ਭਗਵੰਤ ਮਾਨ ਰਿਕਾਰਡ ਤੋੜ ਵੋਟਾਂ ਨਾਲ ਜਿੱਤਣਗੇ ਅਤੇ AAP ਦੀ ਸਰਕਾਰ ਬਣਾਉਣਗੇ: ਰਾਘਵ ਚੱਢਾ
Published : Jan 20, 2022, 6:29 pm IST
Updated : Jan 20, 2022, 7:27 pm IST
SHARE ARTICLE
Raghav Chadha
Raghav Chadha

ਕਿਹਾ- ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਪੰਜਾਬ ਲਈ 'ਇੱਕ ਤੇ ਇੱਕ ਗਿਆਰਾਂ' ਸਾਬਤ ਹੋਵੇਗੀ

 

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੂੰ ਵਿਧਾਨ ਸਭਾ ਹਲਕਾ ਧੂਰੀ ਤੋਂ ਉਮੀਦਵਾਰ ਬਣਾਇਆ ਗਿਆ ਹੈ। ਇਹ ਐਲਾਨ 'ਆਪ' ਦੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਇੱਕ ਪ੍ਰੈੱਸ ਕਾਨਫ਼ਰੰਸ ਵਿਚ ਕੀਤਾ ਹੈ। ਰਾਘਵ ਚੱਢਾ ਨੇ ਕਿਹਾ, '' ਪੰਜਾਬ ਦੇ ਲੋਕ ਭਗਵੰਤ ਮਾਨ ਨੂੰ ਸੂਬੇ 'ਚ ਰਾਜਨੀਤਿਕ ਤਬਦੀਲੀ ਲਈ ਸਾਹ ਅਸਵਾਰ ਮੰਨਦੇ ਹਨ, ਕਿਉਂਕਿ ਮਾਨ ਆਮ ਲੋਕਾਂ ਦੇ ਦੁੱਖਾਂ ਤੇ ਖ਼ੁਸ਼ੀਆਂ ਦੇ ਭਾਈਵਾਲ ਹਨ ਅਤੇ ਉਸ ਦੇ ਦਿਲ 'ਚ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਉਜਾੜੇ ਦਾ ਦਰਦ ਹੈ।'' 

Raghav Chadha alleges Election CommissionRaghav Chadha

ਰਾਘਵ ਚੱਢਾ ਨੇ ਵੱਡੇ ਵਿਸ਼ਵਾਸ ਨਾਲ ਕਿਹਾ  ਕਿ ਮਾਨ ਹਲਕਾ ਧੂਰੀ ਤੋਂ ਰਿਕਾਰਡ ਤੋੜ ਵੋਟਾਂ ਨਾਲ ਜਿੱਤ ਪ੍ਰਾਪਤ ਕਰਨਗੇ। ਉਹਨਾਂ ਨਾਲ ਹੀ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਪੰਜਾਬ ਲਈ 'ਇੱਕ ਤੇ ਇੱਕ ਗਿਆਰਾਂ' ਭਾਵ ਜੇਤੂ ਤੇ ਲਾਭਦਾਇਕ ਸਿੱਧ  ਹੋਵੇਗੀ, ਕਿਉਂਕਿ ਪੰਜਾਬ ਦੇ ਲੋਕ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਦਿਲ ਤੋਂ ਪਿਆਰ ਕਰਦੇ ਹਨ ਅਤੇ ਇਹਨਾਂ ਦੋਵਾਂ ਕੋਲੋਂ ਪੰਜਾਬ ਸਮੇਤ ਦੇਸ਼ ਵਿੱਚੋਂ ਭ੍ਰਿਸ਼ਟਾਚਾਰ ਖ਼ਤਮ ਕਰਨ, ਸਰਕਾਰੀ ਸਾਧਨਾਂ ਦੀ ਸੁਰੱਖਿਆ ਕਰਨ ਅਤੇ ਆਮ ਲੋਕਾਂ ਨੂੰ ਚੰਗੀਆਂ ਸਹੂਲਤਾਂ ਦੇਣ ਦੀ ਉਮੀਦ ਰੱਖਦੇ ਹਨ।

Bhagwant MannBhagwant Mann

ਭਗਵੰਤ ਮਾਨ ਬਾਰੇ ਜਾਣਕਾਰੀ ਦਿੰਦਿਆਂ ਰਾਘਵ ਚੱਢਾ ਨੇ ਕਿਹਾ, ''ਭਗਵੰਤ ਮਾਨ 'ਆਪ' ਦੇ ਇਕਲੌਤੇ ਸੰਸਦ ਮੈਂਬਰ ਹਨ ਅਤੇ ਉਹ ਪਾਰਟੀ ਦੇ ਸੂਬਾ ਪ੍ਰਧਾਨ ਵੀ ਹਨ। ਮਾਨ ਨੇ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਮਜ਼ਬੂਤ ਕੀਤਾ। ਸੰਗਰੂਰ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਦੋ ਵਾਰ 2014 ਅਤੇ 2019 ਵਿੱਚ ਲੋਕ ਸਭਾ ਮੈਂਬਰ ਚੁਣਿਆ ਅਤੇ ਸੰਗਰੂਰ ਦੇ ਲੋਕਾਂ ਦੀ ਇੱਛਾ ਸੀ ਕਿ ਭਗਵੰਤ ਮਾਨ ਇਸੇ ਜ਼ਿਲੇ ਵਿਚੋਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਰੂਪ ਵਿੱਚ ਚੋਣ ਲੜਨ। ਇਸ ਲਈ 'ਆਪ' ਨੇ ਬਹੁਤ ਖ਼ੁਸ਼ੀ ਅਤੇ ਸਤਿਕਾਰ ਨਾਲ ਭਗਵੰਤ ਮਾਨ ਨੂੰ ਧੂਰੀ ਹਲਕੇ ਤੋਂ ਵਿਧਾਨ ਸਭਾ ਦੀ ਚੋਣ ਲੜਾਉਣ ਦਾ ਫ਼ੈਸਲਾ ਕੀਤਾ ਹੈ।''

Arvind Kejriwal issues number '70748 70748' to choose CM face of PunjabArvind Kejriwal

ਰਾਘਵ ਚੱਢਾ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਕੇਵਲ ਆਮ ਆਦਮੀ ਪਾਰਟੀ ਹੀ ਮੁੱਖ ਮੰਤਰੀ ਦੇ ਚਿਹਰੇ ਨਾਲ ਚੋਣ ਮੈਦਾਨ ਵਿੱਚ ਉਤਰ ਰਹੀ ਹੈ ਅਤੇ ਮੁੱਖ ਮੰਤਰੀ ਦਾ ਉਮੀਦਵਾਰ ਵੀ ਸੂਬੇ ਦੇ ਲੋਕਾਂ ਨੇ ਚੁਣਿਆ ਹੈ, ਜਿਹੜਾ ਪੰਜਾਬ ਨੂੰ ਆਰਥਿਕ, ਸਮਾਜਿਕ, ਵਿੱਦਿਅਕ ਅਤੇ ਰਾਜਨੀਤਿਕ ਖੇਤਰ ਵਿੱਚ ਵਿਕਸਤ ਕਰਨ ਦਾ ਮਾਦਾ ਰੱਖਦਾ ਹੈ। ਉਹਨਾਂ ਉਮੀਦ ਜਤਾਈ ਕਿ ਪੰਜਾਬ ਦੇ ਲੋਕ ਭਗਵੰਤ ਮਾਨ ਦੇ ਰੂਪ ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣਾਉਣਗੇ।

Raghav ChadhaRaghav Chadha

ਰਾਘਵ ਚੱਢਾ ਨੇ ਕਿਹਾ ਕਿ ਦੇਸ਼ 'ਚ ਸੋਨੀ ਦੀ ਚਿੜੀ ਕਹੇ ਜਾਣ ਵਾਲੇ ਪੰਜਾਬ ਨੂੰ ਸੱਤਾਧਾਰੀ ਪਾਰਟੀਆਂ ਨੇ ਬੌਧਿਕ, ਆਰਥਿਕ, ਭਾਈਚਾਰਕ ਸਾਂਝ ਅਤੇ ਨੈਤਿਕ ਪੱਖੋਂ ਬਰਬਾਦ ਕਰ ਦਿੱਤਾ ਹੈ। ਅੱਜ ਪੰਜਾਬ ਸਿਰ 3 ਲੱਖ ਕਰੋੜ ਤੋਂ ਜ਼ਿਆਦਾ ਦਾ ਕਰਜ਼ਾ ਹੈ। ਭ੍ਰਿਸ਼ਟਾਚਾਰ, ਮਾਫ਼ੀਆ ਰਾਜ, ਡਰੱਗ ਦਾ ਜਾਲ ਪੰਜਾਬ ਦੀ ਜਵਾਨੀ ਨੂੰ ਖੋਖਲਾ ਕਰ ਰਿਹਾ ਹੈ, ਜਿਸ ਦੇ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ, ਭਾਰਤੀ ਜਨਤਾ ਪਾਰਟੀ, ਕਾਂਗਰਸ, ਕੈਪਟਨ ਅਮਰਿੰਦਰ ਸਿੰਘ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜ਼ਿੰਮੇਵਾਰ ਹਨ, ਕਿਉਂਕਿ  ਬਾਦਲ ਪਰਿਵਾਰ ਨੇ ਕਰੀਬ 20 ਸਾਲ ਅਤੇ ਕਾਂਗਰਸ ਨੇ 25 ਸਾਲ ਰਾਜ ਕਰਕੇ ਪੰਜਾਬ ਨੂੰ ਲੁੱਟਿਆ ਤੇ ਕੁੱਟਿਆ ਹੈ। ਚੱਢਾ ਨੇ ਕਿਹਾ ਕਿ ਹੁਣ ਪੰਜਾਬ ਦੇ ਲੋਕ ਖ਼ੁਸ਼ਹਾਲੀ ਅਤੇ ਸ਼ਾਂਤੀ ਲਈ ਸੂਬੇ ਦੀ ਵਾਂਗਡੋਰ ਭਗਵੰਤ ਮਾਨ ਨੂੰ ਦੇਣਾ ਚਾਹੁੰਦੇ ਹਨ। ਇਸ ਲਈ 'ਆਪ' ਨੇ ਅੱਜ ਕੇਵਲ ਆਪਣੇ ਮੁੱਖ ਮੰਤਰੀ ਉਮੀਦਵਾਰ ਦੇ ਹਲਕੇ ਦਾ ਐਲਾਨ ਨਹੀਂ ਕੀਤਾ, ਸਗੋਂ ਪੰਜਾਬ ਦੇ ਅਗਲੇ ਮੁੱਖ ਮੰਤਰੀ ਦੇ ਹਲਕੇ ਦਾ ਵੀ ਐਲਾਨ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement