ਪੰਜਾਬ ਦੇ ਸਰਕਾਰੀ ਸਕੂਲਾਂ ਦੇ ਹੈੱਡਮਾਸਟਰ ਸਿਖਲਾਈ ਲਈ ਸਿੰਗਾਪੁਰ ਜਾਣਗੇ
Published : Jan 20, 2023, 7:31 pm IST
Updated : Jan 20, 2023, 7:31 pm IST
SHARE ARTICLE
Image
Image

36 ਹੈੱਡਮਾਸਟਰਾਂ ਦਾ ਪਹਿਲਾ ਬੈਚ 4 ਜਨਵਰੀ ਨੂੰ ਹੋਵੇਗਾ ਰਵਾਨਾ

 

ਚੰਡੀਗੜ੍ਹ - ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ 36 ਮੁੱਖ ਅਧਿਆਪਕਾਂ ਦੇ ਪਹਿਲੇ ਬੈਚ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਿਆ ਜਾਵੇਗਾ। ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਸੂਬੇ ਵਿੱਚ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਪ੍ਰਣਾਲੀ ਮੁਹੱਈਆ ਕਰਵਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ।

ਸਿੱਖਿਆ ਮੰਤਰੀ ਨੇ ਟਵੀਟ ਕੀਤਾ, "ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਸਰਕਾਰੀ ਸਕੂਲਾਂ ਦੇ 36 ਹੈੱਡਮਾਸਟਰਾਂ ਦਾ ਪਹਿਲਾ ਬੈਚ 4 ਫਰਵਰੀ ਨੂੰ ਸਿੰਗਾਪੁਰ ਵਿੱਚ ਹੈੱਡਮਾਸਟਰਜ਼ ਅਕੈਡਮੀ ਵਿੱਚ ਸਿਖਲਾਈ ਲਈ ਜਾ ਰਿਹਾ ਹੈ।"

ਪਿਛਲੇ ਸਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਸਕੂਲਾਂ ਦੇ ਮੁੱਖ ਅਧਿਆਪਕਾਂ ਨਾਲ ਮੀਟਿੰਗ ਕਰਕੇ ਸਕੂਲੀ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸੁਝਾਅ ਮੰਗੇ ਸਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement