
ਭਗਵੰਤ ਮਾਨ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਦਾ ਹੋਣਗੇ ਮੁੱਖ ਮੰਤਰੀ ਚਿਹਰਾ
ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਪੰਜਾਬ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਐਲਾਨੇ ਗਏ ਭਗਵੰਤ ਮਾਨ (Bhagwant Mann) ਸੰਗਰੂਰ ਜ਼ਿਲ੍ਹੇ ਦੀ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜਣਗੇ।
Bhagwant Mann
'ਆਪ' ਵਲੋਂ ਵੀਰਵਾਰ ਨੂੰ ਇਸ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ, ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਮੁਖੀ ਅਤੇ ਸੰਸਦ ਮੈਂਬਰ ਭਗਵੰਤ ਮਾਨ ਪੰਜਾਬ ਵਿਧਾਨ ਸਭਾ ਚੋਣਾਂ (Punjab Vidhansabha Election) ਵਿੱਚ ‘ਆਪ’ ਦਾ ਮੁੱਖ ਮੰਤਰੀ ਚਿਹਰਾ ਹੋਣਗੇ। ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਮੁਖੀ ਅਰਵਿੰਦ ਕੇਜਰੀਵਾਲ ਨੇ ਹਾਲ ਹੀ 'ਚ ਇਸ ਗੱਲ ਦਾ ਐਲਾਨ ਕੀਤਾ ਹੈ।
Bhagwant Mann