਾਲਾ, ਪੰਚਾਇਤ ਭਵਨ, ਪੀਣ ਦਾ ਪਾਣੀ ਅਤੇ ਹੋਰ ਕੰਮ ਕਰਦੀ ਸੀ, ਉਸ ਪੈਸੇ ਨੂੰ ਘਟਾ ਕੇ ਮੋਦੀ ਸਰਕਾਰ ਪੰਜਾਬ ਦੇ ਵਿਕਾਸ ਕੰਮਾਂ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Pm ModiPm Modiਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਸਹੂਲਤ ਪਹੁੰਚਾਉਣ ਵਾਲੇ ਕੰਮਾਂ ਵਿੱਚ ਲਗਾਉਣ ਵਾਲੇ ਪੈਸੇ ਵਿੱਚ ਜਾਣਬੁੱਝ ਕੇ ਕਟੌਤੀ ਕਰਨਾ ਇਹ ਸਾਬਤ ਕਰਦਾ ਹੈ ਕਿ ਕਿਸ ਤਰ੍ਹਾਂ ਮੋਦੀ ਸਰਕਾਰ ਕੇਂਦਰੀ ਸੱਤਾ ਦੀ ਸ਼ਕਤੀ ਦੀ ਦੁਰਵਰਤੋਂ ਕਰਕੇ ਵਿਰੋਧ ਕਰਨ ਵਾਲੇ ਲੋਕਾਂ ਨੂੰ ਦਬਾਉਣਾ ਚਾਹੁੰਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement