ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ 7.65 ਕਰੋੜ ਰੁਪਏ ਦੀ ਰਾਸ਼ੀ ਜਾਰੀ
Published : Jan 20, 2023, 12:02 pm IST
Updated : Jan 20, 2023, 12:02 pm IST
SHARE ARTICLE
Dr Baljeet Kaur
Dr Baljeet Kaur

ਸੂਬੇ ਦੇ ਹਿੱਸੇ ਵਜੋਂ 7.65 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਇਸ ਲਈ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਲਈ ਸਾਲ 2022-23 ਵਾਸਤੇ 7.65  ਕਰੋੜ ਦੀ ਰਾਸ਼ੀ ਜ਼ਾਰੀ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬ ਦੀ ਧੀ ਨੇ ਇਟਲੀ ’ਚ ਵਧਾਇਆ ਮਾਣ, ਮਾਸਟਰ ਡਿਗਰੀ ’ਚ ਹਾਸਲ ਕੀਤਾ ਪਹਿਲਾ ਸਥਾਨ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਕੇਂਦਰੀ ਪ੍ਰਾਯੋਜਿਤ ਸਕੀਮ ਸਿਵਲ ਅਧਿਕਾਰਾਂ ਦੀ ਸੁਰੱਖਿਆ ਐਕਟ 1955 ਅਤੇ ਅਤਿਆਚਾਰ ਰੋਕਥਾਮ ਐਕਟ 1989 ਤਹਿਤ ਸਾਲ 2022-23 ਦੌਰਾਨ ਬਜਟ ਉਪਬੰਧ ਦੇ ਸੂਬੇ ਦੇ ਹਿੱਸੇ ਵਜੋਂ ਰਾਸ਼ੀ ਜ਼ਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ: ਹਿਮਾਚਲ ਦੇ 6 ਜ਼ਿਲ੍ਹਿਆਂ 'ਚ ਭਾਰੀ ਬਰਫਬਾਰੀ, ਸੈਲਾਨੀਆਂ ਲਈ ਐਡਵਾਈਜ਼ਰੀ ਜਾਰੀ

ਇਸ ਕਰਕੇ ਸੂਬੇ ਦੇ  ਹਿੱਸੇ ਵਜੋਂ 7.65 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਨੇ ਐਕਟ 1989 ਤਹਿਤ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਸਬੰਧੀ ਪ੍ਰਕ੍ਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement