ਇਸ ਤੋਂ ਇਲਾਵਾ ਇਹਨਾਂ ਸਮਾਗਮਾਂ ਵਿਚ ਝਾਂਕੀਆਂ ਅਤੇ ਵਿਦਿਆਰਥੀ ਸ਼ਾਮਲ ਨਹੀਂ ਹੋਣਗੇ। ਬਾਕੀ ਰਸਮੀ ਗਤੀਵਿਧੀਆਂ ਆਮ ਵਾਂਗ ਹੋਣਗੀਆਂ।
ਚੰਡੀਗੜ੍ਹ: ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜਿਸ ਦੇ ਤਹਿਤ ਗਣਤੰਤਰ ਦਿਵਸ ਦੇ ਸਮਾਗਮਾਂ ਵਿਚ 100 ਤੋਂ ਵੱਧ ਵਿਅਕਤੀਆਂ ਦੀ ਸ਼ਮੂਲੀਅਤ ’ਤੇ ਰੋਕ ਲਗਾਈ ਗਈ ਹੈ। ਇਸ ਤੋਂ ਇਲਾਵਾ ਇਹਨਾਂ ਸਮਾਗਮਾਂ ਵਿਚ ਝਾਂਕੀਆਂ ਅਤੇ ਵਿਦਿਆਰਥੀ ਸ਼ਾਮਲ ਨਹੀਂ ਹੋਣਗੇ। ਬਾਕੀ ਰਸਮੀ ਗਤੀਵਿਧੀਆਂ ਆਮ ਵਾਂਗ ਹੋਣਗੀਆਂ।
ਕੋਰੋਨਾ ਦੇ ਵਧਦੇ ਮਾਮਲਿਆਂ ਦੇ ਚਲਦਿਆਂ ਪੰਜਾਬ ਸਰਕਾਰ ਵਲੋਂ ਕੋਵਿਡ ਪਾਬੰਦੀਆਂ ਨੂੰ 25 ਜਨਵਰੀ ਤੱਕ ਵਧਾ ਦਿੱਤਾ ਗਿਆ ਹੈ, ਜਿਸ ਕਾਰਨ ਵਿਦਿਅਕ ਅਦਾਰੇ ਫਿਲਹਾਲ ਬੰਦ ਰਹਿਣਗੇ। ਇਨਡੋਰ ਸਮਾਗਮਾਂ ਵਿਚ 50 ਵਿਅਕਤੀ ਅਤੇ ਆਊਟਡੋਰ ਸਮਾਗਮਾਂ ਵਿਚ ਸਿਰਫ 100 ਵਿਅਕਤੀ ਹੀ ਇਕੱਠੇ ਹੋ ਸਕਦੇ ਹਨ।