ਚੀਫ਼ ਖ਼ਾਲਸਾ ਦੀਵਾਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ’ਤੇ ਨਗਰ ਕੀਰਤਨ ਸਜਾਇਆ
Published : Jan 20, 2021, 12:38 am IST
Updated : Jan 20, 2021, 12:38 am IST
SHARE ARTICLE
image
image

ਚੀਫ਼ ਖ਼ਾਲਸਾ ਦੀਵਾਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ’ਤੇ ਨਗਰ ਕੀਰਤਨ ਸਜਾਇਆ

ਪ੍ਰਧਾਨ ਸੱਚਰ ਨੇ ਕਿਸਾਨਾਂ ਦੀ ਜਿੱਤ ਲਈ ਕੀਤੀ ਅਰਦਾਸ

ਅੰਮ੍ਰਿਤਸਰ, 19 ਜਨਵਰੀ (ਅਮਨਦੀਪ ਸਿੰਘ ਕੱਕੜ): ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪੂਰੀ ਖ਼ਾਲਸਾਈ ਸ਼ਾਨ ਅਤੇ ਸਿੱਖੀ ਰਵਾਇਤਾਂ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ। ਦੀਵਾਨ ਦੇ ਮੁੱਖ ਦਫ਼ਤਰ ਤੋਂ ਆਰੰਭ ਕੀਤੇ ਗਏ ਨਗਰ ਕੀਰਤਨ ਵਿਚ ਪ੍ਰਧਾਨ ਸ. ਨਿਰਮਲ ਸਿੰਘ, ਚੇਅਰਮੈਨ ਸ. ਭਾਗ ਸਿੰਘ ਅਣਖੀ, ਆਨਰੇਰੀ ਸਕੱਤਰ ਸ. ਸਵਿੰਦਰ ਸਿੰਘ ਕੱਥੂਨੰਗਲ, ਮੀਤ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ, ਸਥਾਨਕ ਪ੍ਰਧਾਨ ਹਰਿਮੰਦਰ ਸਿੰਘ ਅਤੇ ਸਮੂਹ ਮੈਂਬਰ ਸਾਹਿਬਾਨ ਵਲੋਂ ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਨੂੰ ਜੀ ਆਇਆਂ ਆਖਿਆ।
ਨਗਰ ਕੀਰਤਨ ਦੀ ਰਵਾਨਗੀ ਸਮੇਂ ਵਿਸ਼ੇਸ਼ ਤੌਰ ਤੇ ਪੁੱਜੇ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੰਦਿਆਂ ਚੀਫ਼ ਖ਼ਾਲਸਾ ਦੀਵਾਨ ਵਲੋਂ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸ. ਨਿਰਮਲ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਨਾ ਸਿਰਫ਼ ਜ਼ੁਲਮ ਦੇ ਟਾਕਰੇ ਅਤੇ ਧਰਮ ਦੀ ਸਿਖਿਆ ਲਈ ਅਪਣਾ ਸਰਬੰਸ ਵਾਰ ਦਿਤਾ, ਸਗੋਂ ਖ਼ਾਲਸਾ ਪੰਥ ਦੀ ਸਾਜਨਾ ਕਰ ਕੇ ਸਿੱਖ ਕੌਮ ਨੂੰ ਅਮਰ ਕਰ ਦਿਤਾ। ਅਰਦਾਸੀਏ ਭਾਈ ਸੁਲਤਾਨ ਸਿੰਘ ਵਲੋਂ ਗੁਰੂ ਚਰਨਾਂ ਵਿਚ ਅਰਦਾਸ ਕਰਨ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਵਿਚ “ਬੋਲੇ ਸੋ ਨਿਹਾਲ, ਸਤਿ ਸ੍ਰ ਅਕਾਲ” ਦੇ ਜੈਕਾਰਿਆਂ ਦੀ ਗੂੰਜ ਵਿਚ ਨਗਰ ਕੀਰਤਨ ਦੀ ਰਵਾਨਗੀ ਕੀਤੀ ਗਈ। ਸ. ਭਗਵੰਤਪਾਲ ਸਿੰਘ ਸੱਚਰ ਨੇ ਕਿਹਾ ਕਿ ਗੁਰੂ ਚਰਨਾਂ ਵਿਚ ਅਰਦਾਸ ਬੇਨਤੀ ਕਰਦੇ ਹਾਂ ਕਿ ਕਿਸਾਨਾਂ ਦਾ ਮਸਲਾ ਵੀ ਜਲਦੀ ਹੱਲ ਹੋਵੇ ਅਤੇ ਕਾਲੇ ਕਾਨੂੰਨ ਵਾਪਸ ਲਏ ਜਾਣ। 

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement