ਹੁਣ ਕੈਪਟਨ ਸਰਕਾਰ ਪੰਜਾਬ ਦੇ ਕੱਚੇ ਤੇ ਠੇਕੇ ‘ਤੇ ਮੁਲਜ਼ਮਾਂ ਦਾ ਕਰੇਗੀ ਹੱਲ
Published : Feb 20, 2019, 6:24 pm IST
Updated : Feb 20, 2019, 6:24 pm IST
SHARE ARTICLE
Captain Amrinder Singh
Captain Amrinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਜਟ ਇਜਲਾਸ ਦੌਰਾਨ ਠੇਕੇ ਆਧਾਰ 'ਤੇ ਭਰਤੀ ਹੋਏ ਮੁਲਾਜ਼ਮਾਂ ਲਈ ਵੱਡਾ ਐਲਾਨ ਕੀਤਾ ਹੈ। ਕੈਪਟਨ ਨੇ ਬੁੱਧਵਾਰ....

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਜਟ ਇਜਲਾਸ ਦੌਰਾਨ ਠੇਕੇ ਆਧਾਰ 'ਤੇ ਭਰਤੀ ਹੋਏ ਮੁਲਾਜ਼ਮਾਂ ਲਈ ਵੱਡਾ ਐਲਾਨ ਕੀਤਾ ਹੈ। ਕੈਪਟਨ ਨੇ ਬੁੱਧਵਾਰ ਨੂੰ ਵਿਧਾਨ ਸਭਾ ਵਿੱਚ ਕਿਹਾ ਕਿ ਠੇਕੇ 'ਤੇ ਭਰਤੀ ਹੋਏ ਮੁਲਾਜ਼ਮਾਂ ਤੇ ਪਿਛਲੇ ਲੰਮੇ ਸਮੇਂ ਤੋਂ ਰਹਿੰਦੀਆਂ ਅਧਿਆਪਕਾਂ ਤੇ ਹੋਰ ਸਰਕਾਰੀ ਮੁਲਾਜ਼ਮਾਂ ਦੀਆਂ ਮੰਗਾਂ ਦੀ ਪੂਰਤੀ ਲਈ ਵਿਸ਼ੇਸ਼ ਕਾਨੂੰਨ ਬਣਾਇਆ ਜਾਵੇਗਾ।

EmployeesEmployees

ਮੁੱਖ ਮੰਤਰੀ ਨੇ ਦੱਸਿਆ ਕਿ ਉਹ ਹੁਣ ਉਨ੍ਹਾਂ ਸਾਰਿਆਂ ਮਸਲਿਆਂ ਦਾ ਹੱਲ ਕਰਨਗੇ ਜੋ ਸੂਬੇ 'ਤੇ ਵਧੇ ਹੋਏ ਵਿੱਤੀ ਘਾਟੇ ਕਾਰਨ ਪਛੜੇ ਪਏ ਸਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵੀ ਅਜਿਹਾ ਕਾਨੂੰਨ ਲਿਆਉਣ ਦੀ ਕੋਸ਼ਿਸ਼ ਕੀਤੀ ਸੀ ਪਰ ਹਾਈਕੋਰਟ ਵੱਲੋਂ ਇਸ ਨੂੰ ਭੰਗ ਕਰਨ ਦੇ ਡਰੋਂ ਸਹੀ ਢੰਗ ਨਾਲ ਲਾਗੂ ਨਹੀਂ ਕੀਤਾ ਜਾ ਸਕਿਆ। ਹਾਲਾਂਕਿ, ਇਹ ਕਾਨੂੰਨ ਬਾਰੇ ਉਨ੍ਹਾਂ ਬਹੁਤੀ ਜਾਣਕਾਰੀ ਨਹੀਂ ਦਿੱਤੀ ਤੇ ਇਸ ਦੇ ਵੇਰਵੇ ਵੀ ਨਹੀਂ ਸਾਹਮਣੇ ਆਏ ਕਿ ਇਹ ਕਦ ਲਾਗੂ ਹੋਵੇਗਾ ਤੇ ਕਿਹੜੇ ਖੇਤਰ ਦੇ ਮੁਲਾਜ਼ਮਾਂ ਨੂੰ ਇਸ ਕਾਨੂੰਨ ਨਾਲ ਰਾਹਤ ਮਿਲੇਗੀ। 

EmployeesEmployees

ਕੈਪਟਨ ਸਰਕਾਰ ਦੇ ਬਜਟ ਵਿੱਚ ਮੁਲਾਜ਼ਮਾਂ ਲਈ ਕੁਝ ਖ਼ਾਸ ਨਾ ਹੋਣ ਦੀ ਸੂਰਤ ਵਿੱਚ ਉਨ੍ਹਾਂ ਅੱਜ ਇਸ ਨਵੇਂ ਕਾਨੂੰਨ ਨੂੰ ਲਿਆਉਣ ਦਾ ਐਲਾਨ ਕੀਤਾ। ਮੁੱਖ ਮੰਤਰੀ ਮੁਤਾਬਕ ਉਨ੍ਹਾਂ ਦੀ ਸਰਕਾਰ ਮੁਲਾਜ਼ਮਾਂ ਨੂੰ ਘੱਟ ਸਮੇਂ ਵਿੱਚ ਤਰੱਕੀ ਦੇਣ ਲਈ ਨਿਯਮਾਂ 'ਚ ਸੋਧ ਕਰਨ ਜਾ ਰਹੀ ਹੈ। ਇਸ ਦੇ ਨਾਲ ਮੁੱਖ ਮੰਤਰੀ ਨੇ ਮੁਲਾਜ਼ਮਾਂ ਲਈ ਪਹਿਲਾਂ ਤੋਂ ਹੀ ਐਲਾਨੇ 6% ਮਹਿੰਗਾਈ ਭੱਤੇ ਨੂੰ ਜਾਰੀ ਕਰਨ ਦੀ ਗੱਲ ਵੀ ਦੁਹਰਾਈ। ਇਸ ਦੇ ਨਾਲ ਹੀ ਕੈਪਟਨ ਨੇ ਕਾਨੂੰਨੀ ਮਾਨਤਾ ਪ੍ਰਾਪਤ ਰਿਹਾਇਸ਼ੀ ਪਲਾਟਾਂ ਵਿੱਚ ਸਰਕਾਰੀ ਕਰਮਚਾਰੀਆਂ ਲਈ ਤਿੰਨ ਫ਼ੀਸਦੀ ਰਾਖਵਾਂਕਰਨ ਰੱਖਣ ਦੀ ਗੱਲ ਵੀ ਕਹੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement