Punjab News: ਪੰਜਾਬ ਪੁਲਿਸ ਦੇ 14 ਅਫਸਰਾਂ ਨੂੰ ਮਿਲੇਗਾ CM ਰਕਸ਼ਕ ਐਵਾਰਡ, ਮੁਹਾਲੀ ਦੇ DSP ਗੁਰਸ਼ੇਰ ਸਿੰਘ ਸੰਧੂ ਦਾ ਨਾਂ ਵੀ ਸ਼ਾਮਲ
Published : Jan 20, 2024, 6:23 pm IST
Updated : Jan 20, 2024, 7:34 pm IST
SHARE ARTICLE
14 officers of Punjab Police will get CM Rakshak Award News in punjabi
14 officers of Punjab Police will get CM Rakshak Award News in punjabi

Punjab News: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਰਨਗੇ ਸਨਮਾਨਿਤ

14 officers of Punjab Police will get CM Rakshak Award News in punjabi : ਪੰਜਾਬ ਪੁਲਿਸ ਦੇ 14 ਅਫਸਰਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਮੈਡਲ ਅਤੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਨੂੰ ਇਹ ਸਨਮਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਪ੍ਰਦਾਨ ਕਰਨਗੇ। ਇਸ ਵਿੱਚ ਮੁਹਾਲੀ ਦੇ ਡੀਐਸਪੀ ਡਿਟੈਕਟਿਵ ਗੁਰਸ਼ੇਰ ਸਿੰਘ ਸੰਧੂ ਅਤੇ ਐਂਟੀ ਗੈਂਗਸਟਰ ਟੀਮ ਦੇ ਮੈਂਬਰ ਸਿਮਰਜੀਤ ਸਿੰਘ ਸਮੇਤ ਕੁੱਲ 14 ਮੁਲਾਜ਼ਮ ਸ਼ਾਮਲ ਹਨ। ਇਸ ਦੇ ਲਈ ਪੰਜਾਬ ਸਰਕਾਰ ਨੇ ਪੱਤਰ ਜਾਰੀ ਕਰਕੇ ਪੰਜਾਬ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।

ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ 5 ਅੰਤਰਰਾਜੀ ਲੁਟੇਰੇ ਗ੍ਰਿਫਤਾਰ, 5 ਦਿਨ ਪਹਿਲਾਂ ਲੁੱਟੇ ਸੀ ਗਹਿਣੇ  

ਇਨ੍ਹਾਂ ਲੋਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ
ਪੰਜਾਬ ਪੁਲਿਸ ਵੱਲੋਂ ਜਾਰੀ ਸੂਚੀ ਅਨੁਸਾਰ ਜਲੰਧਰ ਦਿਹਾਤੀ ਦੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ, ਕਮਾਂਡੈਂਟ ਆਰਟੀਸੀ ਜਲੰਧਰ ਮਨਦੀਪ ਸਿੰਘ, ਕਮਾਂਡੈਂਟ ਆਰਟੀਸੀ ਜਲੰਧਰ, ਡੀਐਸਪੀ ਡਿਟੈਕਟਿਵ ਮੁਹਾਲੀ ਗੁਰਸ਼ੇਰ ਸਿੰਘ ਸੰਧੂ, ਇੰਸਪੈਕਟਰ ਹਰਵਿੰਦਰ ਸਿੰਘ ਰੀਡਰ ਡੀਜੀਪੀ, ਜ਼ੀਰਕਪੁਰ ਥਾਣਾ ਇੰਚਾਰਜ ਸਿਮਰਜੀਤ ਸਿੰਘ, ਸਬ-ਇੰਸਪੈਕਟਰ ਸੁਖਵਿੰਦਰ ਸਿੰਘ ਸਪੈਸ਼ਲ ਸੈੱਲ ਮੋਹਾਲੀ, ਸਬ-ਇੰਸਪੈਕਟਰ ਭੁਪਿੰਦਰ ਸਿੰਘ ਸੀ.ਆਈ.ਅੰਮ੍ਰਿਤਸਰ, ਸਬ-ਇੰਸਪੈਕਟਰ ਮੇਜਰ ਸਿੰਘ ਸਪੈਸ਼ਲ ਸੈੱਲ ਇੰਟੈਲੀਜੈਂਸ ਹੈੱਡਕੁਆਰਟਰ ਮੋਹਾਲੀ, ਜਸਜੀਤ ਸਿੰਘ ਸਬ-ਇੰਸਪੈਕਟਰ ਜਹਾਨ ਕਾਲਾ, ਸਬ-ਇੰਸਪੈਕਟਰ ਗੁਰਵਿੰਦਰ ਸਿੰਘ ਸਪੈਸ਼ਲ ਸੈੱਲ ਹੈੱਡ ਕੁਆਟਰ ਮੋਹਾਲੀ, ਸਬ-ਇੰਸਪੈਕਟਰ ਗੁਰਮੁੱਖ ਸਿੰਘ ਸਪੈਸ਼ਲ ਸੈੱਲ ਸੀ.ਆਈ. ਹੈੱਡਕੁਆਰਟਰ ਮੁਹਾਲੀ, ਸਬ ਇੰਸਪੈਕਟਰ ਅਮਨਦੀਪ ਵਰਮਾ ਮੁਹਾਲੀ, ਮਹਿੰਦਰਪਾਲ ਸਿੰਘ ਏ.ਐਸ.ਆਈ ਇੰਟੈਲੀਜੈਂਸ ਵਿੰਗ, ਕਾਂਸਟੇਬਲ ਪ੍ਰਦੀਪ ਸਿੰਘ ਐਸ.ਐਸ.ਓ.ਸੀ ਅੰਮ੍ਰਿਤਸਰ ਨੂੰ 26 ਜਨਵਰੀ ਨੂੰ ਸਨਮਾਨਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Gurdaspur News: ਗੁਰਦਾਸਪੁਰ ਪੁਲਿਸ ਨੇ ਹਥਿਆਰਾਂ ਸਮੇਤ 6 ਲੋੜੀਂਦੇ ਮੁਲਜ਼ਮ ਕੀਤੇ ਗ੍ਰਿਫ਼ਤਾਰ 

26 ਜਨਵਰੀ ਨੂੰ ਪਟਿਆਲਾ ਵਿਖੇ ਰਾਜ ਪੱਧਰੀ ਗਣਤੰਤਰ ਦਿਵਸ ਸਨਮਾਨ ਸਮਾਰੋਹ ਕਰਵਾਇਆ ਜਾਵੇਗਾ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਇਸ ਵਿਚ ਸ਼ਿਰਕਤ ਕਰਨਗੇ। ਉਹ ਇਨ੍ਹਾਂ ਸਾਰੇ ਪੁਲਿਸ ਅਧਿਕਾਰੀਆਂ ਦਾ ਸਨਮਾਨ ਕਰਨਗੇ। ਇਨ੍ਹਾਂ ਸਾਰਿਆਂ ਦਾ ਸਨਮਾਨ ਸਮਾਰੋਹ ਪਟਿਆਲਾ ਵਿਚ ਹੀ ਹੋਵੇਗਾ। ਇਨ੍ਹਾਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ 26 ਜਨਵਰੀ ਨੂੰ ਪਟਿਆਲਾ ਪਹੁੰਚਣ ਦੇ ਨਿਰਦੇਸ਼ ਦਿੱਤੇ ਗਏ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from 14 officers of Punjab Police will get CM Rakshak Award News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement