ਸੂਬਾ ਸਰਕਾਰ ਲੋਕਾਂ ਨੂੰ ਸਾਫ਼-ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ
Published : Jan 20, 2023, 5:13 pm IST
Updated : Jan 20, 2023, 5:13 pm IST
SHARE ARTICLE
 State Government fully committed to ensure clean and transparent governance to people: Lal Chand Kataruchak
State Government fully committed to ensure clean and transparent governance to people: Lal Chand Kataruchak

ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਮੰਤਰੀ ਵੱਲੋਂ ਵਿਭਾਗੀ ਕੰਮਕਾਜ ਦੀ ਸਮੀਖਿਆ ਲਈ ਮੀਟਿੰਗ ਦੀ ਪ੍ਰਧਾਨਗੀ 


 

ਚੰਡੀਗੜ੍ਹ:  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਇਸ ਮਕਸਦ ਲਈ ਇਹ ਬੇਹੱਦ ਅਹਿਮ ਹੋ ਜਾਂਦਾ ਹੈ ਕਿ ਵਿਭਾਗੀ ਅਧਿਕਾਰੀ ਫੀਲਡ ਵਿੱਚ ਜਾ ਕੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕਮੀ ਨੂੰ ਦੂਰ ਕਰਕੇ ਵਿਭਾਗ ਨੂੰ ਹੋਰ ਵੀ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਮਦਦ ਮਿਲ ਸਕੇ। ਇਹ ਵਿਚਾਰ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਪ੍ਰਗਟ ਕੀਤੇ।

ਇਸ ਮੌਕੇ ਉਹਨਾਂ ਨੇ ਹਾਜ਼ਰ ਸਮੂਹ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰਾਂ ਅਤੇ ਹੋਰਨਾਂ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ ਵਿੱਚ ਬੂਟੇ ਲਗਾਉਣ ਲਈ ਵੀ ਉਤਸ਼ਾਹਿਤ ਕੀਤਾ ਤਾਂ ਜੋ ਹਰਿਆਵਲ ਹੇਠਲੇ ਖੇਤਰ ਵਿੱਚ ਵਾਧਾ ਹੋ ਸਕੇ ਅਤੇ ਵਿਭਾਗ ਦੇ ਦਫ਼ਤਰਾਂ ਦੀ ਦਿੱਖ ਹੋਰ ਵੀ ਵਧੀਆ ਬਣ ਸਕੇ।

ਇਸ ਮੌਕੇ ਮੰਤਰੀ ਨੇ ਆਟਾ ਦਾਲ ਦੇ ਕਾਰਡਾਂ ਦੀ ਵੈਰੀਫਿਕੇਸ਼ਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਉੱਤੇ ਵੀ ਜ਼ੋਰ ਦਿੱਤਾ ਤਾਂ ਜੋ ਯੋਗ ਲਾਭਪਾਤਰੀ ਇਸ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਨਾ ਰਹਿਣ। ਅਧਿਕਾਰੀਆਂ ਨੂੰ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਕਰਨ ਦੀ ਪ੍ਰੇਰਨਾ ਦਿੰਦੇ ਹੋਏ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਕੰਮਕਾਜ ਵਿੱਚ ਕੁਤਾਹੀ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਸ੍ਰੀ ਕਟਾਰੂਚੱਕ ਨੂੰ ਇਸ ਗੱਲ ਤੋਂ ਜਾਣੂੰ ਕਰਵਾਇਆ ਗਿਆ ਕਿ ਵਿਭਾਗ ਦੇ ਡੀ.ਐਫ਼.ਐਸ.ਸੀ. ਲੁਧਿਆਣਾ (ਪੂਰਬੀ) ਅਤੇ ਡੀ.ਐਫ.ਐਸ.ਸੀ. ਲੁਧਿਆਣਾ (ਪੱਛਮੀ) ਵਿੰਗਾਂ ਨੂੰ 27 ਜਨਵਰੀ ਤੱਕ ਵੱਖਰੇ ਕਰਨ ਦੀਆਂ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ ਤਾਂ ਜੋ ਕੰਮਕਾਜ ਬਿਨਾਂ ਕਿਸੇ ਰੁਕਾਵਟ ਦੇ ਨਿਰਵਿਘਨ ਚੱਲ ਸਕੇ। ਇਸ ਦੇ ਨਾਲ ਹੀ ਡੀ.ਐਫ਼.ਐਸ.ਸੀਜ਼ ਨੂੰ ਇਹ ਹਦਾਇਤ ਵੀ ਕੀਤੀ ਗਈ ਕਿ ਮਹੀਨੇ ਵਿੱਚ ਘੱਟੋ ਘੱਟ ਇਕ ਵਾਰ ਐਫ.ਆਰ.ਕੇ. ਪਲਾਂਟਾਂ ਦਾ ਦੌਰਾ ਕੀਤਾ ਜਾਇਆ ਕਰੇ। ਕਣਕ ਦੇ ਸਟਾਕ ਅਤੇ ਇਸ ਦੀ ਗੁਣਵੱਤਾ ਬਰਕਰਾਰ ਰੱਖਣ ਸਬੰਧੀ ਵਿਭਾਗ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਵੀ ਇਸ ਮੌਕੇ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ।

ਵਿਭਾਗ ਦੇ ਪ੍ਰਿੰਸੀਪਲ ਸਕੱਤਰ ਰਾਹੁਲ ਭੰਡਾਰੀ ਨੇ ਮੰਤਰੀ ਨੂੰ ਯਕੀਨ ਦਵਾਇਆ ਕਿ ਵਿਭਾਗੀ ਯੋਜਨਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਵਿਭਾਗ ਦੇ ਕੰਮਕਾਜ ਨੂੰ ਹੋਰ ਵੀ ਸੁਚੱਜੇ ਢੰਗ ਨਾਲ ਚਲਾਉਣ ਵਿੱਚ ਪੂਰਨ ਪਾਰਦਰਸ਼ੀ ਕਾਰਜ ਵਿਧੀ ਅਪਣਾਈ ਜਾ ਰਹੀ ਹੈ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਡਾਇਰੈਕਟਰ ਘਨਸ਼ਿਆਮ ਥੋਰੀ, ਜੁਆਇੰਟ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਜੁਆਇੰਟ ਡਾਇਰੈਕਟਰ ਅਜੈਵੀਰ ਸਿੰਘ ਸਰਾਓ ਤੋਂ ਇਲਾਵਾ ਸਮੂਹ ਜ਼ਿਲ੍ਹਿਆਂ ਤੋਂ ਡੀ.ਐਫ.ਐਸ.ਸੀਜ਼ ਵੀ ਮੌਜੂਦ ਸਨ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement