ਭਲਕੇ ਬੁੱਧਵਾਰ ਨੂੰ 12 ਵਜੇ ਕੀਤਾ ਜਾਵੇਗਾ ਅੰਤਿਮ ਸੰਸਕਾਰ
ਬੰਗਾ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਡੂੰਘਾ ਸਦਮਾ ਲੱਗਿਆ ਹੈ। ਉਨ੍ਹਾਂ ਦੇ ਪਿਤਾ ਦਾ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। ਬੰਗਾ ਦੇ ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਨੂੰ ਵੱਡਾ ਸਦਮਾ ਲੱਗਾ ਹੈ। ਉਨ੍ਹਾਂ ਦੇ ਪਿਤਾ ਚੌਧਰੀ ਰਾਮ ਕਿਸ਼ਨ ਜੋ ਕਿ ਗੰਭੀਰ ਬਿਮਾਰ ਸਨ, ਦਾ ਦੇਹਾਂਤ ਹੋ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਟਵੀਟ ਕਰਕੇ ਲਿਖਿਆ ਹੈ ਕਿ ਵਿਧਾਨ ਸਭਾ ਹਲਕਾ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਜੀ ਦੇ ਪਿਤਾ ਜੀ ਦੇ ਅਕਾਲ ਚਲਾਣੇ ਦੀ ਦੁਖ਼ਦ ਖ਼ਬਰ ਮਿਲੀ। ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ਼ ਦਿਲੋਂ ਹਮਦਰਦੀ। ਪਰਮਾਤਮਾ ਦੇ ਚਰਨਾਂ ‘ਚ ਅਰਦਾਸ, ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
