ਤੀਜੀ ਤੇ ਚੌਥੀ ਕਲਾਸ ਲਈ 27 ਤੋਂ ਖੋਲ੍ਹੇ ਜਾਣਗੇ ਸਕੂਲ: ਸਿੰਗਲਾ
Published : Jan 20, 2021, 9:02 pm IST
Updated : Jan 20, 2021, 9:02 pm IST
SHARE ARTICLE
Vijayinder Singla
Vijayinder Singla

ਪਹਿਲੀ ਤੇ ਦੂਜੀ ਜਮਾਤ ਵੀ ਪਹਿਲੀ ਤੋਂ ਸ਼ੁਰੂ

ਚੰਡੀਗੜ੍ਹ : ਸਕੂਲ ਸਿਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦਸਿਆ ਕਿ ਮਾਪਿਆਂ ਵਲੋਂ ਆ ਰਹੀ ਲਗਾਤਾਰ ਮੰਗ ਦੇ ਮਦੇਨਜ਼ਰ ਪੰਜਾਬ ਸਰਕਾਰ ਨੇ ਪ੍ਰਾਇਮਰੀ ਕਲਾਸਾਂ ਲਈ 27 ਜਨਵਰੀ ਤੋਂ ਸਰਕਾਰੀ, ਏਡਿਡ ਅਤੇ ਪ੍ਰਾਇਵੇਟ ਸਕੂਲ ਖੋਲ੍ਹਣ ਦੀ ਸ਼ਰਤਾਂ ਸਹਿਤ ਪ੍ਰਵਾਨਗੀ ਦੇ ਦਿਤੀ ਹੈ। ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਹਿਮਤੀ ਤੋਂ ਬਾਅਦ ਤੀਜੀ ਅਤੇ ਚੌਥੀ ਕਲਾਸ ਲਈ ਸਕੂਲ 27 ਜਨਵਰੀ ਤੋਂ ਖੁਲ੍ਹਣਗੇ ਅਤੇ ਇਸ ਤੋਂ ਬਾਅਦ 1 ਫ਼ਰਵਰੀ ਤੋਂ ਪਹਿਲੀ ਜਮਾਤ ਤੇ ਦੂਜੇ ਜਮਾਤ ਦੇ ਵਿਦਿਆਰਥੀਆਂ ਲਈ ਸਕੂਲਾਂ ’ਚ ਕਲਾਸਾਂ ਲਾਉਣ ਦੀ ਇਜਾਜ਼ਤ ਦਿਤੀ ਗਈ ਹੈ।

schools closedschools open

ਉਨ੍ਹਾਂ ਕਿਹਾ ਕਿ ਸਕੂਲ ਖੁਲ੍ਹਣ ਤੇ ਬੰਦ ਹੋਣ ਦਾ ਸਮਾਂ ਪਹਿਲਾਂ ਵਾਂਗ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤਕ ਹੋਵੇਗਾ ਅਤੇ ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਮਾਪਿਆਂ ਨੂੰ ਲਿਖਤੀ ਸਹਿਮਤੀ ਵੀ ਦੇਣੀ ਪਵੇਗੀ। ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸਿਖਿਆ ਵਿਭਾਗ ਦੇ ਅਧਿਕਾਰੀਆਂ ਤੇ ਹੋਰਨਾਂ ਸਕੂਲ ਪ੍ਰਬੰਧਕਾਂ ਨੂੰ ਸਕੂਲ ਖੋਲ੍ਹਣ ਤੋਂ ਪਹਿਲਾਂ ਇਮਾਰਤਾਂ ਦੀ ਪੂਰੀ ਸਫ਼ਾਈ ਸਹੀ ਢੰਗ ਨਾਲ ਕਰਵਾਉਣ ਦੇ ਨਾਲ-ਨਾਲ ਕੋਰੋਨਾ ਵਾਇਰਸ ਸਬੰਧੀ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਵੀ ਕੀਤੀ ਹੈ।

Vijay Inder SinglaVijay Inder Singla

ਸ਼੍ਰੀ ਸਿੰਗਲਾ ਨੇ ਦਸਿਆ ਕਿ ਸਕੂਲ ਖੋਲ੍ਹਣ ਤੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜਲਦ ਹੀ ਸਿਖਿਆ ਵਿਭਾਗ ਵਲੋਂ ਜਲਦ ਹੀ ਹਦਾਇਤਾਂ ਜ਼ਿਲ੍ਹਾ ਸਿਖਿਆ ਅਫ਼ਸਰਾਂ ਅਤੇ ਸਕੂਲ ਪ੍ਰਬੰਧਕਾਂ ਨੂੰ ਜਾਰੀ ਕਰ ਦਿਤੀਆਂ ਜਾਣਗੀਆਂ।

vijayinder singlavijayinder singla

ਕੈਬਨਿਟ ਮੰਤਰੀ ਨੇ ਦਸਿਆ ਕਿ ਪੰਜਵੀਂ ਤੋਂ ਲੈ ਕੇ ਬਾਰ੍ਹਵੀਂ ਜਮਾਤ ਤਕ ਕਲਾਸਾਂ ਲਾਉਣ ਸਕੂਲ ਖੁਲ੍ਹਣ ਤੋਂ ਬਾਅਦ ਤੋਂ ਹੀ ਮਾਪਿਆਂ, ਜ਼ਿਲ੍ਹਾ ਸਿਖਿਆ ਅਫ਼ਸਰਾਂ ਤੇ ਅਧਿਆਪਕਾਂ ਵਲੋਂ ਲਗਾਤਾਰ ਸਿਫ਼ਾਰਸ਼ ਕੀਤੀ ਜਾ ਰਹੀ ਸੀ ਕਿ ਪ੍ਰਾਇਮਰੀ ਕਲਾਸਾਂ ਦੇ ਵਿਦਿਆਰਥੀਆਂ ਨੂੰ ਵੀ ਸਕੂਲਾਂ ’ਚ ਆ ਕੇ ਕਲਾਸਾਂ ਲਾਉਣ ਦੀ ਆਗਿਆ ਦਿਤੀ ਜਾਵੇ। ਉਨ੍ਹਾਂ ਕਿਹਾ ਕਿ ਇਸੇ ਦੇ ਮਦੇਨਜ਼ਰ ਹੀ ਹੁਣ ਪਹਿਲੀ ਜਮਾਤ ਤੋਂ ਸਕੂਲ ਖੋਲ੍ਹਣ ਦੀ ਇਜਾਜ਼ਤ ਸ਼ਰਤਾਂ ਸਹਿਤ ਦਿਤੀ ਗਈ ਹੈ।       

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement