Gurdaspur News: ਗੁਰਦਾਸਪੁਰ ਪੁਲਿਸ ਨੇ ਹਥਿਆਰਾਂ ਸਮੇਤ 6 ਲੋੜੀਂਦੇ ਮੁਲਜ਼ਮ ਕੀਤੇ ਗ੍ਰਿਫ਼ਤਾਰ
Published : Jan 20, 2024, 4:12 pm IST
Updated : Jan 20, 2024, 4:12 pm IST
SHARE ARTICLE
Gurdaspur police arrested 6 wanted accused along with weapons
Gurdaspur police arrested 6 wanted accused along with weapons

Gurdaspur News: ਮੁਲਜ਼ਮਾਂ ਕੋਲੋਂ 15000 ਡਰੱਗ ਮਨੀ ਅਤੇ 1.50 ਗ੍ਰਾਮ ਹੀਰੋਇਨ ਵੀ ਹੋਈ ਬਰਾਮਦ

Gurdaspur police arrested 6 wanted accused along with weapons: ਗੁਰਦਾਸਪੁਰ ਪੁਲਿਸ ਨੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਨਸ਼ਾ ਤਸਕਰੀ ਅਤੇ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਵਿਚ ਲੋੜੀਂਦੇ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 9 ਪਿਸਤੌਲ, 10 ਮੈਗਜ਼ੀਨ ਬਰਾਮਦ ਕੀਤੇ ਹਨ। ਮੁਲਜ਼ਮਾਂ ਕੋਲੋਂ 15000 ਡਰੱਗ ਮਨੀ ਅਤੇ 1.50 ਗ੍ਰਾਮ ਹੈਰੋਇਨ ਵੀ ਬਰਾਮਦ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਵੀ ਆਪਣੇ ਟਵਿੱਟਰ ਹੈਂਡਲ 'ਤੇ ਇਸ ਗਿਰੋਹ ਦੀ ਗ੍ਰਿਫਤਾਰੀ ਦੀ ਜਾਣਕਾਰੀ ਸਾਂਝੀ ਕੀਤੀ ਹੈ।

photophoto

ਇਹ ਵੀ ਪੜ੍ਹੋ: Shimla News: ਸਕਿੰਟਾਂ ਵਿਚ ਢਹਿ ਗਿਆ 5 ਮੰਜ਼ਿਲਾਂ ਹੋਸਟਲ, ਸੜਕ 'ਤੇ ਵੀ ਆਈਆਂ ਤਰੇੜਾਂ 

ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਸ ਗਰੋਹ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ ਸਨ। ਉਨ੍ਹਾਂ ਦੱਸਿਆ ਕਿ ਕਾਬੂ ਕੀਤਾ ਮੁਲਜ਼ਮ ਰੁਪਿੰਦਰ ਸਿੰਘ ਵਾਸੀ ਛੱਤੀਸਗੜ੍ਹ ਐਨਡੀਪੀਐਸ (ਨਸ਼ਾ ਤਸਕਰੀ) ਦੇ ਇੱਕ ਕੇਸ ਵਿੱਚ ਲੋੜੀਂਦਾ ਸੀ।

ਇਹ ਵੀ ਪੜ੍ਹੋ: Abohar News: ਨੌਜਵਾਨ ਨੇ ਰੇਲ ਗੱਡੀ ਅੱਗੇ ਮਾਰੀ ਛਾਲ, ਤੜਫ-ਤੜਫ ਤੋੜਿਆ ਦਮ  

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਮਹਾਰਾਸ਼ਟਰ ਦਾ ਰਹਿਣ ਵਾਲਾ ਮਨੀ ਉਰਫ਼ ਮੌ ਵੀ ਸ਼ਾਮਲ ਹੈ। ਇਹ ਪੰਜਾਬ ਵਿਚ ਗੈਂਗਸਟਰਾਂ ਅਤੇ ਅਰਾਜਕਤਾਵਾਦੀ ਤੱਤਾਂ ਨੂੰ ਹਥਿਆਰ ਸਪਲਾਈ ਕਰਦਾ ਸੀ। ਉਹ ਪੰਜਾਬ ਪੁਲਿਸ ਨੂੰ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ। ਦੋ ਮੁੱਖ ਸਰਗਨਾ ਤੋਂ ਇਲਾਵਾ ਗ੍ਰਿਫਤਾਰ ਕੀਤੇ ਗਏ ਹੋਰ ਦੋਸ਼ੀ ਵੀ ਪੁਲਿਸ ਨੂੰ ਲੋੜੀਂਦੇ ਸਨ। ਇਹ ਸਾਰੇ ਨਸ਼ੇ ਅਤੇ ਹਥਿਆਰਾਂ ਦੀ ਸਪਲਾਈ ਕਰਦੇ ਸਨ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from Gurdaspur police arrested 6 wanted accused along with weapons , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement