
ਔਰਤ ਦੇ ਖਿਲਾਫ਼ ਮਾਮਲਾ ਦਰਜ ਕਰਕੇ ਕੀਤੀ ਜਾ ਰਹੀ ਹੈ ਪੁੱਛਗਿੱਛ
ਜਲੰਧਰ (ਸਪੋਕਸਮੈਨ ਸਮਾਚਾਰ) ਚੋਣਾਂ ਨੇੜੇ ਆਉਂਦੇ ਹੀ ਨਸ਼ਿਆਂ ਦੀ ਵਿਕਰੀ 'ਚ ਵਾਧਾ ਹੋ ਰਿਹਾ ਹੈ। ਇਸੇ ਕੜੀ ਵਿੱਚ ਜਲੰਧਰ ਦੇ ਸਪੈਸ਼ਲ ਆਪ੍ਰੇਸ਼ਨ ਯੂਨਿਟ ਦੀ ਪੁਲਿਸ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਇੱਕ ਨਸ਼ਾ ਤਸਕਰ ਔਰਤ ਨੂੰ ਗ੍ਰਿਫਤਾਰ ਕੀਤਾ ਹੈ। ਉਸ ਕੋਲੋਂ 30 ਕਿਲੋ ਭੁੱਕੀ ਬਰਾਮਦ ਹੋਈ ਹੈ। ਔਰਤ ਦੇ ਖਿਲਾਫ਼ ਮਾਮਲਾ ਦਰਜ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
PHOTO
ਜ਼ਿਕਰਯੋਗ ਹੈ ਕਿ ਗੁਰਦਾਸਪੁਰ ਪੁਲਿਸ ਨੇ ਅੱਜ ਸਵੇਰੇ ਜਲੰਧਰ 'ਚ ਗਾਂਜਾ ਸਮੇਤ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਤੇ ਬਾਅਦ ਦੁਪਹਿਰ ਸਪੈਸ਼ਲ ਆਪ੍ਰੇਸ਼ਨ ਯੂਨਿਟ ਨੇ 30 ਕਿਲੋ ਭੁੱਕੀ ਸਮੇਤ ਔਰਤ ਨੂੰ ਗ੍ਰਿਫਤਾਰ ਕੀਤਾ। ਏਸੀਪੀ ਇਨਵੈਸਟੀਗੇਸ਼ਨ ਨਿਰਮਲ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਨਿਊ ਗੀਤਾ ਕਲੋਨੀ ਤੋਂ 30 ਕਿਲੋ ਭੁੱਕੀ ਸਮੇਤ ਮਹਿਲਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
PHOTO