SAD News : ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਬਾਦਲ ਪਿੰਡ ਤੋਂ ਸ਼ੁਰੂ
Published : Jan 20, 2025, 1:22 pm IST
Updated : Jan 20, 2025, 1:22 pm IST
SHARE ARTICLE
Membership recruitment of Shiromani Akali Dal started from Badal village Latest News in Punjabi
Membership recruitment of Shiromani Akali Dal started from Badal village Latest News in Punjabi

SAD News : ਲੰਬੀ ਹਲਕੇ ’ਚ ਨਵੀਂ ਭਰਤੀ ਦਾ ਟਿੱਚਾ 40 ਹਜ਼ਾਰ

Membership recruitment of Shiromani Akali Dal started from Badal village Latest News in Punjabi : ਲੰਬੀ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਬਾਦਲ ਦੇ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਵਜੋਂ ਫ਼ਾਰਮ ਭਰਿਆ ਹੈ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਬਾਦਲ ਸਥਿਤ ਦਫ਼ਤਰ ਵਿਖੇ ਪਾਰਟੀ ਪ੍ਰਧਾਨ ਦੇ ਹੁਕਮਾਂ ਅਨੁਸਾਰ ਮੈਂਬਰ ਵਜੋਂ ਸ਼ਾਮਲ ਹੋ ਕੇ ਅਪਣੀ ਮੈਂਬਰਸ਼ਿਪ ਪਰਚੀ ਭਰੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸੁਖਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਲੰਬੀ ਹਲਕੇ ਵਿਚ 40 ਹਜ਼ਾਰ ਦਾ ਟੀਚਾ ਹੈ ਜਦਕਿ ਕੁੱਲ ਮੈਂਬਰਸ਼ਿਪ ਦਾ ਟੀਚਾ 5 ਲੱਖ ਦਾ ਹੈ। ਇਸ ਮੌਕੇ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਸਿੱਖ ਸੰਗਤ ਨੇ ਇਹ ਸੁਨੇਹਾ ਬਹੁਤ ਸਾਫ਼ ਤੌਰ ’ਤੇ ਦਿਤਾ ਹੈ ਕਿ ਜੋ ਵੀ ਤਾਕਤਾਂ ਸਿੱਖ ਧਰਮ ਦੇ ਮਸਲਿਆਂ ਵਿਚ ਦਖ਼ਲ-ਅੰਦਾਜ਼ੀ ਕਰਦੀਆਂ ਹਨ, ਉਨ੍ਹਾਂ ਨੂੰ ਸਿੱਖ ਸੰਗਤ ਮੂੰਹ ਨਹੀਂ ਲਗਾਏਗੀ।

ਉਨ੍ਹਾਂ ਦਾਦੂਵਾਲ ਦਾ ਨਾਮ ਲੈ ਕੇ ਕਿਹਾ ਕਿ ਅਜਿਹੇ ਲੋਕ ਏਜੰਸੀਆਂ ਦੇ ਬੰਦੇ ਹਨ ਅਤੇ ਇਸੇ ਕਰ ਕੇ ਸਿੱਖ ਸੰਗਤ ਨੇ ਉਨ੍ਹਾਂ ਨੂੰ ਮੂੰਹ ਨਹੀਂ ਲਾਇਆ। ਉਨ੍ਹਾਂ ਕਿਹਾ ਕਿ ਇਹ ਕਿਸੇ ਧਰਮ ਦੇ ਨਹੀਂ ਹੁੰਦੇ।

ਜ਼ਿਕਰਯੋਗ ਹੈ ਕਿ ਬਾਦਲ ਪੱਖੀ ਅਕਾਲੀਆਂ ਨੇ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਦਰਕਿਨਾਰ ਕਰ ਕੇ ਇਹ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ ਜਦਕਿ ਅਕਾਲ ਤਖ਼ਤ ਸਾਹਿਬ ਨੇ ਇਹ ਭਰਤੀ ਮੁਹਿੰਮ ਅਪਣੇ ਵਲੋਂ ਬਣਾਈ ਸੱਤ ਮੈਂਬਰੀ ਕਮੇਟੀ ਨੂੰ ਚਲਾਉਣ ਦੇ ਹੁਕਮ ਦਿਤੇ ਸਨ ਪਰ ਅੱਜ ਸਥਿਤੀ ਇਹ ਹੈ ਕਿ ਉਸ ਸੱਤ ਮੈਂਬਰੀ ਕਮੇਟੀ ਦਾ ਕੋਈ ਰੋਲ ਨਜ਼ਰ ਨਹੀਂ ਆ ਰਿਹਾ।

(For more Punjabi news apart from Membership recruitment of Shiromani Akali Dal started from Badal village Latest News in Punjabi stay tuned to Rozana Spokesman)

Tags: sad news

Location: India, Punjab

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement