Chandigarh Weather Update: ਚੰਡੀਗੜ੍ਹ ’ਚ ਪੈ ਰਹੀ ਹੱਡ ਚੀਰਵੀਂ ਠੰਢ ਨੇ ਲੋਕਾਂ ਦਾ ਕੀਤਾ ਬੁਰਾ ਹਾਲ, ਤਾਪਮਾਨ ਆਈ ਗਿਰਾਵਟ

By : GAGANDEEP

Published : Jan 20, 2024, 1:15 pm IST
Updated : Jan 20, 2024, 1:48 pm IST
SHARE ARTICLE
Chandigarh Weather Update News in punjabi
Chandigarh Weather Update News in punjabi

Chandigarh Weather Update: ਅਗਲੇ ਦਿਨਾਂ ਵਿਚ ਸੰਘਣੀ ਧੁੰਦ ਪੈਣ ਦਾ ਅਲਰਟ ਜਾਰੀ

Chandigarh Weather Update News in punjabi: ਚੰਡੀਗੜ੍ਹ ਵਿਚ ਮੌਸਮ ਵਿਭਾਗ ਨੇ ਇਕ ਵਾਰ ਫਿਰ ਅਗਲੇ ਦੋ ਦਿਨਾਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਅਚਾਨਕ ਖਰਾਬ ਮੌਸਮ ਕਾਰਨ ਦਿਨ ਦਾ ਤਾਪਮਾਨ ਅਚਾਨਕ 6 ਡਿਗਰੀ ਸੈਲਸੀਅਸ ਹੇਠਾਂ ਆ ਗਿਆ ਹੈ। ਅਗਲੇ ਦੋ ਦਿਨਾਂ ਵਿਚ ਕੜਾਕੇ ਦੀ ਠੰਢ ਪੈਣ ਦਾ ਅਲਰਟ ਜਾਰੀ ਕੀਤਾ ਗਿਆ। ਅਗਲੇ ਦਿਨਾਂ ਵਿਚ ਸੰਘਣੀ ਧੁੰਦ ਛਾਈ ਰਹੇਗੀ ਅਤੇ ਤਾਪਮਾਨ ਵਿਚ ਗਿਰਾਵਟ ਵੀ ਦੇਖਣ ਨੂੰ ਮਿਲੇਗੀ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕੀਤਾ ਹੈ।

ਚੰਡੀਗੜ੍ਹ ਵਿਚ ਪਿਛਲੇ ਦੋ ਦਿਨਾਂ ਤੋਂ ਵੱਧ ਤੋਂ ਵੱਧ ਦਿਨ ਦਾ ਤਾਪਮਾਨ 19 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ, ਜੋ ਕਿ ਅਚਾਨਕ ਡਿੱਗ ਕੇ 12.6 ਡਿਗਰੀ ਤੱਕ ਪਹੁੰਚ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨਾਂ ਤੱਕ ਦਿਨ ਦਾ ਵੱਧ ਤੋਂ ਵੱਧ ਤਾਪਮਾਨ 15 ਡਿਗਰੀ ਸੈਲਸੀਅਸ ਅਤੇ ਰਾਤ ਦਾ ਘੱਟੋ-ਘੱਟ ਤਾਪਮਾਨ 6 ਤੋਂ 7 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ।

ਇਹ ਵੀ ਪੜ੍ਹੋ:  Al Fraud News: ਰੇਪ ਕੇਸ 'ਚ ਫਸਿਆ ਦੱਸ ਕੇ ਮਾਪਿਆਂ ਤੋਂ ਲੁੱਟੇ 46 ਲੱਖ ਰੁਪਏ, AI ਤੋਂ ਸੁਣਾਈ ਰੋਣ ਦੀ ਆਵਾਜ਼

ਮੌਸਮ 'ਚ ਅਚਾਨਕ ਆਈ ਤਬਦੀਲੀ ਕਾਰਨ ਰੇਲ ਆਵਾਜਾਈ 'ਤੇ ਵੀ ਇਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਲੰਬੀ ਦੂਰੀ ਦੀਆਂ ਟਰੇਨਾਂ ਲਗਾਤਾਰ ਲੇਟ ਹੋ ਰਹੀਆਂ ਹਨ। ਧੁੰਦ ਕਾਰਨ ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੀ ਸ਼ਤਾਬਦੀ ਆਪਣੇ ਨਿਰਧਾਰਤ ਸਮੇਂ ਤੋਂ ਕਰੀਬ 2 ਘੰਟੇ ਦੇਰੀ ਨਾਲ ਰਵਾਨਾ ਹੋਈ। ਕਾਲਕਾ ਮੇਲ ਤੈਅ ਸਮੇਂ ਤੋਂ 5 ਘੰਟੇ 10 ਮਿੰਟ ਦੇਰੀ ਨਾਲ ਚੰਡੀਗੜ੍ਹ ਪਹੁੰਚੀ। ਚੰਡੀਗੜ੍ਹ ਬਾਂਦਰਾ 4 ਘੰਟੇ ਦੀ ਦੇਰੀ ਨਾਲ ਪਹੁੰਚੀ। ਚੰਡੀਗੜ੍ਹ ਲਖਨਊ 30 ਮਿੰਟ ਦੀ ਦੇਰੀ ਨਾਲ ਇੱਥੇ ਪਹੁੰਚੀ।

ਇਹ ਵੀ ਪੜ੍ਹੋ: Abohar News: 2 ਦਿਨਾਂ ਤੋਂ ਲਾਪਤਾ ਔਰਤ ਦੀ ਰਾਜਸਥਾਨ ਦੀ ਨਹਿਰ 'ਚੋਂ ਮਿਲੀ ਲਾਸ਼ 

ਧੁੰਦ ਕਾਰਨ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੱਲ੍ਹ 6 ਉਡਾਣਾਂ ਰੱਦ ਅਤੇ 19 ਦੇਰੀ ਨਾਲ ਰਵਾਨਾ ਹੋਈਆਂ। ਇਸ ਸਬੰਧੀ ਏਅਰਪੋਰਟ ਦੇ ਸੀਈਓ ਰਾਕੇਸ਼ ਸਹਾਏ ਨੇ ਦੱਸਿਆ ਕਿ ਬੀਤੀ ਸਵੇਰ 400 ਮੀਟਰ ਵਿਜ਼ੀਬਿਲਟੀ ਕਾਰਨ ਫਲਾਈਟ ਆਪਰੇਸ਼ਨ ਪ੍ਰਭਾਵਿਤ ਹੋਇਆ। ਦਿੱਲੀ, ਹੈਦਰਾਬਾਦ ਤੋਂ ਦੋ ਅਤੇ ਚੇਨਈ, ਪੁਣੇ ਅਤੇ ਜੈਪੁਰ ਤੋਂ ਇਕ-ਇਕ ਉਡਾਣ ਰੱਦ ਕਰ ਦਿੱਤੀ ਗਈ ਹੈ। ਜਦੋਂ ਕਿ ਕੁਝ ਉਡਾਣਾਂ ਵਿੱਚ ਦੇਰੀ ਹੋਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from Chandigarh Weather Update News in punjabi, stay tuned to Rozana Spokesman

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement