
7 packets of heroin seized by BSF at Indo-Pak border
ਅੰਮ੍ਰਿਤਸਰ (ਸਰਵਣ ਸਿੰਘ ਰੰਧਾਵਾ): ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਬੀਐਸਐਫ ਦੀ 144ਵੀਂ ਬਟਾਲੀਅਨ ਦੇ ਜਵਾਨਾਂ ਵਲੋਂ ਪਿੰਡ ਮੁਹਾਵਾ ਤੋਂ ਸੱਤ ਪੈਕੇਟ ਹੈਰੋਇਨ ਬਰਾਮਦ ਕੀਤੇ ਗਏ, ਜਿਨ੍ਹਾਂ ਦਾ ਵਜ਼ਨ ਕਰੀਬ 7 ਕਿਲੋਗ੍ਰਾਮ ਦੱਸਿਆ ਜਾ ਰਿਹਾ ਹੈ।
ਦਰਅਸਲ ਪੰਜਾਬ ਵਿਧਾਨ ਸਭਾ ਚੋਣਾਂ ਦੇ ਚਲਦਿਆਂ ਬੀਐਸਐਫ ਨੇ ਸਰਹੱਦ ’ਤੇ ਸਰਚ ਅਭਿਆਨ ਚਲਾਇਆ ਸੀ। ਇਸ ਦੌਰਾਨ ਇਹ ਹੈਰੋਇਨ ਬਰਾਮਦ ਹੋਈ ਹੈ। ਬੀਐਸਐਫ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹੈਰੋਇਨ ਦੀ ਖੇਪ ਪਾਕਿਸਤਾਨ ਵਲੋਂ ਡ੍ਰੋਨ ਰਾਹੀਂ ਭਾਰਤ ਭੇਜੀ ਗਈ ਸੀ।