ED ਦੀ ਕਾਰਵਾਈ ਖ਼ਿਲਾਫ਼ ਕਾਂਗਰਸ ਨੇ ਕੀਤਾ ਚੋਣ ਕਮਿਸ਼ਨ ਦਾ ਰੁਖ਼
Published : Jan 20, 2022, 7:26 pm IST
Updated : Jan 20, 2022, 7:26 pm IST
SHARE ARTICLE
Congress complains to ECI after ED raids in Punjab
Congress complains to ECI after ED raids in Punjab

ਇਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ ਖਿਲਾਫ਼ ਕਾਂਗਰਸ ਵਲੋਂ ਚੋਣ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਗਈ ਹੈ।

 

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿਚ ਈਡੀ ਦੀ ਛਾਪੇਮਾਰੀ ਦਾ ਮਾਮਲਾ ਕਾਫੀ ਗਰਮਾਇਆ ਹੋਇਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ ਖਿਲਾਫ਼ ਕਾਂਗਰਸ ਵਲੋਂ ਚੋਣ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਗਈ ਹੈ। ਦਰਅਸਲ ਕਾਂਗਰਸ ਦੇ ਵਫਦ ਨੇ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ ਹੈ।

ECIECI

ਕਾਂਗਰਸ ਦਾ ਕਹਿਣਾ ਹੈ ਕਿ ਈਡੀ ਦੀ ਇਹ ਕਾਰਵਾਈ ਸਿਆਸਤ ਤੋਂ ਪ੍ਰੇਰਿਤ ਹੈ। ਇਸ ਲਈ ਇਸ ਸਬੰਧੀ ਈਡੀ ਨੂੰ ਆਦੇਸ਼ ਜਾਰੀ ਕੀਤੇ ਜਾਣ।  ਕਾਂਗਰਸ ਵਲੋਂ ਰਣਦੀਪ ਸੁਰਜੇਵਾਲਾ, ਅਭਿਸ਼ੇਕ ਮਨੁ ਸਿੰਘਵੀ ਅਤੇ ਹਰੀਸ਼ ਚੌਧਰੀ ਸਣੇ ਕਈ ਆਗੂ ਚੋਣ ਕਮਿਸ਼ਨ ਕੋਲ ਪਹੁੰਚੇ ਹਨ।

CM ChanniCM Channi

ਉਹਨਾਂ ਦਾ ਕਹਿਣਾ ਹੈ ਕਿ ਇਹਨਾਂ ਛਾਪਿਆਂ ਜ਼ਰੀਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਅਕਸ ਅਤੇ ਕਾਂਗਰਸ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਕਾਂਗਰਸ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ਨੇ ਅਪਣੇ ਪੱਧਰ ’ਤੇ ਮਾਮਲੇ ਦੀ ਜਾਣਕਾਰੀ ਲੈ ਕੇ ਸੁਣਵਾਈ ਦਾ ਭਰੋਸਾ ਦਿੱਤਾ ਹੈ।

Enforcement DirectorateEnforcement Directorate

ਕਾਂਗਰਸ ਆਗੂ ਰਣਦੀਪ ਸੂਰਜੇਵਾਲਾ ਦਾ ਕਹਿਣਾ ਹੈ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਮਿਲੀਆਂ ਹੋਈਆਂ ਹਨ ਅਤੇ ਮੁੱਖ ਮੰਤਰੀ ਚੰਨੀ ਖ਼ਿਲਾਫ਼ ਸਾਜ਼ਿਸ਼ ਰਚੀ ਜਾ ਰਹੀ ਹੈ। ਉਹਨਾਂ ਕਿਹਾ ਕਿ ਚੋਣਾਂ ਦੀ ਹਾਰ ਸਾਹਮਣੇ ਦੇਖ ਕੇ ਭਾਜਪਾ ਕਾਂਗਰਸ ਨੂੰ ਬਦਨਾਮ ਕਰਨ ਦੀ ਰਾਹ ’ਤੇ ਤੁਰੀ ਹੋਈ ਹੈ। ‘ਆਪ’ ਅਤੇ ਭਾਜਪਾ ਵਲੋਂ ਪੰਜਾਬ ਅਤੇ ਪੰਜਾਬੀਅਤ ਉੱਤੇ ਹਮਲਾ ਬੋਲਿਆ ਜਾ ਰਿਹਾ ਹੈ।  

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement