
ਮੁਲਜ਼ਮ ਦੀ ਪਛਾਣ ਆਕਾਸ਼ ਮੌਰਿਆ ਵਾਸੀ ਸੁਭਾਸ਼ ਨਗਰ, ਬਰੇਲੀ (ਉੱਤਰ ਪ੍ਰਦੇਸ਼) ਵਜੋਂ ਹੋਈ ਹੈ।
ਚੰਡੀਗੜ੍ਹ: ਮੁਹਾਲੀ ਪੁਲਿਸ ਨੇ 1 ਕਿਲੋ ਅਫੀਮ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਉਸ ਦੀ ਗ੍ਰਿਫ਼ਤਾਰੀ ਹੰਡੇਸਰਾ ਪਿੰਡ ਤੋਂ ਹੋਈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਨਸ਼ੇ ਦੀ ਸਪਲਾਈ ਲਈ ਚੰਡੀਗੜ੍ਹ ਜਾ ਰਿਹਾ ਸੀ। ਮੁਲਜ਼ਮ ਦੀ ਪਛਾਣ ਆਕਾਸ਼ ਮੌਰਿਆ ਵਾਸੀ ਸੁਭਾਸ਼ ਨਗਰ, ਬਰੇਲੀ (ਉੱਤਰ ਪ੍ਰਦੇਸ਼) ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਅੰਮ੍ਰਿਤਸਰ ਤੋਂ ਪਟਨਾ ਸਾਹਿਬ ਲਈ ਸਿੱਧੀ ਫਲਾਈਟ ਮੁੜ ਸ਼ੁਰੂ, ਰੋਜ਼ਾਨਾ ਦੁਪਹਿਰ 12:55 ਵਜੇ ਭਰੇਗੀ ਉਡਾਣ
ਪੁਲਿਸ ਜਾਣਕਾਰੀ ਅਨੁਸਾਰ ਏਐਸਆਈ ਓਮ ਪ੍ਰਕਾਸ਼ ਆਪਣੀ ਟੀਮ ਸਮੇਤ ਇਲਾਕੇ ਵਿਚ ਮੌਜੂਦ ਸਨ। ਇਸ ਦੌਰਾਨ ਇਕ ਵਿਅਕਤੀ ਲਾਲੜੂ ਵਾਲੇ ਪਾਸਿਓਂ ਬੈਗ ਲੈ ਕੇ ਆਉਂਦਾ ਦੇਖਿਆ ਗਿਆ। ਪੁਲਿਸ ਨੇ ਉਸ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਅਤੇ ਉਸ ਦਾ ਬੈਗ ਚੈੱਕ ਕੀਤਾ। ਇਸ ਦੌਰਾਨ ਪੁਲਿਸ ਨੂੰ ਇਹ ਅਫੀਮ ਮਿਲੀ। ਵਜ਼ਨ ਕਰਨ 'ਤੇ ਇਸ ਦਾ ਭਾਰ ਇਕ ਕਿਲੋ ਪਾਇਆ ਗਿਆ। ਮੁਲਜ਼ਮ ਖ਼ਿਲਾਫ਼ ਥਾਣਾ ਹੰਡੇਸਰਾ ਵਿਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਮੁਲਜ਼ਮ ਤੋਂ ਨਸ਼ੀਲੇ ਪਦਾਰਥਾਂ ਦੀ ਖਰੀਦੋ-ਫਰੋਖਤ ਕਰਨ ਅਤੇ ਉਸ ਦੇ ਗਾਹਕਾਂ ਬਾਰੇ ਹੋਰ ਜਾਣਕਾਰੀ ਹਾਸਲ ਕਰਨ ਵਿਚ ਲੱਗੀ ਹੋਈ ਹੈ।
ਇਹ ਵੀ ਪੜ੍ਹੋ: ਫੌਜ ’ਚ ਪਹਿਲੀਆਂ 108 ਮਹਿਲਾ ਅਫ਼ਸਰ ਬਣੀਆਂ ਕਰਨਲ, ਪੁਰਸ਼ ਅਫ਼ਸਰਾਂ ਦੇ ਬਰਾਬਰ ਸੰਭਾਲਣਗੀਆਂ ਕਮਾਂਡ
ਜ਼ਿਕਰਯੋਗ ਹੈ ਕਿ 3 ਦਿਨ ਪਹਿਲਾਂ ਮੁਹਾਲੀ ਪੁਲਿਸ ਨੇ ਲਾਲੜੂ ਤੋਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜ਼ੇ 'ਚੋਂ 4 ਕਿਲੋ ਅਫੀਮ ਬਰਾਮਦ ਕੀਤੀ ਸੀ। ਮੁਲਜ਼ਮਾਂ ਵਿਚ ਮੌਲੀ ਜਾਗਰਾਂ ਦੇ ਹਰਦੀਪ ਸਿੰਘ ਅਤੇ ਕ੍ਰਿਸ਼ਨ ਗੁੱਜਰ ਉਰਫ ਕ੍ਰਿਸ਼ਨ ਕੁਮਾਰ ਵਾਸੀ ਰਾਜਸਥਾਨ ਸ਼ਾਮਲ ਹਨ। ਮੁਲਜ਼ਮ ਮਾਰੂਤੀ ਸਵਿਫਟ ਕਾਰ ਵਿਚ ਸਫ਼ਰ ਕਰ ਰਹੇ ਸਨ।