Amritsar News : ਨਵੀਂ ਮੈਂਬਰਸ਼ਿਪ ਭਰਤੀ ਸਬੰਧੀ ਜਥੇਦਾਰ ਵਡਾਲਾ ਨੇ ਗਿਆਨੀ ਰਘਬੀਰ ਸਿੰਘ ਨਾਲ ਕੀਤੀ ਮੁਲਾਕਾਤ
Published : Jan 20, 2025, 12:45 pm IST
Updated : Jan 20, 2025, 12:45 pm IST
SHARE ARTICLE
Jathedar Wadala met with Giani Raghbir Singh regarding new membership recruitment Latest News in Punjabi
Jathedar Wadala met with Giani Raghbir Singh regarding new membership recruitment Latest News in Punjabi

Amritsar News : ਕਿਹਾ, ਜਥੇਦਾਰ ਨੇ ਵਿਸ਼ਵਾਸ ਦਿਵਾਇਆ ਹੈ ਕਿ ਭਰਤੀ ਸੱਤ ਮੈਂਬਰੀ ਕਮੇਟੀ ਦੁਆਰਾ ਹੀ ਹੋਵੇਗੀ

Jathedar Wadala met with Giani Raghbir Singh regarding new membership recruitment Latest News in Punjabi : ਅੰਮ੍ਰਿਤਸਰ : ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਤੋਂ ਬਣਾਈ ਗਈ ਅਕਾਲੀ ਦਲ ਦੀ ਨਵੀਂ ਮੈਂਬਰਸ਼ਿਪ ਭਰਤੀ ਸਬੰਧੀ ਸੱਤ ਮੈਂਬਰੀ ਕਮੇਟੀ ਦੇ ਮੁਖੀ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਕਮੇਟੀ ਦੇ ਮੈਂਬਰ ਨਾਰਾਜ਼ ਧੜੇ ਦੇ ਨਾਲ ਆਗੂ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਅੱਜ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਪੁੱਜੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ

ਕਰੀਬ ਇਕ ਘੰਟਾ ਜਥੇਦਾਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਜਥੇਦਾਰ ਵਡਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਜਥੇਦਾਰ ਨਾਲ ਅਕਾਲੀ ਦਲ ਦੀ ਅੱਜ ਤੋਂ ਸ਼ੁਰੂ ਹੋ ਰਹੀ ਮੈਂਬਰਸ਼ਿਪ ਭਰਤੀ ਮੁਹਿੰਮ ਸਬੰਧੀ ਗੱਲਬਾਤ ਕੀਤੀ ਹੈ।

ਉਨ੍ਹਾਂ ਕਿਹਾ ਕਿ ਜਥੇਦਾਰ ਨੇ ਵਿਸ਼ਵਾਸ ਦਿਵਾਇਆ ਹੈ ਕਿ ਇਹ ਭਰਤੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਕੀਤੀ ਸੱਤ ਮੈਂਬਰੀ ਕਮੇਟੀ ਦੁਆਰਾ ਹੀ ਹੋਵੇਗੀ। ਉਨ੍ਹਾਂ ਕਿਹਾ ਕਿ ਅਸੀਂ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਚਾਹੁੰਦੇ ਹਾਂ ਤੇ ਸਾਰੀਆਂ ਧਿਰਾਂ ਨੂੰ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਹੁਕਮਾਂ ਦੀ ਇਨ ਬਿਨ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਹੁਕਮ ਨਾ ਮੰਨ ਕੇ ਕੀਤੀ ਭਰਤੀ ਨੂੰ ਸਿੱਖ ਪੰਥ ਕਦੇ ਪ੍ਰਵਾਨ ਨਹੀਂ ਕਰੇਗਾ।

ਇੱਥੇ ਜ਼ਿਕਰਯੋਗ ਹੈ ਕਿ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜਥੇਦਾਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੀਡੀਆ ਨਾਲ ਬਿਨਾਂ ਗੱਲਬਾਤ ਕੀਤੇ ਚਲੇ ਗਏ।

(For more Punjabi news apart from Jathedar Wadala met with Giani Raghbir Singh regarding new membership recruitment Latest News in Punjabi stay tuned to Rozana Spokesman)

Location: India, Punjab

SHARE ARTICLE

ਏਜੰਸੀ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement