
ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ 'ਚ ਨਿਯੁਕਤੀਆਂ ਸਬੰਧੀ ਪੱਤਰ ਵੰਡੇ ਗਏ।
ਲੁਧਿਆਣਾ : ਅੱਜ ਲੁਧਿਆਣਾ 'ਚ ਆਯੋਜਿਤ ਰੁਜ਼ਗਾਰ ਮੇਲੇ 'ਚ ਕੇਂਦਰੀ ਮੰਤਰੀ ਹਰਦੀਪ ਪੁਰੀ ਮੁੱਖ ਮਹਿਮਾਨ ਵਜੋਂ ਪੁੱਜੇ। ਇਸ ਮੌਕੇ ਉਨ੍ਹਾਂ ਨੇ ਸਿਆਸੀ ਵਿਰੋਧੀਆਂ ਨੂੰ ਨਿਸ਼ਾਨੇ 'ਤੇ ਲਿਆ। ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਲੁਧਿਆਣਾ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਰੁਜ਼ਗਾਰ ਮੇਲੇ ਲਗਾਏ ਗਏ, ਜਿਨ੍ਹਾਂ 'ਚ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ 'ਚ ਨਿਯੁਕਤੀਆਂ ਸਬੰਧੀ ਪੱਤਰ ਵੰਡੇ ਗਏ।
Union Minister Hardeep Puri arrived as the chief guest at the Ludhiana Employment Fair
ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਵੀ ਲਗਾਏ ਗਏ ਨੌਕਰੀ ਮੇਲੇ 'ਚ ਵੀ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਸ਼ਿਰਕਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਦੀਪ ਪੁਰੀ ਨੇ ਦੱਸਿਆ ਕਿ ਅੱਜ ਦੇਸ਼ ਭਰ 'ਚ 70 ਹਜ਼ਾਰ ਤੋਂ ਵੱਧ ਨਿਯੁਕਤੀ ਪੱਤਰ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਦੇਸ਼ ਨੂੰ ਨੰਬਰ ਵੰਨ ਬਣਾਇਆ ਜਾ ਰਿਹਾ ਹੈ ਅਤੇ ਰੁਜ਼ਗਾਰ ਦੇ ਕਈ ਰਸਤੇ ਕੱਢੇ ਜਾ ਰਹੇ ਹਨ। ਉਨ੍ਹਾਂ ਸਿਆਸੀ ਵਿਰੋਧੀਆਂ 'ਤੇ ਤੰਜ਼ ਕੱਸਦੇ ਹੋਏ ਕਿਹਾ ਕਿ ਪੰਜਾਬ 'ਚ ਭਾਰਤੀ ਜਨਤਾ ਪਾਰਟੀ ਦੇ ਹੱਕ 'ਚ ਲਹਿਰ ਚਲ ਰਹੀ ਹੈ।
Union Minister Hardeep Puri arrived as the chief guest at the Ludhiana Employment Fair
ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਭਾਜਪਾ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ ਹੈ। ਲੋਕ ਹੁਣ ਕਾਂਗਰਸ ਅਤੇ ਅਕਾਲੀਆਂ ਨੂੰ ਨਕਾਰ ਰਹੇ ਹਨ ਕਿਉਂਕਿ ਭਾਜਪਾ ਨੇ ਹਮੇਸ਼ਾ ਛੋਟੇ ਭਰਾ ਵਾਂਗ ਕੰਮ ਕੀਤਾ ਸੀ ਪਰ ਹੁਣ ਪਾਰਟੀ ਪ੍ਰਤੀ ਲੋਕਾਂ 'ਚ ਭਾਰੀ ਉਤਸ਼ਾਹ ਹੈ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂ ਭਾਜਪਾ 'ਚ ਸ਼ਾਮਲ ਹੋ ਰਹੇ ਹਨ।
ਇਸ ਦੇ ਨਾਲ ਹੀ ਉਨ੍ਹਾਂ ਨੇ ਭਵਿੱਖ 'ਚ ਅਕਾਲੀ ਦਲ ਨਾਲ ਗਠਜੋੜ ਦੀ ਗੱਲ ਸਿਰੇ ਤੋਂ ਰੱਧ ਕਰ ਦਿੱਤੀ।
ਇਹ ਵੀ ਪੜ੍ਹੋ: ਮੈਟਰੋ ਪਾਇਲਟ ਤ੍ਰਿਪਤੀ ਸ਼ੇਟੇ ਨੇ ਪ੍ਰਧਾਨ ਮੰਤਰੀ ਨੂੰ ਕਰਵਾਈ ਯਾਤਰਾ, ਤਿੰਨ ਸਾਲ ਨੌਕਰੀ ਲਈ ਕੀਤਾ ਸੀ ਸੰਘਰਸ਼
ਹਰਦੀਪ ਪੁਰੀ ਨੇ ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' 'ਤੇ ਚੁਟਕੀ ਲੈਂਦਿਆਂ ਕਿਹਾ ਕਿ ਪਿਛਲੇ ਦਿਨੀਂ ਪਠਾਨਕੋਟ 'ਚ ਰਾਹੁਲ ਗਾਂਧੀ ਦੀ ਰੈਲੀ ਦੌਰਾਨ ਉਨ੍ਹਾਂ ਦੀ ਹੀ ਪਾਰਟੀ ਦੇ ਆਗੂਆਂ ਨੇ ਉਨ੍ਹਾਂ ਦੀ ਲੀਡਰਸ਼ਿਪ 'ਤੇ ਸਵਾਲ ਖੜ੍ਹੇ ਕੀਤੇ ਸਨ।