
ਨੌਜਵਾਨ ਦੀ ਪਛਾਣ 22 ਸਾਲਾ ਹਰਪ੍ਰੀਤ ਸਿੰਘ ਹੈਪੀ ਵਜੋਂ ਹੋਈ।
ਤਰਨਤਾਰਨ: ਪੰਜਾਬ ਵਿਚ ਆਏ ਦਿਨ ਨਸ਼ੇ ਕਾਰਨ ਮੌਤਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦੇ ਚਲਦਿਆਂ ਤਰਨਤਾਰਨ ਦੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਜ਼ਿਲ੍ਹੇ ਦੇ ਪਿੰਡ ਕੋਟ ਧਰਮ ਚੰਦ ਕਲਾਂ ਦਾ ਰਹਿਣ ਵਾਲਾ ਸੀ। ਨੌਜਵਾਨ ਦੀ ਪਛਾਣ 22 ਸਾਲਾ ਹਰਪ੍ਰੀਤ ਸਿੰਘ ਹੈਪੀ ਵਜੋਂ ਹੋਈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ 3 ਸਾਲਾ ਪੁੱਤਰ ਛੱਡ ਗਿਆ ਹੈ। ਇਸ ਦੌਰਾਨ ਪੀੜਤ ਪਰਿਵਾਰ ਨੇ ਪ੍ਰਸ਼ਾਸਨ ਕੋਲ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।